ਜ਼ਮੀਨ ਖਿਸਕਣ ਕਾਰਨ 6 ਦੀ ਮੌਤ, 6 ਜ਼ਖਮੀ
Sunday, Jul 28, 2024 - 11:32 AM (IST)
ਬੀਜਿੰਗ (ਯੂ. ਐੱਨ. ਆਈ.): ਮੱਧ ਚੀਨ ਦੇ ਹੁਨਾਨ ਸੂਬੇ ਦੇ ਇਕ ਪਿੰਡ 'ਚ ਮੀਂਹ ਕਾਰਨ ਜ਼ਮੀਨ ਖਿਸਕਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਅਤੇ 6 ਹੋਰ ਜ਼ਖਮੀ ਹੋ ਗਏ। ਸਥਾਨਕ ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਸੂਬੇ ਦੇ ਹੇਂਗਯਾਂਗ ਸ਼ਹਿਰ ਦੇ ਯੂਲਿਨ ਪਿੰਡ 'ਚ ਐਤਵਾਰ ਨੂੰ ਸਥਾਨਕ ਸਮੇਂ ਮੁਤਾਬਕ ਸਵੇਰੇ 8 ਵਜੇ ਜ਼ਮੀਨ ਖਿਸਕਣ ਕਾਰਨ ਪਿੰਡ ਦੇ ਇਕ ਘਰ ਦਾ ਕੁਝ ਹਿੱਸਾ ਢਹਿ ਗਿਆ।
ਪੜ੍ਹੋ ਇਹ ਅਹਿਮ ਖ਼ਬਰ-ਨਵੇਂ ਬ੍ਰਿਟਿਸ਼ ਸਿੱਖ ਸੰਸਦ ਮੈਂਬਰ ਦਾ ਮਹੱਤਵਪੂਰਨ ਬਿਆਨ, ਲੇਬਰ ਦੇ ਭਾਰਤ ਸਬੰਧਾਂ ਨੂੰ ਕਰਾਂਗੇ ਮਜ਼ਬੂਤ
ਅਧਿਕਾਰੀਆਂ ਨੇ 18 ਲੋਕਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖਦਸ਼ਾ ਪ੍ਰਗਟਾਇਆ ਹੈ। ਬਚਾਅ ਕਰਮਚਾਰੀਆਂ ਨੇ ਐਤਵਾਰ ਨੂੰ ਸਥਾਨਕ ਸਮੇਂ ਅਨੁਸਾਰ ਸਵੇਰੇ 10:30 ਵਜੇ ਤੱਕ 12 ਲੋਕਾਂ ਨੂੰ ਲੱਭ ਲਿਆ, ਜਿਨ੍ਹਾਂ ਵਿੱਚੋਂ ਛੇ ਦੀ ਮੌਤ ਹੋ ਗਈ ਅਤੇ ਛੇ ਹੋਰ ਜ਼ਖ਼ਮੀ ਹੋ ਗਏ। ਰਾਹਤ ਅਤੇ ਬਚਾਅ ਕਾਰਜ ਜਾਰੀ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।