ਪਾਕਿਸਤਾਨ ’ਚ ਵਾਪਰਿਆ ਸੜਕ ਹਾਦਸਾ, 6 ਲੋਕਾਂ ਦੀ ਮੌਤ, 3 ਜ਼ਖ਼ਮੀ

Wednesday, Nov 24, 2021 - 01:43 PM (IST)

ਪਾਕਿਸਤਾਨ ’ਚ ਵਾਪਰਿਆ ਸੜਕ ਹਾਦਸਾ, 6 ਲੋਕਾਂ ਦੀ ਮੌਤ, 3 ਜ਼ਖ਼ਮੀ

ਇਸਲਾਮਾਬਾਦ (ਭਾਸ਼ਾ): ਪਾਕਿਸਤਾਨ ਦੇ ਉਤਰ-ਪੱਛਮੀ ਉੱਪਰੀ ਕੋਹਿਸਤਾਨ ਜ਼ਿਲ੍ਹੇ ਵਿਚ ਬੁੱਧਵਾਰ ਨੂੰ ਇਕ ਕਾਰ ਖੱਡ ਵਿਚ ਡਿੱਗਣ ਕਾਰਨ ਘੱਟ ਤੋਂ ਘੱਟ 6 ਲੋਕਾਂ ਦੀ ਮੌਤ ਹੋ ਗਈ ਅਤੇ 3 ਹੋਰ ਜ਼ਖ਼ਮੀ ਹੋ ਗਏ। ਰਿਪੋਰਟਾਂ ਮੁਤਾਬਕ ਉਤਰ-ਪੱਛਮੀ ਖ਼ੈਬਰ ਪਖ਼ਤੂਨਖਵਾ ਸੂਬੇ ਦੇ ਉੱਪਰੀ ਕੋਹਿਸਤਾਨ ਜ਼ਿਲ੍ਹੇ ਦੇ ਲੋਟਾਰ ਇਲਾਕੇ ਵਿਚ ਇਕ ਪਰਿਵਾਰ ਦੇ 9 ਮੈਂਬਰਾਂ ਨੂੰ ਲੈ ਕੇ ਜਾ ਰਹੀ ਇਕ ਕਾਰ ਖੱਡ ਵਿਚ ਡਿੱਗ ਗਈ। ਸਥਾਨਕ ਲੋਕ, ਪੁਲਸ ਅਤੇ ਬਚਾਅ ਦਲ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਅਤੇ ਲਾਸ਼ਾਂ ਅਤੇ ਜ਼ਖ਼ਮੀਆਂ ਨੂੰ ਨੇੜੇ ਦੇ ਹਸਪਤਾਲ ਵਿਚ ਪਹੁੰਚਾਇਆ।

ਇਹ ਵੀ ਪੜ੍ਹੋ : ਤਾਲਿਬਾਨ ਦੇ ਕੈਬਨਿਟ ਵਿਸਤਾਰ ’ਚ 27 ਨਵੇਂ ਲੜਾਕੇ ਸ਼ਾਮਲ, ਔਰਤਾਂ ਨੂੰ ਇਸ ਵਾਰ ਵੀ ਨਹੀਂ ਮਿਲੀ ਜਗ੍ਹਾ

ਮ੍ਰਿਤਕਾਂ ਵਿਚ ਬੱਚੇ ਅਤੇ ਔਰਤਾਂ ਸ਼ਾਮਲ ਹਨ, ਜੋ ਘਟਨਾ ਦੇ ਸਮੇਂ ਇਕ ਵਿਆਹ ਸਮਾਰੋਹ ਵਿਚ ਸ਼ਾਮਲ ਹੋਣ ਲਈ ਜਾ ਰਹੇ ਸਨ। ਹਸਪਤਾਲ ਦੇ ਅਧਿਕਾਰੀਆਂ ਨੇ ਖ਼ਦਸ਼ਾ ਜਤਾਇਆ ਕਿ ਮਰਨ ਵਾਲਿਆਂ ਦੀ ਸੰਖਿਆ ਹੋਰ ਵੱਧ ਸਕਦੀ ਹੈ, ਕਿਉਂਕਿ ਜ਼ਖ਼ਮੀਆਂ ਦੀ ਹਾਲਤ ਜ਼ਿਆਦਾ ਗੰਭੀਰ ਹੈ। ਪੁਲਸ ਮੁਤਾਬਕ ਇਹ ਹਾਦਸਾ ਤੇਜ਼ ਰਫ਼ਤਾਰ ਕਾਰਨ ਵਾਪਰਿਆ ਹੈ।

ਇਹ ਵੀ ਪੜ੍ਹੋ : ਪਾਕਿਸਤਾਨ ਦੇ PM ਅਤੇ ਸਾਬਕਾ ਕ੍ਰਿਕਟਰ ਇਮਰਾਨ ਖਾਨ ਦੀ ਕੌਮਾਂਤਰੀ ਖੇਡ ਐਵਾਰਡ ਲਈ ਹੋਈ ਚੋਣ


author

cherry

Content Editor

Related News