ਅਮਰੀਕਾ ਦੇ ਓਰੇਗਨ ''ਚ ਸੰਗੀਤ ਪ੍ਰੋਗਰਾਮ ਸਥਾਨ ਦੇ ਬਾਹਰ ਗੋਲੀਬਾਰੀ ''ਚ 6 ਲੋਕ ਜ਼ਖਮੀ

Saturday, Jan 15, 2022 - 07:41 PM (IST)

ਅਮਰੀਕਾ ਦੇ ਓਰੇਗਨ ''ਚ ਸੰਗੀਤ ਪ੍ਰੋਗਰਾਮ ਸਥਾਨ ਦੇ ਬਾਹਰ ਗੋਲੀਬਾਰੀ ''ਚ 6 ਲੋਕ ਜ਼ਖਮੀ

ਯੂਜੀਨ-ਅਮਰੀਕਾ ਦੇ ਓਰੇਗਨ ਸੂਬੇ ਦੇ ਯੂਜੀਨ ਸ਼ਹਿਰ 'ਚ ਸ਼ੁੱਕਰਵਾਰ ਨੂੰ ਰਾਤ ਸੰਗੀਤ ਪ੍ਰੋਗਰਾਮ ਦੌਰਾਨ ਅਣਜਾਣ ਵਿਅਕਤੀ ਦੀ ਗੋਲੀਬਾਰੀ  'ਚ 6 ਲੋਕ ਜ਼ਖਮੀ ਹੋ ਗਏ। ਗੋਲੀਬਾਰੀ ਕਰਨ ਵਾਲੇ ਵਿਅਕਤੀ ਨੂੰ ਅਜੇ ਤੱਕ ਫੜ੍ਹਿਆ ਨਹੀਂ ਜਾ ਸਕਿਆ ਹੈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਨੂੰ ਯੂਜੀਨ ਦੇ ਵਾਵ ਹਾਲ 'ਚ ਰਾਤ ਸਾਢੇ ਵਜੇ ਗੋਲੀਬਾਰੀ ਦੀ ਸੂਚਨਾ ਮਿਲੀ।

ਇਹ ਵੀ ਪੜ੍ਹੋ : ਕੋਰੋਨਾ ਨੂੰ ਲੈ ਕੇ ਪੰਜਾਬ ਸਰਕਾਰ ਨੇ ਜਾਰੀ ਕੀਤੀਆਂ ਨਵੀਆਂ ਹਦਾਇਤਾਂ (ਵੀਡੀਓ)

ਯੂਜੀਨ ਦੇ ਪੁਲਸ ਕ੍ਰਿਸ ਸਕੀਨਰ ਨੇ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ ਪੁਲਸ ਅਧਿਕਾਰੀ ਜਦ ਘਟਨਾ ਵਾਲੀ ਥਾਂ 'ਤੇ ਪਹੁੰਚੇ ਤਾਂ 6 ਲੋਕਾਂ ਦੇ ਜ਼ਖਮੀ ਹੋਣ ਦੀ ਜਾਣਕਾਰੀ ਮਿਲੀ। ਘਟਨਾ ਤੋਂ ਬਾਅਦ ਲੋਕ ਉਥੋਂ ਨਿਕਲਣ ਦੀ ਕੋਸ਼ਿਸ਼ ਕਰ ਰਹੇ ਸਨ। ਸਕੀਨਰ ਨੇ ਦੱਸਿਆ ਕਿ 6 ਲੋਕਾਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਜਿਨ੍ਹਾਂ 'ਚੋਂ ਇਕ ਦੀ ਹਾਲਤ ਗੰਭੀਰ ਹੈ।

ਇਹ ਵੀ ਪੜ੍ਹੋ : ਪਾਕਿ 'ਚ 5.6 ਤੀਬਰਤਾ ਦਾ ਆਇਆ ਭੂਚਾਲ

ਪੁਲਸ ਅਤੇ ਵਾਵ ਹਾਲ ਦੇ ਸੰਚਾਲਕਾਂ ਨੇ ਦੱਸਿਆ ਕਿ ਸੰਗੀਤ ਪ੍ਰੋਗਰਾਮ ਦੇ ਆਯੋਜਨ ਸਥਾਨ ਦੇ ਪਾਕਰਿੰਗ ਵਾਲੀ ਥਾਂ 'ਤੇ ਗੋਲੀਬਾਰੀ ਦੀ ਘਟਨਾ ਵਾਪਰੀ। ਪੁਲਸ ਨੇ ਦੱਸਿਆ ਕਿ ਘਟਨਾ ਦੇ ਸੰਬੰਧ 'ਚ ਹੁਣ ਤੱਕ ਕਿਸੇ ਨੂੰ ਹਿਰਾਸਤ 'ਚ ਨਹੀਂ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਮੁਖੀ ਨੇ ਕਿਹਾ ਕਿ ਇਹ ਪਤਾ ਨਹੀਂ ਚਲ ਪਾਇਆ ਹੈ ਕਿ ਕਿਸ ਕਾਰਨ ਗੋਲੀਬਾਰੀ ਦੀ ਇਹ ਘਟਨਾ ਵਾਪਰੀ। ਯੂਜੀਨ, ਓਰੇਗਨ ਦੇ ਪੋਰਟਲੈਂਡ ਸ਼ਹਿਰ ਤੋਂ ਦੱਖਣੀ 'ਚ 177 ਕਿਲੋਮੀਟਰ ਦੀ ਦੂਰੀ ਸਥਿਤ ਹੈ।

ਇਹ ਵੀ ਪੜ੍ਹੋ : ਕੁਵੈਤ ਦੀ ਰਿਫਾਇਨਰੀ 'ਚ ਲੱਗੀ ਅੱਗ, 2 ਦੀ ਮੌਤ ਤੇ 5 ਗੰਭੀਰ ਰੂਪ ਨਾਲ ਜ਼ਖਮੀ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

 


author

Karan Kumar

Content Editor

Related News