ਹਿੰਸਕ ਹੋਇਆ ਇਮਰਾਨ ਦੀ ਪਾਰਟੀ ਦਾ ਪ੍ਰਦਰਸ਼ਨ, 6 ਸੁਰੱਖਿਆ ਮੁਲਾਜ਼ਮਾਂ ਦੀ ਮੌਤ

Tuesday, Nov 26, 2024 - 05:09 PM (IST)

ਹਿੰਸਕ ਹੋਇਆ ਇਮਰਾਨ ਦੀ ਪਾਰਟੀ ਦਾ ਪ੍ਰਦਰਸ਼ਨ, 6 ਸੁਰੱਖਿਆ ਮੁਲਾਜ਼ਮਾਂ ਦੀ ਮੌਤ

ਇਸਲਾਮਾਬਾਦ (ਏਜੰਸੀ)- ਜੇਲ੍ਹ ਵਿਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਮਰਥਕਾਂ ਵਲੋਂ ਕੀਤੇ ਗਏ ਵਿਰੋਧ ਪ੍ਰਦਰਸ਼ਨ ਤੋਂ ਬਾਅਦ 4 ਨੀਮ ਫੌਜੀ ਬਲਾਂ ਅਤੇ 2 ਪੁਲਸ ਮੁਲਜ਼ਮਾਂ ਦੀ ਮੌਤ ਹੋ ਗਈ ਅਤੇ 100 ਤੋਂ ਵੱਧ ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ। ਸਰਕਾਰੀ ਮੀਡੀਆ ਨੇ ਇਹ ਜਾਣਕਾਰੀ ਦਿੱਤੀ। ਇਸ ਹਿੰਸਾ ਤੋਂ ਬਾਅਦ ਫੈਡਰਲ ਸਰਕਾਰ ਨੇ ਮੰਗਲਵਾਰ ਨੂੰ ਰਾਸ਼ਟਰੀ ਰਾਜਧਾਨੀ 'ਚ ਫੌਜ ਨੂੰ ਤਾਇਨਾਤ ਕੀਤਾ ਅਤੇ ਉਨ੍ਹਾਂ ਨੂੰ ਬਦਮਾਸ਼ਾਂ ਨੂੰ ਦੇਖਦੇ ਹੀ ਗੋਲੀ ਮਾਰਨ ਦੇ ਹੁਕਮ ਦਿੱਤੇ। ਪਾਕਿਸਤਾਨ ਨੇ ਤਣਾਅ ਦੇ ਵਿਚਕਾਰ ਫੌਜ ਨੂੰ ਤਾਇਨਾਤ ਕਰ ਦਿੱਤਾ ਹੈ ਅਤੇ ਖਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੇ ਸਮਰਥਕ ਇਸਲਾਮਾਬਾਦ ਦੇ ਡੀ-ਚੌਕ ਸਾਈਟ ਨੂੰ ਜਾਣ ਵਾਲੀ ਸੜਕ 'ਤੇ ਲਗਾਏ ਗਏ ਬੈਰੀਕੇਡਾਂ ਨੂੰ ਹਟਾ ਰਹੇ ਹਨ। ਸਰਕਾਰ ਉਨ੍ਹਾਂ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਲਈ ਦ੍ਰਿੜ ਹੈ ਅਤੇ ਇਸ ਲਈ ਉਹ ਕਰਫਿਊ ਲਗਾਉਣ ਤੋਂ ਪਿੱਛੇ ਨਹੀਂ ਹਟੇਗੀ।

ਇਹ ਵੀ ਪੜ੍ਹੋ: ਕੈਨੇਡਾ 'ਚ ਹਿੰਸਾ ਦੌਰਾਨ ਪਾਰਟੀ 'ਚ ਨੱਚਦੇ ਰਹੇ PM ਟਰੂਡੋ, ਵੀਡੀਓ ਵਾਇਰਲ

ਰੇਡੀਓ ਪਾਕਿਸਤਾਨ ਨੇ ਦੱਸਿਆ ਕਿ ਸੋਮਵਾਰ ਦੇਰ ਰਾਤ ਇਸਲਾਮਾਬਾਦ ਦੇ ਸ਼੍ਰੀਨਗਰ ਹਾਈਵੇਅ 'ਤੇ ਇਕ ਵਾਹਨ ਵੱਲੋਂ ਟੱਕਰ ਮਾਰੇ ਜਾਣ ਨਾਲ ਪਾਕਿਸਤਾਨ ਰੇਂਜਰਸ ਦੇ 4 ਅਧਿਕਾਰੀ ਮਾਰੇ ਗਏ ਅਤੇ 5 ਹੋਰ ਕਰਮਚਾਰੀ ਅਤੇ ਕਈ ਪੁਲਸ ਅਧਿਕਾਰੀ ਗੰਭੀਰ ਰੂਪ ਨਾਲ ਜ਼ਖਮੀ ਵੀ ਹੋਏ। ਰੇਡੀਓ ਪਾਕਿਸਤਾਨ ਮੁਤਾਬਕ ਇਸ ਸਥਾਨ ਤੋਂ ਕਰੀਬ ਪੰਜ ਕਿਲੋਮੀਟਰ ਦੂਰ ਹਥਿਆਰਾਂ ਅਤੇ ਗੋਲਾ-ਬਾਰੂਦ ਨਾਲ ਲੈਸ ਕੁਝ ਬਦਮਾਸ਼ਾਂ ਨੇ 'ਰੇਂਜਰਜ਼' ਦੇ ਜਵਾਨਾਂ 'ਤੇ ਪਥਰਾਅ ਕੀਤਾ ਅਤੇ ਰਾਵਲਪਿੰਡੀ ਦੇ ਚੁੰਗੀ ਨੰਬਰ 26 ਵਿਖੇ ਸੁਰੱਖਿਆ ਕਰਮਚਾਰੀਆਂ 'ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ।

ਇਹ ਵੀ ਪੜ੍ਹੋ: ਅਕਤੂਬਰ 'ਚ ਘਰੇਲੂ ਹਵਾਈ ਯਾਤਰੀਆਂ ਦੀ ਗਿਣਤੀ ਵਧੀ, 1.36 ਕਰੋੜ ਯਾਤਰੀਆਂ ਨੇ ਭਰੀ ਉਡਾਣ

ਇਸ ਵਿਚ ਇਹ ਵੀ ਕਿਹਾ ਗਿਆ ਹੈ ਕਿ 2 ਪੁਲਸ ਮੁਲਾਜ਼ਮ ਮਾਰੇ ਗਏ। ਪੰਜਾਬ ਪੁਲਸ ਦੇ ਅਨੁਸਾਰ, ਸੋਮਵਾਰ ਨੂੰ ਪੀ.ਟੀ.ਆਈ. ਪ੍ਰਦਰਸ਼ਨਕਾਰੀਆਂ ਨਾਲ ਝੜਪਾਂ ਦੌਰਾਨ ਇਸਲਾਮਾਬਾਦ ਦੇ ਬਾਹਰੀ ਇਲਾਕੇ ਵਿਚ ਹਕਲਾ ਇੰਟਰਚੇਂਜ 'ਤੇ ਇੱਕ ਪੁਲਸ ਕਰਮਚਾਰੀ ਦੀ ਮੌਤ ਹੋ ਗਈ। ਇਸ ਤੋਂ ਇਲਾਵਾ, ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਦੇਰ ਰਾਤ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ 100 ਤੋਂ ਵੱਧ ਸੁਰੱਖਿਆ ਕਰਮਚਾਰੀ ਜ਼ਖਮੀ ਹੋਏ ਹਨ, ਜਿਨ੍ਹਾਂ ਵਿਚ ਜ਼ਿਆਦਾਤਰ ਪੁਲਸ ਕਰਮਚਾਰੀ ਹਨ। ਉਨ੍ਹਾਂ ਕਿਹਾ, ‘‘ਪ੍ਰਦਰਸ਼ਨਕਾਰੀਆਂ ਵੱਲੋਂ ਕੀਤੇ ਪਥਰਾਅ ਕਾਰਨ ਇੱਕ ਸੀਨੀਅਰ ਪੁਲਸ ਅਧਿਕਾਰੀ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਦੇ ਸਿਰ ਵਿੱਚ ਡੂੰਘੀ ਸੱਟ ਲੱਗੀ ਹੈ।’’ ਪ੍ਰਦਰਸ਼ਨਕਾਰੀਆਂ ਵੱਲੋਂ ਰੇਂਜਰਾਂ ਅਤੇ ਪੁਲਸ ਮੁਲਾਜ਼ਮਾਂ ’ਤੇ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਇੱਕ ਬਿਆਨ ਵਿੱਚ ਘਟਨਾ ਵਿੱਚ ਸ਼ਾਮਲ ਲੋਕਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ: ਕਿਸਾਨਾਂ ਨੂੰ ਸਰਕਾਰ ਦਾ ਤੋਹਫਾ, 2481 ਕਰੋੜ ਰੁਪਏ ਦੇ ਮਿਸ਼ਨ ਨੂੰ ਕੇਂਦਰੀ ਕੈਬਨਿਟ ਦੀ ਮਨਜ਼ੂਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News