ਇਰਾਕ ’ਚ ਕੋਰੋਨਾ ਵਾਇਰਸ ਦਾ ਛੇਵਾਂ ਮਾਮਲਾ ਆਇਆ ਸਾਹਮਣੇ

02/27/2020 1:23:20 PM

ਬਗਦਾਦ— ਇਰਾਕ ’ਚ ਕੋਰੋਨਾ ਵਾਇਰਸ ਦਾ ਛੇਵਾਂ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਬਗਦਾਦ ’ਚ ਇਕ ਨੌਜਵਾਨ ਇਸ ਵਾਇਰਸ ਦੀ ਲਪੇਟ ’ਚ ਆਇਆ ਹੈ, ਜੋ ਹਾਲ ਹੀ ’ਚ ਈਰਾਨ ਤੋਂ ਵਾਪਸ ਪਰਤਿਆ ਹੈ। ਦੇਸ਼ ਸਿਹਤ ਮੰਤਰਾਲੇ ਨੇ ਇਸ ਦੀ ਜਾਣਕਾਰੀ ਦਿੱਤੀ। ਚੀਨ ’ਚ ਵੀਰਵਾਰ ਨੂੰ ਕੋਰੋਨਾ ਵਾਇਰਸ ਦੇ ਮਿ੍ਰਤਕਾਂ ਦੀ ਗਿਣਤੀ 2,744 ਹੋ ਚੁੱਕੀ ਹੈ। ਇਸ ਦੇ ਨਾਲ ਹੀ ਦੱਖਣੀ ਕੋਰੀਆ ’ਚ ਵੀ ਨਵੇਂ 334 ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਉਂਝ ਇੱਥੇ ਮਰਨ ਵਾਲਿਆਂ ਦੀ ਗਿਣਤੀ 13 ਹੈ। ਇੱਥੇ ਪੀੜਤਾਂ ਦੀ ਗਿਣਤੀ 1,700 ਹੋ ਚੁੱਕੀ ਹੈ। ਚੀਨ ਦੇ ਬਾਅਦ ਕੋਰੋਨਾ ਵਾਇਰਸ ਦੇ ਸਭ ਤੋਂ ਵਧੇਰੇ ਮਾਮਲੇ ਇੱਥੇ ਹੀ ਦਰਜ ਹੋਏ ਹਨ। ਪਾਕਿਸਤਾਨ ’ਚ ਕੋਰੋਨਾ ਵਾਇਰਸ ਦੇ ਪਹਿਲੇ ਦੋ ਮਾਮਲੇ ਸਾਹਮਣੇ ਆਏ ਹਨ। 

ਦੱਸਿਆ ਜਾ ਰਿਹਾ ਹੈ ਕਿ ਚੀਨ ’ਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ ’ਚ ਕਮੀ ਆਈ ਹੈ ਤੇ ਬੀਤੇ ਦਿਨ 26 ਮੌਤਾਂ ਦਰਜ ਕੀਤੀਆਂ ਗਈਆਂ ਹਨ ਜਦਕਿ ਇੱਥੇ ਬੀਤੇ ਕਈ ਦਿਨਾਂ ਤੋਂ ਹਰ ਰੋਜ਼ 100 ਦੇ ਕਰੀਬ ਲੋਕਾਂ ਦੀ ਮੌਤ ਹੋ ਰਹੀ ਸੀ।


Related News