ਸਲੋਵਾਕੀਆ ਦੇ ਪ੍ਰਧਾਨ ਮੰਤਰੀ ਫਿਕੋ ਖਤਰੇ ਤੋਂ ਬਾਹਰ

Thursday, May 16, 2024 - 10:33 AM (IST)

ਸਲੋਵਾਕੀਆ ਦੇ ਪ੍ਰਧਾਨ ਮੰਤਰੀ ਫਿਕੋ ਖਤਰੇ ਤੋਂ ਬਾਹਰ

ਬਾਂਸਕਾ ਬਿਸਟ੍ਰੀਕਾ (ਸਲੋਵਾਕੀਆ) (ਏਜੰਸੀ): ਸਲੋਵਾਕੀਆ ਦੇ ਪ੍ਰਧਾਨ ਮੰਤਰੀ ਰਾਬਰਟ ਫਿਕੋ ਬੁੱਧਵਾਰ ਨੂੰ ਹੋਏ ਇੱਕ ਹਮਲੇ ਵਿੱਚ ਕਈ ਗੋਲੀਆਂ ਲੱਗਣ ਨਾਲ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਸਨ ਪਰ ਉਪ ਪ੍ਰਧਾਨ ਮੰਤਰੀ ਟੋਮਸ ਤਾਰਾਬਾ ਨੇ ਭਰੋਸਾ ਪ੍ਰਗਟਾਇਆ ਹੈ ਕਿ ਉਨ੍ਹਾਂ (ਫਿਕੋ) ਨੂੰ ਕੁਝ ਵੀ ਨਹੀਂ ਹੋਵੇਗਾ। ਪ੍ਰਧਾਨ ਮੰਤਰੀ ਜਦੋਂ ਇੱਕ ਸਮਾਗਮ ਵਿੱਚ ਸਮਰਥਕਾਂ ਨੂੰ ਸੰਬੋਧਿਤ ਕਰ ਰਹੇ ਸਨ ਤਾਂ ਉਨ੍ਹਾਂ ਦੀ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਗਈ। ਸਲੋਵਾਕੀਆ ਦੇ ਉਪ ਪ੍ਰਧਾਨ ਮੰਤਰੀ ਤਾਰਾਬਾ ਨੇ ਬੀ.ਬੀ.ਸੀ ਨੂੰ ਦੱਸਿਆ,"ਮੈਨੂੰ ਭਰੋਸਾ ਹੈ ਕਿ ਉਹ ਬਚ ਜਾਵੇਗਾ। ਫਿਲਹਾਲ ਉਹ ਖਤਰੇ ਤੋਂ ਬਾਹਰ ਹੈ।" 

ਪੜ੍ਹੋ ਇਹ ਅਹਿਮ ਖ਼ਬਰ-UAE: ਭਾਰਤੀ ਮੁੰਡੇ ਦੀ ਈਮਾਨਦਾਰੀ ਦੀ ਦੁਬਈ ਪੁਲਸ ਨੇ ਕੀਤੀ ਤਾਰੀਫ਼, ਕੀਤਾ ਸਨਮਾਨਿਤ

ਸਰਕਾਰੀ ਅਧਿਕਾਰੀਆਂ ਨੇ ਦੱਸਿਆ ਕਿ ਰਾਜਧਾਨੀ ਤੋਂ ਲਗਭਗ 140 ਕਿਲੋਮੀਟਰ ਉੱਤਰ-ਪੂਰਬ ਵਿਚ ਹੈਂਡਲੋਵਾ ਸ਼ਹਿਰ ਵਿਚ ਇਕ ਸੱਭਿਆਚਾਰਕ ਕੇਂਦਰ ਦੇ ਬਾਹਰ ਪ੍ਰਧਾਨ ਮੰਤਰੀ ਫਿਕੋ 'ਤੇ ਪੰਜ ਗੋਲੀਆਂ ਚਲਾਈਆਂ ਗਈਆਂ। ਫਿਕੋ ਦੇ ਫੇਸਬੁੱਕ ਅਕਾਉਂਟ 'ਤੇ ਪੋਸਟ ਕੀਤੇ ਗਏ ਇੱਕ ਸੰਦੇਸ਼ ਵਿੱਚ ਕਿਹਾ ਗਿਆ ਹੈ ਕਿ ਉਸਨੂੰ ਹੈਂਡਲੋਵਾ ਤੋਂ 29 ਕਿਲੋਮੀਟਰ ਦੂਰ ਬਾਂਸਕਾ ਬਿਸਟ੍ਰਿਕਾ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਕਿਉਂਕਿ ਉਸਨੂੰ ਰਾਜਧਾਨੀ ਬ੍ਰੈਟਿਸਲਾਵਾ ਲਿਜਾਣ ਵਿੱਚ ਬਹੁਤ ਸਮਾਂ ਲੱਗਣਾ ਸੀ। ਇਹ ਹਮਲਾ ਅਜਿਹੇ ਸਮੇਂ ਵਿੱਚ ਹੋਇਆ ਹੈ ਜਦੋਂ ਯੂਰਪੀ ਸੰਸਦ ਲਈ ਸੰਸਦ ਮੈਂਬਰਾਂ ਨੂੰ ਚੁਣਨ ਲਈ ਪੂਰੇ ਯੂਰਪ ਵਿੱਚ ਚੋਣਾਂ ਤੋਂ ਤਿੰਨ ਹਫ਼ਤੇ ਪਹਿਲਾਂ ਸਿਆਸੀ ਪ੍ਰਚਾਰ ਤੇਜ਼ ਹੋ ਗਿਆ ਹੈ। ਕੁਝ ਵਿਰੋਧੀ ਨੇਤਾ ਹੁਣ ਇਹ ਗੱਲ ਕਰ ਰਹੇ ਹਨ ਕਿ ਫਿਕੋ ਚੋਣਾਂ ਵਿੱਚ ਇਸ ਸਥਿਤੀ ਦਾ ਫਾਇਦਾ ਉਠਾ ਸਕਦੇ ਹਨ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 


author

Vandana

Content Editor

Related News