ਗੋਲੀਬਾਰੀ ''ਚ ਜ਼ਖਮੀ ਹੋਏ ਸਲੋਵਾਕੀਆ ਦੇ ਪ੍ਰਧਾਨ ਮੰਤਰੀ, ਹਸਪਤਾਲ ''ਚ ਦਾਖਲ
Wednesday, May 15, 2024 - 07:35 PM (IST)
ਇੰਟਰਨੈਸ਼ਨਲ ਡੈਸਕ- ਸਲੋਵਾਕੀਆ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਦੇਸ਼ ਦੇ ਪ੍ਰਧਾਨ ਮੰਤਰੀ ਰੌਬਰਟ ਫਿਕੋ ਨੂੰ ਗੋਲੀ ਮਾਰ ਦਿੱਤੀ ਗਈ ਹੈ। ਉਹ ਜ਼ਖਮੀ ਹੋ ਗਏ ਹਨ ਅਤੇ ਉਸ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਇਹ ਘਟਨਾ ਰਾਜਧਾਨੀ ਬ੍ਰਾਤੀਸਲਾਵਾ ਤੋਂ ਲਗਭਗ 150 ਕਿਲੋਮੀਟਰ ਉੱਤਰ-ਪੂਰਬ ਵਿਚ ਹੈਂਡਲੋਵਾ ਸ਼ਹਿਰ ਵਿਚ ਵਾਪਰੀ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਇੱਕ ਸ਼ੱਕੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।
ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਸਲੋਵਾਕੀਆ ਦੇ ਪ੍ਰਧਾਨ ਮੰਤਰੀ ਰਾਬਰਟ ਫਿਕੋ ਗੋਲੀਬਾਰੀ 'ਚ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਦੱਸਿਆ ਜਾ ਰਿਹਾ ਹੈ। ਗੋਲੀਬਾਰੀ ਤੋਂ ਬਾਅਦ ਮੌਕੇ 'ਤੇ ਹੜਕੰਪ ਮਚ ਗਿਆ। ਸਾਹਮਣੇ ਆਈ ਵੀਡੀਓ ਵਿੱਚ ਸੁਰੱਖਿਆ ਬਲਾਂ ਨੂੰ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਕੇ ਪ੍ਰਧਾਨ ਮੰਤਰੀ ਫਿਕੋ ਨੂੰ ਕਾਰ ਵਿੱਚ ਬਿਠਾ ਕੇ ਲਿਜਾਂਦੇ ਦੇਖਿਆ ਜਾ ਸਕਦਾ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਰੂਸ ਪੱਖੀ ਪ੍ਰਧਾਨ ਮੰਤਰੀ ਨੂੰ ਹਾਊਸ ਆਫ ਕਲਚਰ ਦੇ ਬਾਹਰ ਗੋਲੀ ਮਾਰ ਦਿੱਤੀ ਗਈ, ਜਿੱਥੇ ਉਹ ਮੀਟਿੰਗ ਕਰ ਰਹੇ ਸਨ। ਜਦੋਂ ਗੋਲੀਆਂ ਚਲਾਈਆਂ ਗਈਆਂ ਤਾਂ ਪੀ.ਐਮ ਫਿਕੋ ਹਾਊਸ ਦੇ ਬਾਹਰ ਲੋਕਾਂ ਨਾਲ ਗੱਲਬਾਤ ਕਰ ਰਹੇ ਸਨ। ਗੋਲੀ ਲੱਗਦੇ ਹੀ ਉਹ ਜ਼ਮੀਨ 'ਤੇ ਡਿੱਗ ਪਏ। ਸਲੋਵਾਕੀਆ ਦੇ ਸਰਕਾਰੀ ਮੀਡੀਆ ਮੁਤਾਬਕ ਪ੍ਰਧਾਨ ਮੰਤਰੀ ਦੀ ਮੀਟਿੰਗ 'ਤੇ ਚਾਰ ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ 'ਚੋਂ ਇੱਕ ਪ੍ਰਧਾਨ ਮੰਤਰੀ ਨੂੰ ਲੱਗੀ। ਗੋਲੀਬਾਰੀ ਕਰਨ ਵਾਲੇ ਸ਼ੱਕੀ ਨੂੰ ਉੱਥੇ ਮੌਜੂਦ ਸੁਰੱਖਿਆ ਬਲਾਂ ਨੇ ਫੜ ਲਿਆ। ਦੱਸਿਆ ਜਾ ਰਿਹਾ ਹੈ ਕਿ ਗੋਲੀਆਂ ਚਲਦੇ ਹੀ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਅਤੇ ਹਮਲਾਵਰ ਨੂੰ ਹਿਰਾਸਤ 'ਚ ਲੈ ਲਿਆ।
ਪੜ੍ਹੋ ਇਹ ਅਹਿਮ ਖ਼ਬਰ-ਹੈਰਾਨੀਜਨਕ! ਪੈਦਾ ਹੋਏ 'spider twins', ਤਿੰਨ ਪੈਰ, ਚਾਰ ਹੱਥ, ਡਾਕਟਰ ਵੀ ਹੈਰਾਨ
ਰਾਸ਼ਟਰਪਤੀ ਨੇ ਹਮਲੇ ਦੀ ਕੀਤੀ ਨਿੰਦਾ
ਸਲੋਵਾਕੀਆ ਦੀ ਰਾਸ਼ਟਰਪਤੀ ਜ਼ੁਜ਼ਾਨਾ ਕੈਪਟੋਵਾ ਨੇ ਇੱਕ ਬਿਆਨ ਜਾਰੀ ਕਰਕੇ ਹਮਲੇ ਦੀ ਨਿੰਦਾ ਕੀਤੀ ਹੈ। ਉਸਨੇ ਹਮਲੇ ਨੂੰ "ਬੇਰਹਿਮੀ" ਦੱਸਿਆ ਅਤੇ ਪ੍ਰਧਾਨ ਮੰਤਰੀ ਫਿਕੋ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਮੀਡੀਆ ਰਿਪੋਰਟਾਂ ਮੁਤਾਬਕ ਇਕ ਤੋਂ ਬਾਅਦ ਇਕ ਗੋਲੀਆਂ ਚੱਲਣ ਦੀ ਆਵਾਜ਼ ਆਈ, ਜਿਸ ਤੋਂ ਬਾਅਦ ਪੁਲਸ ਨੇ ਗੋਲੀ ਚਲਾਉਣ ਵਾਲੇ ਨੂੰ ਤੁਰੰਤ ਹਿਰਾਸਤ ਵਿਚ ਲੈ ਲਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।