ਅਮਰੀਕਾ 'ਚ ਛੋਟਾ ਜਹਾਜ਼ ਹਾਦਸਾਗ੍ਰਸਤ, ਚਾਰ ਲੋਕਾਂ ਦੀ ਮੌਤ
Sunday, Apr 20, 2025 - 10:05 AM (IST)

ਟ੍ਰਿਲਾ, ਇਲੀਨੋਇਸ (ਏਪੀ): ਅਮਰੀਕਾ ਦੇ ਇਲੀਨੋਇਸ ਰਾਜ ਵਿੱਚ ਸ਼ਨੀਵਾਰ ਨੂੰ ਇੱਕ ਛੋਟੇ ਜਹਾਜ਼ ਦੇ ਖੇਤ ਵਿੱਚ ਡਿੱਗਣ ਨਾਲ ਉਸ ਵਿੱਚ ਸਵਾਰ ਸਾਰੇ ਚਾਰ ਲੋਕਾਂ ਦੀ ਮੌਤ ਹੋ ਗਈ। ਕੋਲਸ ਕਾਉਂਟੀ ਕੋਰੋਨਰ ਐਡ ਸ਼ਨੀਅਰਸ ਨੇ ਕਿਹਾ ਕਿ ਮ੍ਰਿਤਕਾਂ ਵਿੱਚ ਦੋ ਪੁਰਸ਼ ਅਤੇ ਦੋ ਔਰਤਾਂ ਸ਼ਾਮਲ ਹਨ। ਹਾਲਾਂਕਿ ਸ਼ਨੀਅਰਜ਼ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਸੂਚਿਤ ਕੀਤੇ ਜਾਣ ਤੱਕ ਉਨ੍ਹਾਂ ਦੀ ਪਛਾਣ ਦੱਸਣ ਤੋਂ ਇਨਕਾਰ ਕਰ ਦਿੱਤਾ।
ਪੜ੍ਹੋ ਇਹ ਅਹਿਮ ਖ਼ਬਰ-ਚੀਨ ਨੇ ਕਰਵਾਈ ਦੁਨੀਆ ਦੀ ਪਹਿਲੀ Robot ਹਾਫ-ਮੈਰਾਥਨ (ਤਸਵੀਰਾਂ)
ਨੈਸ਼ਨਲ ਟ੍ਰਾਂਸਪੋਰਟੇਸ਼ਨ ਸੇਫਟੀ ਬੋਰਡ (ਐਨ.ਟੀ.ਐ.ਸਬੀ) ਨੇ ਈਮੇਲ ਰਾਹੀਂ ਜਾਣਕਾਰੀ ਦਿੱਤੀ ਕਿ ਇਹ ਹਾਦਸਾ ਸਵੇਰੇ 10 ਵਜੇ ਦੇ ਕਰੀਬ ਤ੍ਰਿਲਾ ਨੇੜੇ ਵਾਪਰਿਆ। ਮੁੱਢਲੀ ਜਾਣਕਾਰੀ ਅਨੁਸਾਰ 'ਸੈਸਨਾ ਸੀ80ਜੀ' ਜਹਾਜ਼ ਬਿਜਲੀ ਦੀਆਂ ਤਾਰਾਂ ਨਾਲ ਟਕਰਾਉਣ ਤੋਂ ਬਾਅਦ ਹਾਦਸਾਗ੍ਰਸਤ ਹੋ ਗਿਆ। ਗਵਰਨਰ ਜੇਬੀ ਪ੍ਰਿਟਜ਼ਕਰ ਨੇ ਸੋਸ਼ਲ ਮੀਡੀਆ 'ਤੇ ਆਪਣੀ ਪੋਸਟ ਵਿੱਚ ਕਿਹਾ, "ਕੋਲਸ ਕਾਉਂਟੀ ਤੋਂ ਦੁਖਦਾਈ ਖ਼ਬਰ ਆਈ ਹੈ। ਸਾਡੀ ਪ੍ਰਸ਼ਾਸਨਿਕ ਟੀਮ ਸਥਿਤੀ 'ਤੇ ਨਜ਼ਰ ਰੱਖ ਰਹੀ ਹੈ।"
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।