ਲਾਹੌਰ 'ਚ ਧੁੰਦ ਅਤੇ ਖਰਾਬ ਹਵਾ ਗੁਣਵੱਤਾ ਕਾਰਨ ਸਕੂਲ ਹਫ਼ਤੇ 'ਚ 3 ਦਿਨ ਰਹਿਣਗੇ ਬੰਦ

12/07/2022 5:22:19 PM

ਲਾਹੌਰ (ਭਾਸ਼ਾ)- ਸੂਬੇ ਦੀ ਰਾਜਧਾਨੀ ਲਾਹੌਰ ਵਿਚ ਧੁੰਦ ਅਤੇ ਖ਼ਰਾਬ ਹਵਾ ਗੁਣਵੱਤਾ ਦੇ ਵਿਚਕਾਰ, ਪਾਕਿਸਤਾਨ ਦੀ ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਇਕ ਅਦਾਲਤ ਦੇ ਹੁਕਮ ਤੋਂ ਬਾਅਦ ਹਫ਼ਤੇ ਵਿਚ 3 ਦਿਨ ਸਕੂਲ ਬੰਦ ਕਰਨ ਦਾ ਐਲਾਨ ਕੀਤਾ। ਸਰਦੀਆਂ ਦੀ ਸ਼ੁਰੂਆਤ ਤੋਂ ਬਾਅਦ ਲਾਹੌਰ ਵਿੱਚ ਹਵਾ ਦੀ ਗੁਣਵੱਤਾ ਕਾਫੀ ਹੱਦ ਤੱਕ ਖ਼ਰਾਬ ਹੋ ਗਈ ਹੈ। ਪੰਜਾਬ ਸਰਕਾਰ ਨੇ ਲਾਹੌਰ ਹਾਈ ਕੋਰਟ ਦੇ ਹੁਕਮ ’ਤੇ ਹਫ਼ਤੇ ਵਿੱਚ 3 ਦਿਨ ਸਕੂਲ ਬੰਦ ਰੱਖਣ ਦੇ ਹੁਕਮ ਦਿੱਤੇ ਹਨ।

ਪੰਜਾਬ ਸਿੱਖਿਆ ਵਿਭਾਗ ਦੇ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ, “ਲਾਹੌਰ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਵਿੱਚ, ਇਹ ਸੂਚਿਤ ਕੀਤਾ ਜਾਂਦਾ ਹੈ ਕਿ ਮੌਜੂਦਾ ਧੁੰਦ ਦੀ ਸਥਿਤੀ ਦੇ ਕਾਰਨ, ਜ਼ਿਲ੍ਹਾ ਲਾਹੌਰ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ ਅਗਲੇ ਹੁਕਮ ਤੱਕ ਐਤਵਾਰ ਨੂੰ ਹਫ਼ਤਾਵਾਰੀ ਛੁੱਟੀ ਨੂੰ ਛੱਡ ਕੇ ਹਰ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਬੰਦ ਰਹਿਗੇ।' ਪੰਜਾਬ ਦੇ ਮੁੱਖ ਮੰਤਰੀ ਚੌਧਰੀ ਪਰਵੇਜ਼ ਇਲਾਹੀ ਨੇ ਧੁੰਦ ਨੂੰ 'ਆਫਤ' ਕਰਾਰ ਦਿੱਤਾ ਹੈ। ਇਲਾਹੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਧੁੰਦ ਨੂੰ ਘੱਟ ਕਰਨ ਲਈ ਪ੍ਰਭਾਵਸ਼ਾਲੀ ਯੋਜਨਾ ਅਪਣਾਉਣ। ਉਨ੍ਹਾਂ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਲਈ ਵੀ ਕਿਹਾ ਹੈ।


cherry

Content Editor

Related News