ਦੱਖਣੀ ਕੋਰੀਆ ਦੀ ਰਾਜਧਾਨੀ ਸਿਓਲ ''ਚ ਹੋਈ ਭਾਰੀ ਬਰਫ਼ਬਾਰੀ, ਤੋੜਿਆ ਪਿਛਲੇ 40 ਸਾਲਾਂ ਦਾ ਰਿਕਾਰਡ
Sunday, Dec 31, 2023 - 11:17 PM (IST)
ਇੰਟਰਨੈਸ਼ਨਲ ਡੈਸਕ- ਦੱਖਣੀ ਕੋਰੀਆ ਦੀ ਰਾਜਧਾਨੀ ਸਿਓਲ 'ਚ ਸ਼ਨੀਵਾਰ ਨੂੰ ਪਿਛਲੇ 40 ਸਾਲਾਂ ਦੌਰਾਨ ਇਕ ਦਿਨ 'ਚ ਸਭ ਤੋਂ ਜ਼ਿਆਦਾ ਬਰਫਬਾਰੀ ਦਰਜ ਕੀਤੀ ਗਈ। ਦੇਸ਼ ਦੀ ਮੌਸਮ ਏਜੰਸੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸਾਲ 1981 'ਚ ਸਭ ਤੋਂ ਜ਼ਿਆਦਾ ਬਰਫਬਾਰੀ ਹੋਈ ਸੀ, ਪਰ ਇਸ ਸਾਲ ਦਸੰਬਰ ਮਹੀਨੇ ਦੀ 30 ਦਸੰਬਰ ਨੂੰ 4.8 ਇੰਚ ਬਰਫਬਾਰੀ ਨੇ ਪਿਛਲੇ 40 ਸਾਲਾਂ ਤੋਂ ਵੀ ਵੱਧ ਦੇ ਰਿਕਾਰਡ ਨੂੰ ਤੋੜ ਦਿੱਤਾ ਹੈ।
ਇਹ ਵੀ ਪੜ੍ਹੋ- ਅੰਤਰਰਾਸ਼ਟਰੀ ਡਰੱਗ ਤੇ ਹਥਿਆਰ ਸਮੱਗਲਿੰਗ ਰੈਕੇਟ ਦਾ ਪਰਦਾਫਾਸ਼, 19 ਕਿੱਲੋ ਹੈਰੋਇਨ ਡਰੱਗ ਮਨੀ ਸਣੇ 2 ਗ੍ਰਿਫ਼ਤਾਰ
ਕੋਰੀਆ ਮੌਸਮ ਵਿਗਿਆਨ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਸ਼ਨੀਵਾਰ ਨੂੰ ਸਿਓਲ ਦੇ ਪੂਰੇ ਇਲਾਕੇ 'ਚ ਭਾਰੀ ਬਰਫਬਾਰੀ ਦੀ ਚਿਤਾਵਨੀ ਜਾਰੀ ਕੀਤੀ ਗਈ ਸੀ, ਜਿਸ ਨੂੰ ਬਾਅਦ 'ਚ ਹਟਾ ਦਿੱਤਾ ਗਿਆ ਸੀ। ਉਨ੍ਹਾਂ ਅੱਗੇ ਇਹ ਵੀ ਕਿਹਾ ਕਿ ਭਾਰੀ ਬਰਫਬਾਰੀ ਕਾਰਨ ਇਲਾਕੇ 'ਚ ਆਵਾਜਾਈ ਵੀ ਕਾਫੀ ਪ੍ਰਭਾਵਿਤ ਹੋਈ ਹੈ, ਪਰ ਇਸ ਦੌਰਾਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਮਿਲੀ।
ਇਹ ਵੀ ਪੜ੍ਹੋ- ਮਹਾਰਾਸ਼ਟਰ ਦੇ ਠਾਣੇ 'ਚ ਹੋਈ ਰੇਵ ਪਾਰਟੀ, ਪੁਲਸ ਨੇ ਨਸ਼ੀਲੇ ਪਦਾਰਥ ਬਰਾਮਦ ਕਰ 97 ਲੋਕ ਲਏ ਹਿਰਾਸਤ 'ਚ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8