ਸਿਡਨੀ ਨੇ ਪਾਬੰਦੀਆਂ ''ਚ ਢਿੱਲ ਦੇ ਨਾਲ ਜਾਰੀ ਕੀਤੀ ਚਿਤਾਵਨੀ

Friday, May 15, 2020 - 05:22 PM (IST)

ਸਿਡਨੀ ਨੇ ਪਾਬੰਦੀਆਂ ''ਚ ਢਿੱਲ ਦੇ ਨਾਲ ਜਾਰੀ ਕੀਤੀ ਚਿਤਾਵਨੀ

ਸਿਡਨੀ- ਆਸਟਰੇਲੀਆ ਦੇ ਨਿਊ ਸਾਊਥ ਵੇਲਸ ਸੂਬੇ ਦੀ ਰਾਜਧਾਨੀ ਸਿਡਨੀ ਵਿਚ ਕੋਰੋਨਾ ਵਾਇਰਸ ਦੇ ਪ੍ਰਸਾਰ ਨੂੰ ਰੋਕਣ ਲਈ ਲਾਈਆਂ ਗਈਆਂ ਪਾਬੰਦੀਆਂ ਵਿਚ ਸੁੱਕਰਵਾਰ ਨੂੰ ਢਿੱਲ ਮਿਲਣੀ ਸ਼ੁਰੂ ਹੋ ਗਈ ਹੈ ਤੇ ਲੋਕਾਂ ਨੂੰ ਕੁਝ ਸਮੁੰਦਰੀ ਤੱਟਾਂ, ਪੱਬਾਂ ਤੇ ਰੈਸਤਰਾਂ ਵਿਚ ਜਾਣ ਦੀ ਆਗਿਆ ਦਿੱਤੀ ਗਈ ਹੈ।

ਪਾਬੰਦੀਆਂ ਵਿਚ ਕੁਝ ਢਿੱਲ ਦਿੱਤੇ ਜਾਣ ਦੇ ਨਾਲ ਹੀ ਅਧਿਕਾਰੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਲੋਕ ਬੇਪਰਵਾਹ ਹੋ ਜਾਣਗੇ ਤਾਂ ਕੋਰੋਨਾ ਵਾਇਰਸ ਦਾ ਇਨਫੈਕਸ਼ਨ ਵਧ ਸਕਦਾ ਹੈ। ਆਸਟਰੇਲੀਆ ਦੇ ਨਿਊ ਸਾਊਥ ਵੇਲਸ ਸੂਬੇ ਨੇ ਲੋਕਾਂ ਨੂੰ ਇਕੱਠਾ ਹੋਣ ਸਬੰਧੀ ਨਿਯਮਾਂ ਵਿਚ ਸ਼ੁੱਕਰਵਾਰ ਨੂੰ ਢਿੱਲ ਦੇਣ ਦਾ ਐਲਾਨ ਕੀਤਾ ਹੈ ਤੇ ਇਸ ਦੇ ਤਹਿਤ ਜ਼ਿਆਦਾ ਤੋਂ ਜ਼ਿਆਦਾ 10 ਲੋਕਾਂ ਦੇ ਇਕ ਥਾਂ ਇਕੱਠੇ ਹੋਣ ਦੀ ਆਗਿਆ ਦਿੱਤੀ ਗਈ ਹੈ। ਨਿਊ ਸਾਊਥ ਵੇਲਸ ਦੇ ਪ੍ਰੀਮੀਅਰ ਗਲੇਡਿਸ ਬੇਰੇਜੀਕਿਲੀਅਨ ਨੇ ਚਿਤਾਵਨੀ ਦਿੱਤੀ ਹੈ ਕਿ ਕੋਵਿਡ-19 ਦੇ ਮਾਮਲੇ ਵਧਣ ਦਾ ਖਦਸ਼ਾ ਅਜੇ ਬਣਿਆ ਹੋਇਆ ਹੈ ਕਿਉਂਕਿ ਰਾਤ ਭਰ ਵਿਚ ਇਸ ਵਾਇਰਸ ਦੇ 8 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਸੂਬੇ ਵਿਚ ਇਨਫੈਕਟਿਡਾਂ ਦੀ ਗਿਣਤੀ 3,071 ਹੋ ਗਈ ਹੈ।


author

Baljit Singh

Content Editor

Related News