ਜਵਾਕਾਂ ਦੇ ਸੋਸ਼ਲ ਮੀਡੀਆ ''ਤੇ ਲੱਗੇਗਾ Ban ! ਲਹਿੰਦੇ ਪੰਜਾਬ ਦੀ ਅਸੈਂਬਲੀ ''ਚ ਮਤਾ ਪਾਸ

Wednesday, Sep 02, 2026 - 03:57 PM (IST)

ਜਵਾਕਾਂ ਦੇ ਸੋਸ਼ਲ ਮੀਡੀਆ ''ਤੇ ਲੱਗੇਗਾ Ban ! ਲਹਿੰਦੇ ਪੰਜਾਬ ਦੀ ਅਸੈਂਬਲੀ ''ਚ ਮਤਾ ਪਾਸ

ਇੰਟਰਨੈਸ਼ਨਲ ਡੈਸਕ- ਆਸਟ੍ਰੇਲੀਆ, ਫਰਾਂਸ ਤੇ ਮਲੇਸ਼ੀਆ ਵਰਗੇ ਕਈ ਦੇਸ਼ਾਂ ਵੱਲੋਂ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਸਖ਼ਤ ਕਾਨੂੰਨ ਬਣਾਏ ਜਾ ਰਹੇ ਹਨ। ਇਸੇ ਦੌਰਾਨ ਸਾਈਬਰ ਬੁਲਿੰਗ, ਆਨਲਾਈਨ ਸ਼ੋਸ਼ਣ ਅਤੇ ਬੱਚਿਆਂ 'ਚ ਸਕ੍ਰੀਨ ਟਾਈਮ ਓਵਰਡੋਜ਼ ਵਰਗੇ ਵਧਦੇ ਖ਼ਤਰਿਆਂ ਨੂੰ ਦੇਖਦਿਆਂ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਅਸੈਂਬਲੀ 'ਚ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਸੋਸ਼ਲ ਮੀਡੀਆ ਵਰਤੋਂ 'ਤੇ ਕਾਨੂੰਨੀ ਪਾਬੰਦੀ ਲਗਾਉਣ ਦਾ ਮਤਾ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਹੈ। ਅਸੈਂਬਲੀ ਨੇ ਕੇਂਦਰ ਸਰਕਾਰ ਨੂੰ ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ ਨਾਲ ਜੁੜਿਆ ਢੁਕਵਾਂ ਕਾਨੂੰਨ ਬਣਾਉਣ ਦੀ ਸਲਾਹ ਦਿੱਤੀ ਹੈ।

ਮੰਗਲਵਾਰ ਨੂੰ ਪਾਸ ਕੀਤੇ ਗਏ ਇਸ ਮਤੇ ਨੂੰ ਵਿਰੋਧੀ ਧਿਰ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (PTI) ਸਣੇ ਪੂਰੇ ਸਦਨ ਦਾ ਪੂਰਾ ਸਮਰਥਨ ਮਿਲਿਆ ਹੈ। ਇਹ ਮਤਾ ਚਾਈਲਡ ਪ੍ਰੋਟੈਕਸ਼ਨ ਬਿਊਰੋ ਦੀ ਚੇਅਰਪਰਸਨ ਅਤੇ ਵਿਧਾਇਕਾ ਸਾਰਾ ਅਹਿਮਦ ਵੱਲੋਂ ਪੇਸ਼ ਕੀਤਾ ਗਿਆ ਸੀ। ਮਤੇ 'ਚ ਕਿਹਾ ਗਿਆ ਹੈ ਕਿ ਬਿਨਾਂ ਕਿਸੇ ਰੋਕ-ਟੋਕ ਦੇ ਸੋਸ਼ਲ ਮੀਡੀਆ ਦੀ ਵਰਤੋਂ ਨਾਲ ਨਾਬਾਲਗ ਬੱਚੇ ਸਾਈਬਰ ਬੁਲਿੰਗ, ਆਨਲਾਈਨ ਸ਼ੋਸ਼ਣ, ਅਸ਼ਲੀਲ ਕੰਟੈਂਟ ਅਤੇ ਗੰਭੀਰ ਮਾਨਸਿਕ ਤਣਾਅ ਵਰਗੇ ਖ਼ਤਰਿਆਂ ਦੀ ਲਪੇਟ 'ਚ ਆ ਰਹੇ ਹਨ।

ਇਹ ਵੀ ਪੜ੍ਹੋ- ਬੈਨ ਸਟੋਕਸ ਨੇ ਤੋੜ'ਤੇ ਸਾਰੇ ਰਿਕਾਰਡ ! ਬਣ ਗਿਆ ਲੀਗ ਦਾ ਸਭ ਤੋਂ ਮਹਿੰਗਾ ਖਿਡਾਰੀ, ਇਸ ਟੀਮ ਨੇ ਕੀਤਾ ਸਾਈਨ

ਮਤੇ 'ਚ ਆਸਟ੍ਰੇਲੀਆ, ਫਰਾਂਸ, ਚੀਨ ਅਤੇ ਅਮਰੀਕਾ ਦੇ ਕਈ ਸੂਬਿਆਂ ਵੱਲੋਂ ਬੱਚਿਆਂ ਦੀ ਸੋਸ਼ਲ ਮੀਡੀਆ ਵਰਤੋਂ 'ਤੇ ਲਗਾਈਆਂ ਗਈਆਂ ਕਾਨੂੰਨੀ ਪਾਬੰਦੀਆਂ ਦਾ ਹਵਾਲਾ ਦਿੰਦਿਆਂ ਪਾਕਿਸਤਾਨ ਵਿੱਚ ਵੀ ਅਜਿਹੇ ਹੀ ਸਖ਼ਤ ਨਿਯਮ ਲਾਗੂ ਕਰਨ ਦੀ ਅਪੀਲ ਕੀਤੀ ਗਈ ਹੈ। ਇਸ ਮਤੇ ਰਾਹੀਂ ਪੰਜਾਬ ਅਸੈਂਬਲੀ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸੂਬਾ ਅਤੇ ਕੇਂਦਰੀ ਸੰਸਥਾਵਾਂ ਨਾਲ ਮਿਲ ਕੇ ਇੱਕ ਸਾਂਝਾ ਸਿਸਟਮ ਬਣਾਇਆ ਜਾਵੇ, ਤਾਂ ਜੋ ਬੱਚਿਆਂ ਦੇ ਡਿਜੀਟਲ ਭਵਿੱਖ ਨੂੰ ਸੁਰੱਖਿਅਤ ਬਣਾਇਆ ਜਾ ਸਕੇ ਤੇ ਉਨ੍ਹਾਂ ਨੂੰ ਡਿਜੀਟਲ ਦੁਨੀਆ ਤੋਂ ਕੱਢ ਕੇ ਅਸਲ ਦੁਨੀਆ 'ਚ ਲਿਆਂਦਾ ਜਾਵੇ ਤੇ ਉਨ੍ਹਾਂ ਨੂੰ ਸਰੀਰਕ ਤੇ ਮਾਨਸਿਕ ਤੌਰ 'ਤੇ ਵਿਕਸਿਤ ਕੀਤਾ ਜਾ ਸਕੇ।

ਇਹ ਵੀ ਪੜ੍ਹੋ- ਟੀ-20 ਸੀਰੀਜ਼ ਤੋਂ ਪਹਿਲਾਂ 'ਸਰਪੰਚ ਸਾਬ੍ਹ' ਲਈ ਖੜ੍ਹੀ ਹੋਈ ਨਵੀਂ ਮੁਸੀਬਤ ! ਧਾਕੜ ਖਿਡਾਰੀ ਹੀ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News