ਪੁੱਤਰ ਦੀ ਲਾਸ਼ ਦਫਨਾਉਣ 'ਤੇ ਭੜਕਿਆ ਫ਼ੌਜੀ, ਪਤਨੀ ਸਮੇਤ 13 ਲੋਕਾਂ ਦਾ ਕੀਤਾ ਕਤਲ

07/24/2023 9:28:28 AM

ਗੋਮਾ (ਭਾਸ਼ਾ)- ਆਪਣੀ ਗੈਰ-ਮੌਜੂਦਗੀ ’ਚ ਪੁੱਤਰ ਦੀ ਲਾਸ਼ ਨੂੰ ਦਫਨਾਉਣ ਕਾਰਨ ਗੁੱਸੇ ’ਚ ਆਏ ਇਕ ਫੌਜੀ ਨੇ ਪਰਿਵਾਰ ਦੇ ਮੈਂਬਰਾਂ ਅਤੇ ਹੋਰ ਲੋਕਾਂ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ’ਚ 10 ਬੱਚਿਆਂ ਸਮੇਤ 13 ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਸ਼ਨੀਵਾਰ ਰਾਤ ਕਾਂਗੋ ਦੇ ਇਤੁਰੀ ਸੂਬੇ ’ਚ ਵਾਪਰੀ। ਫੌਜ ਦੇ ਬੁਲਾਰੇ ਲੈਫਟੀਨੈਂਟ ਜੂਲਸ ਨਗੋਂਗੋ ਨੇ ਦੱਸਿਆ ਕਿ ਸ਼ਨੀਵਾਰ ਰਾਤ ਵਾਪਰੀ ਇਸ ਘਟਨਾ ’ਚ ਫੌਜੀ ਦੀ ਪਤਨੀ, ਉਸ ਦੇ ਦੋ ਬੱਚਿਆਂ ਅਤੇ ਸੱਸ-ਸਹੁਰੇ ਦੀ ਮੌਤ ਹੋ ਗਈ। ਇਸ ਤੋਂ ਬਾਅਦ ਉਸਨੇ ਹੋਰ ਲੋਕਾਂ ’ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਫੌਜੀ ਦੀ ਪਛਾਣ ਅਜੇ ਨਹੀਂ ਹੋ ਸਕੀ ਹੈ।

ਇਹ ਵੀ ਪੜ੍ਹੋ: ਭਾਰਤੀ ਮੂਲ ਦੇ ਪੁਲਸ ਮੁਲਾਜ਼ਮ ਦੀ ਸ਼ੱਕੀ ਹਲਾਤਾਂ 'ਚ ਮੌਤ, ਸਿੰਗਾਪੁਰ ਦੇ ਗ੍ਰਹਿ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

ਪਿੰਡ ਦੇ ਮੁਖੀ ਬਰਾਕਾ ਮੁਗਾਵਾ ਆਸਕਰ ਨੇ ਦੱਸਿਆ ਕਿ ਫੌਜੀ ਸੂਬੇ ’ਚ ਕਿਸੇ ਹੋਰ ਪਿੰਡ ’ਚ ਤਾਇਨਾਤ ਸੀ ਅਤੇ ਜਦੋਂ ਉਹ ਘਰ ਪੁੱਜਾ ਤਾਂ ਉਸ ਦੇ ਪਰਿਵਾਰਕ ਮੈਂਬਰ ਉਸ ਦੇ ਪੁੱਤਰ ਦੀ ਮੌਤ ਦਾ ਸੋਗ ਮਨਾ ਰਹੇ ਸਨ। ਫੌਜੀ ਦੇ ਪੁੱਤਰ ਦੀ ਵੀਰਵਾਰ ਨੂੰ ਕੁਦਰਤੀ ਕਾਰਨਾਂ ਕਰਕੇ ਮੌਤ ਹੋ ਗਈ ਸੀ। ਫੌਜੀ ਨੂੰ ਇਹ ਗੱਲ ਪਸੰਦ ਨਹੀਂ ਆਈ ਕਿ ਉਸ ਦੀ ਮਨਜ਼ੂਰੀ ਦੇ ਬਿਨਾਂ ਅਤੇ ਉਸ ਦੀ ਗੈਰ-ਮੌਜੂਦਗੀ ’ਚ ਉਸ ਦੇ ਪੁੱਤਰ ਨੂੰ ਦਫਨਾ ਦਿੱਤਾ ਗਿਆ। ਫੌਜੀ ਨੂੰ ਫੜਨ ਲਈ ਕਾਂਗੋ ਫੌਜ ਦੇ ਹੋਰ ਜਵਾਨਾਂ ਨੂੰ ਰਵਾਨਾ ਕੀਤਾ ਗਿਆ ਹੈ। ਦੋਸ਼ੀ ਫੌਜੀ ਕਾਂਗੋ ਦੇ ਲੋਕਤੰਤਰੀ ਗਣਰਾਜ ਦੀ ਆਰਮਡ ਫੋਰਸਿਜ਼ ਜਾਂ FARDC ਦਾ ਮੈਂਬਰ ਹੈ, ਜੋ ਹਮਲੇ ਤੋਂ ਬਾਅਦ ਮੌਕੇ ਤੋਂ ਭੱਜ ਗਿਆ ਸੀ।

ਇਹ ਵੀ ਪੜ੍ਹੋ: ਦੁਬਈ ਗਈ ਧੀ ਨੇ ਮਾਂ ਦੀ ਇੱਛਾ ਕੀਤੀ ਪੂਰੀ, 10 ਕਿਲੋ ਟਮਾਟਰ ਲੈ ਕੇ ਆਈ ਭਾਰਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News