ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

Wednesday, Sep 02, 2026 - 02:28 PM (IST)

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਮੁੰਬਈ (ਏਜੰਸੀ)- ਅਦਾਕਾਰ ਸੋਨੂੰ ਸੂਦ ਨੇਪਾਲ 'ਚ ਆਏ ਵਿਨਾਸ਼ਕਾਰੀ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਲਈ ਰਾਹਤ ਸਮੱਗਰੀ ਲੈ ਕੇ ਕਾਠਮੰਡੂ ਪਹੁੰਚੇ ਅਤੇ ਕਿਹਾ ਕਿ ਉਨ੍ਹਾਂ ਦੀ ਫਾਊਂਡੇਸ਼ਨ ਆਉਣ ਵਾਲੇ ਮਹੀਨਿਆਂ 'ਚ ਵੀ ਰਾਹਤ ਅਤੇ ਸਹਾਇਤਾ ਜਾਰੀ ਰੱਖੇਗਾ। 'ਦਿ ਕਾਠਮੰਡੂ ਪੋਸਟ' ਦੇ ਅਨੁਸਾਰ, ਸੂਦ ਮੰਗਲਵਾਰ ਨੂੰ ਆਪਣੀ 'ਸੂਦ ਚੈਰਿਟੀ ਫਾਊਂਡੇਸ਼ਨ' ਦੀ ਇਕ ਟੀਮ ਨਾਲ ਨੇਪਾਲ ਦੀ ਰਾਜਧਾਨੀ ਪਹੁੰਚੇ। ਉਹ 26 ਅਗਸਤ ਨੂੰ ਆਏ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਲਈ ਭੋਜਨ ਅਤੇ ਕੰਬਲ ਲੈ ਕੇ ਆਏ ਸਨ।

ਸੂਦ ਨੇ ਪੱਤਰਕਾਰਾਂ ਨੂੰ ਕਿਹਾ, "ਅਸੀਂ ਹੜ੍ਹਾਂ ਤੋਂ ਪ੍ਰਭਾਵਿਤ ਸਾਰੇ ਲੋਕਾਂ ਨੂੰ ਮਿਲਣ ਆਏ ਹਾਂ। ਅਸੀਂ ਲੋੜਵੰਦਾਂ ਦੇ ਨਾਲ ਖੜ੍ਹੇ ਹੋਣਾ ਚਾਹੁੰਦੇ ਹਾਂ ਅਤੇ ਉਨ੍ਹਾਂ ਦੀ ਜ਼ਿੰਦਗੀ ਨੂੰ ਪਟੜੀ 'ਤੇ ਲਿਆਉਣ ਦੀ ਕੋਸ਼ਿਸ਼ ਕਰਨਾ ਚਾਹੁੰਦੇ ਹਾਂ।" ਅਦਾਕਾਰ ਨੇ ਕਿਹਾ ਕਿ ਤੁਰੰਤ ਰਾਹਤ ਕਾਰਜ ਦੇ ਹਿੱਸੇ ਵਜੋਂ ਕੰਬਲ ਅਤੇ ਖਾਣ-ਪੀਣ ਦੀਆਂ ਚੀਜ਼ਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦੀ ਟੀਮ ਮੌਕੇ 'ਤੇ ਪ੍ਰਭਾਵਿਤ ਭਾਈਚਾਰਿਆਂ ਦੀਆਂ ਜ਼ਰੂਰਤਾਂ ਦਾ ਮੁਲਾਂਕਣ ਵੀ ਕਰ ਰਹੀ ਹੈ।

PunjabKesari

ਉਨ੍ਹਾਂ ਕਿਹਾ,"ਅਸੀਂ ਵੱਡੀ ਗਿਣਤੀ 'ਚ ਕੰਬਲ ਅਤੇ ਖਾਣ-ਪੀਣ ਦੀਆਂ ਚੀਜ਼ਾਂ ਲੈ ਕੇ ਆਏ ਹਾਂ ਅਤੇ ਅਸੀਂ ਲਗਾਤਾਰ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਾਂ ਕਿ ਉਨ੍ਹਾਂ ਨੂੰ ਹੋਰ ਕੀ ਚਾਹੀਦਾ ਹੈ। ਅਸੀਂ ਭਾਰਤ ਤੋਂ ਉਹ ਸਮੱਗਰੀ ਭੇਜਣ ਦੀ ਕੋਸ਼ਿਸ਼ ਕਰ ਰਹੇ ਹਾਂ।" ਨੇਪਾਲ-ਤਿੱਬਤ ਸਰਹੱਦ ਦੇ ਨੇੜੇ ਬਰਫ਼ ਅਤੇ ਚੱਟਾਨਾਂ ਦੇ ਡਿੱਗਣ ਕਾਰਨ ਆਏ ਅਚਾਨਕ ਹੜ੍ਹਾਂ ਨੇ 26 ਅਗਸਤ ਨੂੰ ਉੱਤਰੀ ਅਤੇ ਮੱਧ ਨੇਪਾਲ ਦੇ ਕਸਬਿਆਂ ਅਤੇ ਪਿੰਡਾਂ 'ਚ ਤਬਾਹੀ ਮਚਾ ਦਿੱਤੀ। ਨੇਪਾਲ ਦੀ ਰਾਸ਼ਟਰੀ ਆਫ਼ਤ ਜੋਖਮ ਘਟਾਉਣ ਅਤੇ ਪ੍ਰਬੰਧਨ ਅਥਾਰਟੀ ਦੇ ਅਨੁਸਾਰ, ਮੰਗਲਵਾਰ ਨੂੰ ਹੜ੍ਹਾਂ 'ਚ ਮਰਨ ਵਾਲਿਆਂ ਦੀ ਗਿਣਤੀ 1,100 ਤੋਂ ਵੱਧ ਹੋ ਗਈ, ਲਗਭਗ 4,000 ਲੋਕ ਅਜੇ ਵੀ ਲਾਪਤਾ ਹਨ ਅਤੇ ਲਗਭਗ 12,000 ਨੂੰ ਬਚਾਇਆ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News