ਦੱਖਣੀ ਅਫਰੀਕਾ ''ਚ 1 ਦਿਨ ''ਚ ਕੋਰੋਨਾ ਨਾਲ 52 ਮੌਤਾਂ

05/26/2020 9:03:45 AM

ਕੇਪ ਟਾਊਨ (ਵਾਰਤਾ) : ਦੱਖਣੀ ਅਫਰੀਕਾ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ (ਕੋਵਿਡ-19)  ਨਾਲ 52 ਹੋਰ ਲੋਕਾਂ ਦੀ ਮੌਤ ਹੋਣ ਦੇ ਬਾਅਦ ਮ੍ਰਿਤਕਾਂ ਦੀ ਗਿਣਤੀ 481 ਹੋ ਗਈ ਹੈ। ਦੱਖਣੀ ਅਫਰੀਕਾ ਵਿਚ ਸੋਮਵਾਰ ਨੂੰ ਕੋਰੋਨਾ ਵਾਇਰਸ ਨਾਲ ਹੋਈਆਂ ਮੌਤਾਂ ਦੀ ਇਹ ਗਿਣਤੀ ਮਾਰਚ ਦੀ ਸ਼ੁਰੂਆਤ ਵਿਚ ਮਹਾਮਾਰੀ ਸ਼ੁਰੂ ਹੋਣ ਦੇ ਬਾਅਦ ਤੋਂ ਇਕ ਦਿਨ ਵਿਚ ਸਭ ਤੋਂ ਜ਼ਿਆਦਾ ਹੈ।

ਸਿਹਤ ਮੰਤਰੀ ਜਵੇਲੀ ਮਖੀਜੇ ਨੇ ਦੱਸਿਆ ਕਿ ਦੇਸ਼ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ 1,032 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਪੀੜਤਾਂ ਦੀ ਕੁੱਲ ਗਿਣਤੀ 23,615 ਹੋ ਗਈ ਹੈ। ਮਖੀਜ ਅਨੁਸਾਰ ਦੱਖਣੀ ਅਫਰੀਕਾ ਵਿਚ ਸੋਮਵਾਰ ਤੱਕ ਪੂਰੀ ਤਰ੍ਹਾਂ ਸਿਹਤਮੰਦ ਹੋਣ ਵਾਲੇ ਕੋਰੋਨਾ ਮਰੀਜ਼ਾਂ ਦੀ ਗਿਣਤੀ 11,917 ਹੈ। ਪਿਛਲੇ 24 ਘੰਟਿਆਂ ਵਿਚ 12,992 ਲੋਕਾਂ ਦੀ ਕੋਰੋਨਾ ਵਾਇਰਸ ਦੀ ਜਾਂਚ ਕੀਤੀ ਗਈ ਹੈ ਅਤੇ ਇਸ ਨੂੰ ਮਿਲਾ ਕੇ ਹੁਣ ਤੱਕ 596,777 ਲੋਕਾਂ ਦੀ ਜਾਂਚ ਕੀਤੀ ਗਈ ਹੈ। ਦੱਖਣੀ ਅਫਰੀਕਾ ਵਿਚ ਵੈਸਟਰਨ ਕੇਪ ਸੂਬੇ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ ਸਭ ਤੋਂ ਜ਼ਿਆਦਾ 15,396 ਹੈ। ਇਸ ਤੋਂ ਬਾਅਦ ਗੌਟੇਂਗ ਸੂਬੇ ਵਿਚ 2,993,  ਈਸਟਰਨ ਕੇਪ ਵਿਚ 2,748 ਅਤੇ ਕਵਾਜੁਲੁ-ਨਟਾਲ ਵਿਚ 1,882 ਮਾਮਲੇ ਸਾਹਮਣੇ ਆਏ ਹਨ। ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਦੇ ਬਾਵਜੂਦ ਦੱਖਣੀ ਅਫਰੀਕਾ ਵਿਚ 1 ਜੂਨ ਤੋਂ ਲਾਕਡਾਊਨ ਵਿਚ ਢਿੱਲ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ।


cherry

Content Editor

Related News