ਦੱਖਣੀ ਅਫਰੀਕਾ ਕੋਵਿਡ-19 ਨਾਲ ਸਭ ਤੋਂ ਵੱਧ ਪ੍ਰਭਾਵਿਤ 10 ਦੇਸ਼ਾਂ ਦੀ ਸੂਚੀ ''ਚ ਸ਼ਾਮਲ

07/14/2020 4:34:44 PM

ਜੌਹਨਸਬਰਗ- ਦੱਖਣੀ ਅਫਰੀਕਾ 'ਚ ਕੋਰੋਨਾ ਵਾਇਰਸ ਦੇ 11,554 ਨਵੇਂ ਮਾਮਲੇ ਆਉਣ ਤੋਂ ਬਾਅਦ ਇਹ ਦੁਨੀਆ ਦੇ ਸਭ ਤੋਂ ਵੱਧ ਪ੍ਰਭਾਵਤ 10 ਦੇਸ਼ਾਂ ਦੀ ਸੂਚੀ ਵਿਚ ਸ਼ਾਮਲ ਹੋ ਗਿਆ ਹੈ। ਜੌਹਨ ਹਾਪਿੰਕਸ ਯੂਨੀਵਰਸਿਟੀ ਵਲੋਂ ਅੰਕੜਿਆਂ ਦੇ ਵਿਸ਼ਲੇਸ਼ਣ ਤੋਂ ਇਹ ਸਿੱਟਾ ਕੱਢਿਆ ਗਿਆ।

ਦੱਖਣੀ ਅਫਰੀਕਾ ਵਿਚ ਇਸ ਸਮੇਂ ਕੋਰੋਨਾ ਵਾਇਰਸ ਦੇ 2,87,796 ਮਾਮਲੇ ਹਨ। ਕੋਰੋਨਾ ਵਾਇਰਸ ਦੇ ਸੰਕਰਮਣ ਨੂੰ ਫੈਲਣ ਤੋਂ ਰੋਕਣ ਲਈ ਦੇਸ਼ 'ਚ ਨਵੀਂਆਂ ਸਖਤ ਪਾਬੰਦੀਆਂ ਲਗਾਈਆਂ ਗਈਆਂ ਹਨ। ਇਸ ਵਿਚ ਸ਼ਰਾਬ ਦੀ ਵਿਕਰੀ 'ਤੇ ਰੋਕ ਲਗਾਉਣਾ, ਜਨਤਕ ਥਾਵਾਂ 'ਤੇ ਮਾਸਕ ਲਾਉਣਾ ਅਤੇ ਰਾਤ ਨੂੰ ਕਰਫਿਊ ਲਾਗੂ ਰੱਖਣ ਦੀਆਂ ਹਿਦਾਇਤਾਂ ਹਨ।

Lalita Mam

This news is Content Editor Lalita Mam