ਦੱਖਣ ਅਫਰੀਕਾ: ਪੁਲਵਾਮਾ ਹਮਲੇ ਦੇ ਦੋਸ਼ੀਆਂ ''ਤੇ ਕਾਰਵਾਈ ਲਈ ਸੰਸਦ ''ਚ ਮਤਾ ਪਾਸ

02/20/2019 8:07:20 PM

ਜੋਹਾਨਿਸਬਰਗ— ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ 'ਤੇ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਕਰਨ ਲਈ ਦੱਖਣ ਅਫਰੀਕਾ ਦੇ ਸੰਸਦ ਮੈਂਬਰਾਂ ਨੇ ਇਕ ਵਿਲੱਖਣ ਕਦਮ ਚੁੱਕਦੇ ਹੋਏ ਸੰਸਦ 'ਚ ਰਾਇਸ਼ੁਮਾਰੀ ਨਾਲ ਇਕ ਪ੍ਰਸਤਾਵ ਪਾਸ ਕੀਤਾ ਹੈ। ਸੰਸਦ ਮੈਂਬਰਾਂ ਨੇ ਪਾਕਿਸਤਾਨ ਨੂੰ ਇਸ ਬੁਜ਼ਦਲੀ ਭਰੇ ਅੱਤਵਾਦੀ ਹਮਲੇ ਦੇ ਦੋਸ਼ੀਆਂ ਨੂੰ ਫੜਨ ਦੀ ਮੰਗ ਕੀਤੀ।

ਵਿਰੋਧੀ ਡੈਮੋਕ੍ਰੇਟਿਕ ਅਲਾਇੰਸ ਦੇ ਸੰਸਦ ਮੈਂਬਰ ਸੈਂਡੀ ਕਲਿਆਣ ਨੇ ਇਕ ਪ੍ਰਸਤਾਵ ਪੇਸ਼ ਕੀਤਾ, ਜਿਸ 'ਚ ਸਦਨ ਨੂੰ ਪਾਕਿਸਤਾਨੀ ਅੱਤਵਾਦੀ ਸਮੂਹ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਹਮਲੇ 'ਤੇ ਧਿਆਨ ਦੇਣ ਦਾ ਸੱਦਾ ਦਿੱਤਾ ਗਿਆ ਹੈ। ਇਸ ਹਮਲੇ 'ਚ ਸੀ.ਆਰ.ਪੀ.ਐੱਫ. ਦੇ 40 ਜਵਾਨ ਸ਼ਹੀਦ ਹੋ ਗਏ। ਇਸ ਪ੍ਰਸਤਾਵ 'ਚ ਕਾਇਰਾਨਾ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ ਗਈ। ਇਸ 'ਚ ਪਾਕਿਸਤਾਨ ਸਰਕਾਰ ਨੂੰ ਇਸ ਹਮਲੇ ਦੇ ਦੋਸ਼ੀਆਂ ਨੂੰ ਫੜਨ ਦੀ ਮੰਗ ਕੀਤੀ ਗਈ ਹੈ। ਇਸ ਪ੍ਰਸਤਾਵ ਤੋਂ ਬਾਅਦ ਸਿਆਸੀ ਪਾਰਟੀਆਂ, ਗੈਰ-ਸਰਕਾਰੀ ਸੰਗਠਨਾਂ ਤੇ ਲੋਕਾਂ ਨੇ ਇਸ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ ਹੈ।


Baljit Singh

Content Editor

Related News