ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ ਬਣੇ ਫਾਊਂਡਿੰਗ ਪ੍ਰੈਸੀਡੈਂਟ

Wednesday, Sep 30, 2026 - 12:45 PM (IST)

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ ਬਣੇ ਫਾਊਂਡਿੰਗ ਪ੍ਰੈਸੀਡੈਂਟ

ਇੰਟਰਨੈਸ਼ਨਲ ਡੈਸਕ- ਅਮਰੀਕਾ ਦੀ ਰਿਪਬਲਿਕਨ ਪਾਰਟੀ ਵੱਲੋਂ ਨਿਊਯਾਰਕ ਵਿੱਚ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ ਕੀਤੀ ਗਈ ਹੈ। ਇਸ ਨਵੇਂ ਕੋਕਸ ਦੀ ਸਥਾਪਨਾ ਦਾ ਮੁੱਖ ਉਦੇਸ਼ ਦੱਖਣੀ ਏਸ਼ੀਆਈ ਮੂਲ ਦੇ ਅਮਰੀਕੀ ਨਾਗਰਿਕਾਂ ਨੂੰ ਪਾਰਟੀ ਨਾਲ ਜੋੜਨਾ ਅਤੇ ਰਾਜਨੀਤਿਕ ਪ੍ਰਕਿਰਿਆ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਵਧਾਉਣਾ ਹੈ।

ਪੜ੍ਹੋ ਇਹ ਅਹਿਮ ਖ਼ਬਰ- ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ 'ਤੇ ਜਤਾਈ ਚਿੰਤਾ

ਇਸ ਕੋਕਸ ਦੇ ਗਠਨ ਦੇ ਨਾਲ ਹੀ ਸੰਜੀਵ ਜਿੰਦਲ ਨੂੰ ਇਸ ਦਾ ਫਾਊਂਡਿੰਗ ਪ੍ਰੈਸੀਡੈਂਟ ਅਤੇ ਚੇਅਰਮੈਨ ਥਾਪਿਆ ਗਿਆ ਹੈ। ਇਸ ਸੰਗਠਨ ਰਾਹੀਂ ਰਿਪਬਲਿਕਨ ਪਾਰਟੀ ਦੱਖਣੀ ਏਸ਼ੀਆਈ ਭਾਈਚਾਰਾ ਜਿਸ ਵਿੱਚ ਭਾਰਤੀ, ਪਾਕਿਸਤਾਨੀ, ਬੰਗਲਾਦੇਸ਼ੀ ਆਦਿ ਸ਼ਾਮਲ ਹਨ ਦੀਆਂ ਸਮੱਸਿਆਵਾਂ, ਵਪਾਰਕ ਹਿੱਤਾਂ ਅਤੇ ਕਾਰੋਬਾਰੀ ਨੀਤੀਆਂ ਨੂੰ ਮੁੱਖ ਧਾਰਾ ਦੀ ਰਾਜਨੀਤੀ ਵਿੱਚ ਜ਼ੋਰ-ਸ਼ੋਰ ਨਾਲ ਚੁੱਕਣ ਦੀ ਯੋਜਨਾ ਬਣਾ ਰਹੀ ਹੈ। ਇਹ ਕਦਮ ਅਮਰੀਕੀ ਸਿਆਸਤ ਵਿੱਚ ਸਾਊਥ ਏਸ਼ੀਅਨ ਅਮਰੀਕਨ ਭਾਈਚਾਰੇ ਦੇ ਲਗਾਤਾਰ ਵਧ ਰਹੇ ਪ੍ਰਭਾਵ ਅਤੇ ਵੋਟ ਬੈਂਕ ਦੀ ਅਹਿਮੀਅਤ ਨੂੰ ਦਰਸਾਉਂਦਾ ਹੈ, ਜਿੱਥੇ ਰਿਪਬਲਿਕਨ ਪਾਰਟੀ ਹੁਣ ਇਸ ਵਰਗ ਵਿੱਚ ਆਪਣੀ ਪਕੜ ਹੋਰ ਮਜ਼ਬੂਤ ਕਰਨਾ ਚਾਹੁੰਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News