ਦੱਖਣੀ ਆਸਟ੍ਰੇਲੀਆ ''ਚ ਦੋ ਕਾਰਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ

12/28/2017 4:55:50 PM

ਦੱਖਣੀ ਆਸਟ੍ਰੇਲੀਆ (ਏਜੰਸੀ)— ਦੱਖਣੀ ਆਸਟ੍ਰੇਲੀਆ 'ਚ ਬੁੱਧਵਾਰ ਨੂੰ ਦੋ ਕਾਰਾਂ ਵਿਚਾਲੇ ਭਿਆਨਕ ਟੱਕਰ ਹੋ ਗਈ, ਇਸ ਹਾਦਸੇ 'ਚ ਔਰਤ ਦੀ ਮੌਤ ਹੋ ਗਈ ਅਤੇ 3 ਹੋਰ ਜ਼ਖਮੀ ਹੋ ਗਏ। ਇਹ ਭਿਆਨਕ ਹਾਦਸਾ ਦੱਖਣੀ ਆਸਟ੍ਰੇਲੀਆ ਦੇ ਕੋਨਾਲਪੋਇਨ 'ਚ ਡਿਊਕਸ ਹਾਈਵੇਅ 'ਤੇ ਵਾਪਰਿਆ। ਕਾਰਾਂ ਦਰਮਿਆਨ ਟੱਕਰ ਇੰਨੀ ਜ਼ਬਰਦਸਤ ਸੀ ਕਿ ਇਕ ਕਾਰ 'ਚ ਸਵਾਰ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ। 
ਕਾਲੇ ਰੰਗ ਦੀ ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ, ਇਸ ਕਾਰ ਨੂੰ ਇਕੱਲੀ ਔਰਤ ਡਰਾਈਵ ਕਰ ਰਹੀ ਸੀ। ਟੱਕਰ ਕਾਰਨ ਦੂਜੀ ਕਾਰ ਪਲਟ ਗਈ ਅਤੇ ਉਸ 'ਚ ਸਵਾਰ 3 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਹਾਦਸੇ ਤੋਂ ਬਾਅਦ ਡਿਊਕਸ ਹਾਈਵੇਅ ਨੂੰ ਬੰਦ ਕਰਨਾ ਪਿਆ ਅਤੇ ਥੋੜ੍ਹੇ ਸਮੇਂ ਬਾਅਦ ਇਸ ਨੂੰ ਖੋਲ੍ਹਿਆ ਗਿਆ। ਪੁਲਸ ਹਾਦਸੇ ਦੇ ਕਾਰਨਾਂ ਦੀ ਜਾਂਚ 'ਚ ਜੁਟੀ ਹੋਈ ਹੈ।