ਦੱਖਣੀ ਆਸਟ੍ਰੇਲੀਆ ''ਚ ਆਇਆ ਤੇਜ਼ ਤੂਫਾਨ, ਘਰ ''ਤੇ ਡਿੱਗਿਆ ਦਰਖਤ (ਵੀਡੀਓ)

11/23/2017 3:45:58 PM

ਐਲੀਲੇਡ (ਏਜੰਸੀ)— ਦੱਖਣੀ ਆਸਟ੍ਰੇਲੀਆ 'ਚ ਸ਼ੁੱਕਰਵਾਰ ਨੂੰ ਤੇਜ਼ ਤੂਫਾਨ ਆਇਆ, ਜਿਸ ਕਾਰਨ ਇਕ ਬਹੁਤ ਭਾਰਾ ਦਰਖਤ ਘਰ 'ਤੇ ਡਿੱਗ ਗਿਆ। ਖੁਸ਼ਕਿਸਮਤੀ ਨਾਲ ਘਰ 'ਚ ਮੌਜੂਦ ਘਰ ਦਾ ਮਾਲਕ ਬਚ ਗਿਆ। ਤੇਜ਼ ਹਵਾਵਾਂ ਕਾਰਨ ਦੱਖਣੀ ਆਸਟ੍ਰੇਲੀਆ 'ਚ ਮੌਸਮ 'ਚ ਹਲਕਾ ਜਿਹਾ ਬਦਲਾਅ ਆਇਆ ਹੈ। ਐਡੀਲੇਡ ਦੇ ਮੌਸਮ ਵਿਭਾਗ ਨੇ ਵੱਡੇ ਪੱਧਰ 'ਤੇ ਤੇਜ਼ ਹਵਾਵਾਂ ਚੱਲਣ ਦੀ ਚਿਤਾਵਨੀ ਜਾਰੀ ਕੀਤੀ ਸੀ। ਵਿਭਾਗ ਨੇ ਚਿਤਾਵਨੀ ਜਾਰੀ ਕੀਤੀ ਸੀ ਕਿ ਤੇਜ਼ ਹਵਾਵਾਂ ਦੇ ਨਾਲ-ਨਾਲ ਗੜੇ ਅਤੇ ਮੀਂਹ ਵੀ ਪੈ ਸਕਦਾ ਹੈ। ਐਡੀਲੇਡ ਸ਼ਹਿਰ ਦੇ ਕਈ ਹਿੱਸਿਆਂ ਵਿਚ ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਹਲਕਾ-ਹਲਕਾ ਮੀਂਹ ਵੀ ਪਿਆ।


ਇਸ ਦਰਮਿਆਨ ਮੌਸਮ ਵਿਭਾਗ ਨੇ ਉਮੀਦ ਜ਼ਾਹਰ ਕੀਤੀ ਹੈ ਕਿ ਇਸ ਤੂਫਾਨ ਦਾ ਅਸਰ ਮੈਲਬੌਰਨ 'ਚ ਵੀ ਦੇਖਣ ਨੂੰ ਮਿਲ ਸਕਦਾ ਹੈ। ਮੈਲਬੌਰਨ 'ਚ ਇਸ ਸਮੇਂ ਬਹੁਤ ਗਰਮੀ ਪੈ ਰਹੀ ਹੈ, ਜਿੱਥੇ ਤਾਪਮਾਨ 32 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ।