ਦੱਖਣੀ ਕੋਰੀਆ ''ਚ ਕੋਰੋਨਾ ਦੇ 51 ਨਵੇਂ ਮਾਮਲੇ ਦਰਜ

Wednesday, Jul 01, 2020 - 05:08 PM (IST)

ਸਿਓਲ- ਦੱਖਣੀ ਕੋਰੀਆ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 51 ਨਵੇਂ ਮਾਮਲੇ ਸਾਹਮਣੇ ਆਉਣ ਦੇ ਬਾਅਦ ਪੀੜਤਾਂ ਦੀ ਗਿਣਤੀ ਵੱਧ ਕੇ 12,850 ਹੋ ਗਈ ਹੈ ਪਰ ਰਾਹਤ ਦੀ ਗੱਲ ਇਹ ਹੈ ਕਿ ਕੋਰੋਨਾ ਮਰੀਜ਼ਾਂ ਦੇ ਸਿਹਤਯਾਬ ਹੋਣ ਦੀ ਦਰ 90 ਫੀਸਦੀ ਤੋਂ ਵਧੇਰੇ ਹੋ ਗਈ ਹੈ।

ਕੋਰੀਆ ਰੋਗ ਕੰਟਰੋਲ ਅਤੇ ਰੋਕਥਾਮ ਕੇਂਦਰ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਦੇਸ਼ ਵਿੱਚ ਲਗਾਤਾਰ ਤੀਜੇ ਦਿਨ 50 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਛੋਟੇ ਸਮੂਹਾਂ ਅਤੇ ਵਿਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਕਾਰਨ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਨਵੇਂ ਮਾਮਲਿਆਂ ਵਿੱਚ ਵਿਦੇਸ਼ ਤੋਂ ਆਏ 15 ਮਾਮਲੇ ਸ਼ਾਮਲ ਹਨ। ਇਸ ਦੇ ਨਾਲ ਵਿਦੇਸ਼ਾਂ ਤੋਂ ਆਏ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 1,598 ਹੋ ਗਈ ਹੈ।

ਇਸ ਸਮੇਂ ਦੌਰਾਨ ਕੋਈ ਨਵੀਂ ਮੌਤ ਨਾ ਹੋਣ ਕਾਰਨ ਮਰਨ ਵਾਲਿਆਂ ਦੀ ਗਿਣਤੀ 282 ਹੋ ਗਈ। ਦੇਸ਼ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਮੌਤ ਦਰ ਸਿਰਫ 2.19 ਫੀਸਦੀ ਹੈ। ਇਸ ਮਿਆਦ ਦੌਰਾਨ 76 ਹੋਰ ਮਰੀਜ਼ਾਂ ਦੇ ਠੀਕ ਹੋਣ ਮਗਰੋਂ ਮਰੀਜ਼ਾਂ ਦੇ ਸਿਹਤਯਾਬ ਹੋਣ ਵਾਲੇ ਲੋਕਾਂ ਦੀ ਗਿਣਤੀ 11,613 ਹੋ ਗਈ ਹੈ। ਦੇਸ਼ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਰਿਕਵਰੀ ਦੀ ਦਰ 90.4 ਫੀਸਦੀ ਤੱਕ ਪਹੁੰਚ ਗਈ ਹੈ। 


Lalita Mam

Content Editor

Related News