ਦੱਖਣੀ ਕੋਰੀਆ ''ਚ 88.7 ਫੀਸਦੀ ਲੋਕਾਂ ਨੇ ਦਿੱਤੀ ਕੋਰੋਨਾ ਵਾਇਰਸ ਨੂੰ ਮਾਤ

06/14/2020 12:19:54 PM

ਸਿਓਲ- ਦੱਖਣੀ ਕੋਰੀਆ ਵਿਚ ਪਿਛਲੇ 24 ਘੰਟੇ ਦੌਰਾਨ ਕੋਰੋਨਾ ਵਾਇਰਸ ਦੇ ਨਵੇਂ 34 ਮਾਮਲੇ ਦਰਜ ਕੀਤੇ ਗਏ ਹਨ ਤੇ ਇਸ ਦੇ ਨਾਲ ਹੀ ਇੱਥੇ ਪੀੜਤ ਹੋਣ ਵਾਲੇ ਲੋਕਾਂ ਦੀ ਗਿਣਤੀ 12,085 ਹੋ ਗਈ ਹੈ। 

ਦੱਖਣੀ ਕੋਰੀਆ ਦੇ ਰੋਗ ਰੋਕਥਾਮ ਕੇਂਦਰ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਕੇਂਦਰ ਨੇ ਦੱਸਿਆ ਕਿ ਪਿਛਲੇ ਦੋ ਹਫਤਿਆਂ ਤੋਂ ਦੇਸ਼ ਵਿਚ ਇਸ ਵਾਇਰਸ ਦੇ ਰੋਜ਼ਾਨਾ ਦੇ ਮਾਮਲਿਆਂ ਵਿਚ 30 ਤੋਂ 60 ਵਿਚਕਾਰ ਵਾਧਾ ਹੋ ਰਿਹਾ ਹੈ। ਦੇਸ਼ ਵਿਚ ਸ਼ਨੀਵਾਰ ਨੂੰ ਇਸ ਜਾਨਲੇਵਾ ਵਾਇਰਸ ਦੇ 49 ਨਵੇਂ ਮਾਮਲੇ ਦਰਜ ਕੀਤੇ ਗਏ ਸਨ ਤੇ ਪੀੜਤਾਂ ਦੀ ਗਿਣਤੀ 12,051 ਸੀ। ਇਸ ਵਿਚ 277 ਲੋਕਾਂ ਦੀ ਮੌਤ ਹੋਈ ਹੈ ਤੇ 10,691 ਲੋਕ ਇਸ ਮਹਾਮਾਰੀ ਨਾਲ ਠੀਕ ਹੋਏ ਹਨ। ਕੇਂਦਰ ਮੁਤਾਬਕ ਦੇਸ਼ ਵਿਚ ਐਤਵਾਰ ਅੱਧੀ ਰਾਤ ਤੱਕ ਇਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਿਚ ਵਾਧਾ ਨਹੀਂ ਹੋਇਆ। ਉੱਥੇ ਹੀ ਦੇਸ਼ ਵਿਚ ਹੁਣ ਤੱਕ 10,718 ਲੋਕ ਇਸ ਮਹਾਮਾਰੀ ਨੂੰ ਮਾਤ ਦੇ ਕੇ ਠੀਕ ਹੋ ਗਏ ਹਨ ਜੋ ਕੁੱਲ ਪੀੜਤਾਂ ਦਾ 88.7 ਫੀਸਦੀ ਹੈ।
 

Lalita Mam

This news is Content Editor Lalita Mam