ਦੱਖਣੀ ਕੋਰੀਆ ਮੁੜ ਸ਼ੁਰੂ ਕਰੇਗਾ ਐਸਟ੍ਰਾਜ਼ੇਨੇਕਾ ਟੀਕੇ ਦੀ ਵਰਤੋਂ
Sunday, Apr 11, 2021 - 04:47 PM (IST)
ਸਿਓਲ (ਭਾਸ਼ਾ): ਦੱਖਣੀ ਕੋਰੀਆ ਨੇ ਕਿਹਾ ਹੈ ਕਿ ਉਹ 30 ਸਾਲ ਤੋਂ 60 ਸਾਲ ਤੱਕ ਦੇ ਸਾਰੇ ਯੋਗ ਲੋਕਾਂ ਨੂੰ ਐਸਟ੍ਰਾਜ਼ੇਨੇਕਾ ਦਾ ਕੋਵਿਡ-19 ਟੀਕਾ ਲਗਾਉਣਾ ਮੁੜ ਸ਼ੁਰੂ ਕਰੇਗਾ। ਐਸਟ੍ਰਾਜ਼ੇਨੇਕਾ ਦਾ ਟੀਕਾ ਲਗਾਉਣ ਨਾਲ ਕਥਿਤ ਤੌਰ 'ਤੇ ਖੂਨ ਦੇ ਥੱਕੇ ਜੰਮਣ ਦੀਆਂ ਖ਼ਬਰਾਂ ਦੇ ਬਾਅਦ ਦੱਖਣੀ ਕੋਰੀਆ ਨੇ 'ਯੂਰਪੀ ਮੈਡੀਸਨ ਏਜੰਸੀ' ਦੀ ਸਮੀਖਿਆ ਦੇ ਨਤੀਜੇ ਆਉਣ ਤੱਕ 60 ਸਾਲ ਜਾਂ ਇਸ ਤੋਂ ਘੱਟ ਉਮਰ ਦੇ ਲੋਕਾਂ ਨੂੰ ਇਹ ਟੀਕਾ ਲਗਾਉਣ 'ਤੇ ਰੋਕ ਲਗਾ ਦਿੱਤੀ ਸੀ।
ਪੜ੍ਹੋ ਇਹ ਅਹਿਮ ਖਬਰ- ਕੋਵਿਡ-19 : ਆਸਟ੍ਰੇਲੀਆ ਨੇ ਆਪਣੇ ਨਾਗਰਿਕਾਂ ਨੂੰ ਭਾਰਤ ਯਾਤਰਾ ਸੰਬੰਧੀ ਜਾਰੀ ਕੀਤੀ ਚਿਤਾਵਨੀ
'ਕੋਰੀਆ ਰੋਗ ਕੰਟਰੋਲ ਅਤੇ ਰੋਕਥਾਮ ਏਜੰਸੀ' ਨੇ ਐਤਵਾਰ ਨੂੰ ਦੱਸਿਆ ਕਿ ਉਹ ਸੋਮਵਾਰ ਤੋਂ ਐਸਟ੍ਰਾਜ਼ੇਨੇਕਾ ਟੀਕੇ ਦੀ ਵਰਤੋਂ ਮੁੜ ਸ਼ੁਰੂ ਕਰੇਗਾ। ਉਸ ਨੇ ਉਹਨਾਂ ਅਧਿਐਨਾਂ ਦਾ ਹਵਾਲਾ ਦਿੱਤਾ, ਜਿਹਨਾਂ ਵਿਚ ਕਿਹਾ ਗਿਆ ਹੈ ਕਿ ਟੀਕੇ ਦੇ ਲਾਭ ਉਸ ਦੇ ਮਾੜੇ ਪ੍ਰਭਾਵਾਂ ਨਾਲੋਂ ਵੱਧ ਹਨ। ਏਜੰਸੀ ਨੇ ਇਕ ਬਿਆਨ ਵਿਚ ਕਿਹਾ ਕਿ 30 ਸਾਲ ਜਾਂ ਉਸ ਤੋਂ ਘੱਟ ਉਮਰ ਦੇ ਲੋਕਾਂ ਨੂੰ ਇਹ ਟੀਕਾ ਨਹੀਂ ਲਗਾਇਆ ਜਾਣਾ ਚਾਹੀਦਾ ਕਿਉਂਕਿ ਬ੍ਰਿਟਿਸ਼ ਅਧਿਕਾਰੀਆਂ ਨੇ ਉਹਨਾਂ ਨੂੰ ਵਿਕਲਪਿਕ ਟੀਕਾ ਲਗਾਏ ਜਾਣ ਦੀ ਸਿਫਾਰਿਸ਼ ਕੀਤੀ ਹੈ। ਦੱਖਣੀ ਕੋਰੀਆ ਵਿਚ ਹਾਲ ਦੇ ਦਿਨਾਂ ਵਿਚ ਇਨਫੈਕਸ਼ਨ ਦੇ ਮਾਮਲੇ ਤੇਜ਼ੀ ਨਾਲ ਵਧੇ ਹਨ। ਦੇਸ਼ ਵਿਚ ਇਨਫੈਕਸ਼ਨ ਦੇ 677 ਨਵੇਂ ਮਾਮਲੇ ਐਤਵਾਰ ਨੂੰ ਸਾਹਮਣੇ ਆਉਣ ਦੇ ਬਾਅਦ ਪੀੜਤਾਂ ਦੀ ਕੁੱਲ ਗਿਣਤੀ ਵੱਧ ਕੇ 1,09,559 ਹੋ ਗਈ ਹੈ ਅਤੇ ਇਸ ਵਾਇਰਸ ਕਾਰਨ 1,768 ਲੋਕਾਂ ਦੀ ਮੌਤ ਹੋ ਚੁੱਕੀ ਹੈ।