ਦੱਖਣੀ ਕੋਰੀਆ ''ਚ ਕੋਰੋਨਾ ਵਾਇਰਸ ਦੇ 56 ਨਵੇਂ ਮਾਮਲੇ
Friday, Jun 12, 2020 - 04:24 PM (IST)
ਸਿਓਲ (ਭਾਸ਼ਾ) : ਦੱਖਣੀ ਕੋਰੀਆ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ ਅਤੇ ਇਸ ਦੇ 56 ਨਵੇਂ ਮਾਮਲੇ ਸਾਹਮਣੇ ਆਏ ਹਨ। ਦੱਖਣੀ ਕੋਰੀਆ ਦੇ ਰੋਗ ਨਿਯੰਤਰਣ ਅਤੇ ਰੋਕਥਾਮ ਕੇਂਦਰ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਅੰਕੜਿਆਂ ਅਨੁਸਾਰ ਪੀੜਤਾਂ ਦੀ ਗਿਣਤੀ ਵੱਧ ਕੇ 12,003 ਹੋ ਗਈ ਹੈ ਅਤੇ 277 ਲੋਕ ਜਾਨ ਗਵਾ ਚੁੱਕੇ ਹਨ। ਉਸ ਨੇ ਦੱਸਿਆ ਕਿ ਹੁਣ ਤੱਕ 10,699 ਲੋਕਾਂ ਠੀਕ ਹੋ ਚੁੱਕੇ ਹਨ ਅਤੇ ਉਨ੍ਹਾਂ ਨੂੰ ਹਸਪਤਾਲਾਂ 'ਤੋਂ ਛੁੱਟੀ ਦੇ ਦਿੱਤੀ ਗਈ ਹੈ, ਜਦੋਂਕਿ 1,057 ਲੋਕਾਂ ਦਾ ਇਲਾਜ ਚੱਲ ਰਿਹਾ ਹੈ।
ਸਿਓਲ ਮੈਟਰੋਪੋਲੀਟਨ ਇਲਾਕੇ ਤੋਂ ਘੱਟ ਤੋਂ ਘੱਟ 45 ਨਵੇਂ ਮਾਮਲੇ ਸਾਹਮਣੇ ਆਏ। ਇਸ ਇਲਾਕੇ ਵਿਚ 5.1 ਕਰੋੜ ਦੀ ਜਨਸੰਖਿਆ ਵਾਲੇ ਦੱਖਣੀ ਕੋਰੀਆ ਦੀ ਲਗਭਗ ਅੱਧੀ ਆਬਾਦੀ ਰਹਿੰਦੀ ਹੈ। ਸਿਹਤ ਅਧਿਕਾਰੀ ਮਨੋਰੰਜਨ ਦੀਆਂ ਗਤੀਵਿਧੀਆਂ, ਗਿਰਜਾਘਰ ਵਿਚ ਹੋਣ ਵਾਲੀ ਸਭਾਵਾਂ ਅਤੇ ਘੱਟ ਕਮਾਈ ਵਾਲੇ ਕਾਮਿਆਂ ਨਾਲ ਜੁੜੇ ਇਨਫੈਕਸ਼ਨ ਦੇ ਮਾਮਲਿਆਂ ਦਾ ਪਤਾ ਲਗਾਉਣ ਲਈ ਸੰਘਰਸ਼ ਕਰ ਰਹੇ ਹਨ।