ਦੱਖਣੀ ਕੋਰੀਆ: ਫੈਕਟਰੀ ’ਚ ਧਮਾਕਾ, 4 ਮਜ਼ਦੂਰਾਂ ਦੀ ਮੌਤ

Friday, Feb 11, 2022 - 10:23 AM (IST)

ਦੱਖਣੀ ਕੋਰੀਆ: ਫੈਕਟਰੀ ’ਚ ਧਮਾਕਾ, 4 ਮਜ਼ਦੂਰਾਂ ਦੀ ਮੌਤ

ਸਿਓਲ (ਵਾਰਤਾ): ਦੱਖਣੀ ਕੋਰੀਆ ਦੇ ਸ਼ਹਿਰ ਯੇਓਸੂ ਵਿਚ ਇਕ ਫੈਕਟਰੀ ਵਿਚ ਹੋਏ ਧਮਾਕੇ ਵਿਚ 4 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 4 ਹੋਰ ਜ਼ਖ਼ਮੀ ਹੋ ਗਏ। ਰਿਪੋਰਟਾਂ ਮੁਤਾਬਕ, ਰਾਜਧਾਨੀ ਸਿਓਲ ਤੋਂ ਲਗਭਗ 450 ਕਿਲੋਮੀਟਰ ਦੱਖਣ ਵਿਚ ਸਥਿਤ ਬੰਦਰਗਾਹ ਸ਼ਹਿਰ ਵਿਚ ਇਕ ਪੈਟਰੋ ਕੈਮੀਕਲ ਫੈਕਟਰੀ ਵਿਚ ਸਥਾਨਕ ਸਮੇਂ ਅਨੁਸਾਰ ਸਵੇਰੇ 9:26 ਵਜੇ ਧਮਾਕਾ ਹੋਇਆ।

ਇਹ ਵੀ ਪੜ੍ਹੋ: ਭਾਰਤ ’ਚ ਵਧਦੇ ਵਿਵਾਦ ਦਰਮਿਆਨ ਫਰਾਂਸ ’ਚ ਖੇਡਾਂ ਦੌਰਾਨ ਹਿਜਾਬ ’ਤੇ ਪਾਬੰਦੀ ਲਗਾਉਣ ਦਾ ਪ੍ਰਸਤਾਵ  ਰੱਦ

ਘਟਨਾ ਵਾਲੀ ਥਾਂ ’ਤੇ ਮੌਜੂਦ ਕੁੱਲ 8 ਮਜ਼ਦੂਰਾਂ ਵਿਚੋਂ 4 ਦੀ ਮੌਤ ਹੋ ਗਈ ਅਤੇ 4 ਜ਼ਖ਼ਮੀ ਹੋ ਗਏ, ਜਿਸ ਤੋਂ ਬਾਅਦ ਉਨ੍ਹਾਂ ਨੂੰ ਨੇੜਲੇ ਹਸਪਤਾਲ ਭੇਜਿਆ ਗਿਆ। ਪੁਲਸ ਅਤੇ ਫਾਇਰ ਵਿਭਾਗ ਦੇ ਅਧਿਕਾਰੀ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ।'

ਇਹ ਵੀ ਪੜ੍ਹੋ: ਮੁੰਬਈ ਹਮਲਾ: ਪਾਕਿਸਤਾਨੀ ਏਜੰਸੀ ਨੇ ਭਗੌੜੇ ਦੋਸ਼ੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਜਾਇਦਾਦਾਂ ਦਾ ਮੰਗਿਆ ਵੇਰਵਾ

 


author

cherry

Content Editor

Related News