ਦੱਖਣੀ ਕੋਰੀਆ 'ਚ ਕੋਰੋਨਾਵਾਇਰਸ ਦੇ 100 ਨਵੇਂ ਮਾਮਲੇ, ਪੀੜਤਾਂ ਦੀ ਗਿਣਤੀ ਹੋਈ 204
Friday, Feb 21, 2020 - 04:24 PM (IST)
ਸਿਓਲ (ਵਾਰਤਾ): ਦੱਖਣੀ ਕੋਰੀਆ ਵਿਚ ਸ਼ੁੱਕਰਵਾਰ ਨੂੰ ਕੋਰੋਨਾਵਾਇਰਸ ਦੇ 100 ਨਵੇਂ ਮਾਮਲਿਆਂ ਦੀ ਪੁਸ਼ਟੀ ਦੇ ਨਾਲ ਇੱਥੇ ਇਸ ਵਾਇਰਸ ਨਾਲ ਇਨਫੈਕਟਿਡ ਲੋਕਾਂ ਦੀ ਗਿਣਤੀ ਵੱਧ ਕੇ 204 ਹੋ ਗਈ ਹੈ। ਕੋਰੀਆ ਸੈਂਟਰਸ ਫੌਰ ਡਿਜੀਜ਼ ਕੰਟਰੋਲ ਐਂਡ ਪ੍ਰੀਵੈਨਸ਼ਨ (KCDC)ਵੱਲੋਂ ਅੱਜ ਜਾਰੀ ਨਵੇਂ ਅੰਕੜਿਆਂ ਵਿਚ ਇਹ ਜਾਣਕਾਰੀ ਦਿੱਤੀ ਗਈ। ਕੋਰੋਨਾਵਾਇਰਸ ਦੇ 153 ਮਰੀਜ਼ ਰਾਜਧਾਨੀ ਸਿਓਲ ਤੋਂ ਕਰੀਬ 300 ਕਿਲੋਮੀਟਰ ਦੂਰ ਡਾਏਗੁ ਵਿਚ ਹਨ।

ਦੱਖਣੀ ਕੋਰੀਆ ਵਿਚ ਬੀਤੇ 3 ਦਿਨਾਂ ਵਿਚ ਕੋਰੋਨਾਵਾਇਰਸ ਦੇ ਮਾਮਲੇ ਤੇਜ਼ੀ ਨਾਲ ਵਧੇ ਹਨ। ਬੁੱਧਵਾਰ ਨੂੰ 20 ਅਤੇ ਵੀਰਵਾਰ ਨੂੰ 53 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਸੀ। ਦੇਸ਼ ਵਿਚ 3 ਜਨਵਰੀ ਤੋਂ 16,000 ਤੋਂ ਵੱਧ ਲੋਕਾਂ ਦੀ ਕੋਰੋਨਾਵਾਇਰਸ ਦੀ ਜਾਂਚ ਕੀਤੀ ਗਈ ਹੈ, ਜਿਹਨਾਂ ਵਿਚੋਂ 13.016 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਅਤੇ 3,180 ਲੋਕਾਂ ਦੀ ਜਾਂਚ ਹਾਲੇ ਜਾਰੀ ਹੈ। 17 ਮਰੀਜ਼ਾਂ ਨੂੰ ਠੀਕ ਹੋਣ ਦੇ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।
