ਕੋਰੋਨਾ ਸਬੰਧੀ ਨਿਯਮਾਂ ਨੂੰ ਨਜ਼ਰ ਅੰਦਾਜ਼ ਕਰਨ ਵਾਲਿਆਂ ਲਈ ਦੱਖਣੀ ਕੋਰੀਆ ਦਾ ਸਖ਼ਤ ਫ਼ਰਮਾਨ

11/13/2020 12:43:50 PM

ਸਿਓਲ (ਭਾਸ਼ਾ): ਦੱਖਣੀ ਕੋਰੀਆ ਵਿਚ ਸੁੱਕਰਵਾਰ ਨੂੰ ਕੋਰੋਨਾਵਾਇਰਸ ਇਨਫੈਕਸ਼ਨ ਦੇ 191 ਨਵੇਂ ਮਾਮਲੇ ਸਾਹਮਣੇ ਆਏ। ਇਸ ਦੇ ਨਾਲ ਹੀ ਸਰਕਾਰ ਨੇ ਜਨਤਕ ਥਾਵਾਂ 'ਤੇ ਮਾਸਕ ਨਾ ਲਗਾਉਣ ਵਾਲਿਆਂ 'ਤੇ ਭਾਰੀ ਜੁਰਮਾਨਾ ਲਗਾਉਣਾ ਸ਼ੁਰੂ ਕਰ ਦਿੱਤਾ ਹੈ। ਸਿਓਲ ਮਹਾਨਗਰ ਖੇਤਰ ਵਿਚ ਇਨਫੈਕਸ਼ਨ ਦੇ 120 ਤੋਂ ਵੱਧ ਮਾਮਲੇ ਸਾਹਮਣੇ ਆਏ ਜਿੱਥੇ ਹਸਪਤਾਲ, ਚਰਚ, ਸਕੂਲ, ਰੈਸਟੋਰੈਂਟ ਅਤੇ ਦਫਤਰ ਤੱਕ ਇਨਫੈਕਸ਼ਨ ਨਾਲ ਪ੍ਰਭਾਵਿਤ ਹਨ।

ਪੜ੍ਹੋ ਇਹ ਅਹਿਮ ਖਬਰ- ਆਸਟ੍ਰੇਲੀਆ ਦੀ ਮੰਗ, ਚੀਨ ਬੰਦਰਗਾਹ ’ਤੇ ਫਸੇ ਕੋਲਾ ਸਮੁੰਦਰੀ ਜ਼ਹਾਜ਼ 'ਤੇ ਗਤੀਰੋਧ ਨੂੰ ਕਰੇ ਹੱਲ

ਦੇਸ਼ ਦੀ ਅਰਥਵਿਵਸਥਾ ਨੂੰ ਮਹਾਮਾਰੀ ਦੀ ਮਾਰ ਤੋਂ ਉਭਾਰਨ ਦੇ ਲਈ ਅਕਤੂਬਰ ਤੋਂ ਸਰਕਾਰ ਨੇ ਪਾਬੰਦੀਆਂ ਵਿਚ ਢਿੱਲ ਦਿੱਤੀ ਸੀ ਪਰ ਹਾਲ ਹੀ ਵਿਚ ਵਾਇਰਸ ਦੇ ਲਗਾਤਾਰ ਹੋ ਰਹੇ ਪ੍ਰਸਾਰ ਨਾਲ ਸਰਕਾਰੀ ਅਧਿਕਾਰੀਆਂ ਦੀ ਚਿੰਤਾ ਵੱਧ ਗਈ ਹੈ। ਪ੍ਰਧਾਨ ਮੰਤਰੀ ਚੁੰਗ ਨਾਲ ਕੁਨ ਨੇ ਸ਼ੁੱਕਰਵਾਰ ਨੂੰ ਹੋਈ ਬੈਠਕ ਵਿਚ ਕਿਹਾ ਕਿ ਇਨਫੈਕਸ਼ਨ ਦੇ ਮਾਮਲਿਆਂ ਵਿਚ ਵਾਧਾ ਹੋਣ ਨਾਲ ਸਰਕਾਰ ਨੂੰ ਸਮਾਜਿਕ ਦੂਰੀ ਦੀ ਸਖਤੀ ਨਾਲ ਪਾਲਣਾ ਕਰਾਉਣ ਲਈ ਮੁੜ ਪਾਬੰਦੀ ਲਗਾਉਣ ਲਈ ਮਜਬੂਰ ਹੋਣਾ ਪੈ ਸਕਦਾ ਹੈ। ਉਹਨਾਂ ਨੇ ਕਿਹਾ,''ਅਸੀਂ ਚਿੰਤਾਜਨਕ ਸਥਿਤੀ ਵਿਚ ਹਾਂ।'' ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਮਜ਼ਦੂਰ ਸੰਘਾਂ ਅਤੇ ਹੋਰ ਸੰਗਠਨਾਂ ਨੂੰ ਰੈਲੀਆਂ ਮੁਅੱਤਲ ਕਰਨ ਦੀ ਅਪੀਲ ਕੀਤੀ। ਜਨਤਕ ਥਾਵਾਂ 'ਤੇ ਮਾਸਕ ਨਾ ਲਗਾਉਣ ਵਾਲਿਆਂ ਨੂੰ ਸ਼ੁੱਕਰਵਾਰ ਤੋਂ ਇਕ ਲੱਖ ਬੋਨ (90 ਅਮਰੀਕੀ ਡਾਲਰ) ਤੱਕ ਦਾ ਜੁਰਮਾਨਾ ਦੇਣਾ ਪੈ ਸਕਦਾ ਹੈ।


Vandana

Content Editor

Related News