Airport ''ਤੇ Landing ਸਮੇਂ ਜਹਾਜ਼ ਬਲਾਸਟ, ਹੁਣ ਤੱਕ 62 ਲੋਕਾਂ ਦੀ ਮੌਤ, ਦੇਖੋ ਰੂਹ ਕੰਬਾਓ ਵੀਡੀਓ

Sunday, Dec 29, 2024 - 09:30 AM (IST)

Airport ''ਤੇ Landing ਸਮੇਂ ਜਹਾਜ਼ ਬਲਾਸਟ, ਹੁਣ ਤੱਕ 62 ਲੋਕਾਂ ਦੀ ਮੌਤ, ਦੇਖੋ ਰੂਹ ਕੰਬਾਓ ਵੀਡੀਓ

ਸਿਓਲ : ਦੱਖਣੀ ਕੋਰੀਆ ਦੇ ਇਕ ਹਵਾਈ ਅੱਡੇ 'ਤੇ ਉਤਰਦੇ ਸਮੇਂ ਇਕ ਜਹਾਜ਼ ਨੂੰ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 62 ਹੋ ਗਈ ਹੈ। ਐਮਰਜੈਂਸੀ ਅਧਿਕਾਰੀਆਂ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਹਵਾਈ ਅੱਡੇ 'ਤੇ ਉਤਰਦੇ ਸਮੇਂ ਜਹਾਜ਼ ਰਨਵੇਅ ਤੋਂ ਅਚਾਨਕ ਫਿਸਲ ਗਿਆ ਅਤੇ ਇੱਕ ਵਾੜ ਨਾਲ ਟਕਰਾ ਗਿਆ, ਜਿਸ ਨਾਲ ਜ਼ੋਰਦਾਰ ਧਮਾਕਾ ਹੋ ਗਿਆ। ਇਸ ਧਮਾਕੇ ਕਾਰਨ ਜਹਾਜ਼ ਨੂੰ ਅੱਗ ਲੱਗ ਗਈ। 

ਇਹ ਵੀ ਪੜ੍ਹੋ - ਨਵੇਂ ਸਾਲ ਦਾ ਜ਼ਸ਼ਨ ਮਨਾਉਣ ਵਾਲੇ ਲੋਕਾਂ ਲਈ ਖ਼ਾਸ ਖ਼ਬਰ : 24 ਘੰਟੇ ਖੁੱਲ੍ਹੇ ਰਹਿਣਗੇ ਸਾਰੇ ਹੋਟਲ-ਰੈਸਟੋਰੈਂਟ

ਐਮਰਜੈਂਸੀ ਦਫ਼ਤਰ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅੱਗ 'ਤੇ ਲਗਭਗ ਕਾਬੂ ਪਾ ਲਿਆ ਗਿਆ ਹੈ ਅਤੇ ਬਚਾਅ ਅਧਿਕਾਰੀ ਦੱਖਣੀ ਸ਼ਹਿਰ ਮੁਆਨ ਦੇ ਹਵਾਈ ਅੱਡੇ 'ਤੇ ਜੇਜੂ ਏਅਰ ਦੇ ਯਾਤਰੀ ਜਹਾਜ਼ ਤੋਂ ਯਾਤਰੀਆਂ ਨੂੰ ਕੱਢਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਹਾਜ਼ ਬੈਂਕਾਕ ਤੋਂ 181 ਲੋਕਾਂ ਨੂੰ ਲੈ ਕੇ ਵਾਪਸ ਆ ਰਿਹਾ ਸੀ। ਨੈਸ਼ਨਲ ਫਾਇਰ ਏਜੰਸੀ ਨੇ ਦੱਸਿਆ ਕਿ ਜਹਾਜ਼ 'ਚ ਸਵਾਰ ਕੁੱਲ 62 ਲੋਕ ਮ੍ਰਿਤਕ ਪਾਏ ਗਏ।

ਇਹ ਵੀ ਪੜ੍ਹੋ - 'ਆਪ' ਸਰਕਾਰ ਦਾ ਨਵੇਂ ਸਾਲ 'ਤੇ ਵੱਡਾ ਤੋਹਫ਼ਾ, 50 ਫ਼ੀਸਦੀ ਤੱਕ ਘਟਾਏ ਬਿਜਲੀ ਚਾਰਜ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News