ਰਾਸ਼ਟਰਪਤੀ ਯੂਨ ਆਪਣੇ ਦੇਸ਼ 'ਚ ਹੋਣਗੇ ਕੈਦ! ਵਿਦੇਸ਼ ਯਾਤਰਾ 'ਤੇ ਲੱਗੀ ਪਾਬੰਦੀ
Monday, Dec 09, 2024 - 12:25 PM (IST)
ਸਿਓਲ (ਏਜੰਸੀ)- ਦੱਖਣੀ ਕੋਰੀਆ ਦੇ ਨਿਆਂ ਮੰਤਰਾਲਾ ਨੇ ਸੋਮਵਾਰ ਨੂੰ ਕਿਹਾ ਕਿ ਰਾਸ਼ਟਰਪਤੀ ਯੂਨ ਸੁਕ ਯੇਓਲ 'ਤੇ ਉਨ੍ਹਾਂ ਵੱਲੋਂ ਲਗਾਏ ਮਾਰਸ਼ਲ ਲਾਅ ਦੀ ਘੋਸ਼ਣਾ ਦੀ ਜਾਂਚ ਦੌਰਾਨ ਵਿਦੇਸ਼ ਯਾਤਰਾ ਕਰਨ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਦੱਖਣੀ ਕੋਰੀਆ ਦੀ ਪੁਲਸ, ਸਰਕਾਰੀ ਵਕੀਲਾਂ ਅਤੇ ਭ੍ਰਿਸ਼ਟਾਚਾਰ ਰੋਕੂ ਏਜੰਸੀ ਨੇ ਪਾਬੰਦੀ ਦੀ ਬੇਨਤੀ ਕੀਤੀ ਸੀ। ਇਨ੍ਹਾਂ ਏਜੰਸੀਆਂ ਨੇ ਪਿਛਲੇ ਹਫ਼ਤੇ ਯੂਨ ਵੱਲੋਂ ‘ਮਾਰਸ਼ਲ ਲਾਅ’ ਲਾਏ ਜਾਣ ਤੋਂ ਬਾਅਦ ਸੰਭਾਵੀ ਬਗਾਵਤ ਦੇ ਦੋਸ਼ਾਂ ਦੀ ਜਾਂਚ ਦਾ ਘੇਰਾ ਵਧਾ ਦਿੱਤਾ ਹੈ। ਨਿਆਂ ਮੰਤਰਾਲਾ ਦੇ ਇੱਕ ਅਧਿਕਾਰੀ ਨੇ ਇੱਕ ਸੰਸਦੀ ਸੁਣਵਾਈ ਵਿਚ ਦੱਸਿਆ ਕਿ ਪਾਬੰਦੀ ਜਾਰੀ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਯੂਕ੍ਰੇਨ ਨੂੰ ਇਕ ਅਰਬ ਅਮਰੀਕੀ ਡਾਲਰ ਦੀ ਵਾਧੂ ਸਹਾਇਤਾ ਦੇਵੇਗਾ ਅਮਰੀਕਾ
ਦੱਖਣੀ ਕੋਰੀਆ ਦੇ ਵਕੀਲਾਂ ਨੇ ਐਤਵਾਰ ਨੂੰ ਸਾਬਕਾ ਰੱਖਿਆ ਮੰਤਰੀ ਕਿਮ ਯੋਂਗ-ਹਿਊਨ ਨੂੰ ਹਿਰਾਸਤ ਵਿੱਚ ਲਿਆ ਸੀ, ਜਿਸ ਨੇ ਕਥਿਤ ਤੌਰ 'ਤੇ ਪਿਛਲੇ ਹਫ਼ਤੇ ਯੂਨ ਨੂੰ ਥੋੜ੍ਹੇ ਸਮੇਂ ਲਈ ਪਰ ਹੈਰਾਨ ਕਰਨ ਵਾਲਾ 'ਮਾਰਸ਼ਲ ਲਾਅ' ਲਗਾਉਣ ਦੀ ਸਿਫਾਰਸ਼ ਕੀਤੀ ਸੀ। ਇਸ ਤਰ੍ਹਾਂ ਉਹ ਇਸ ਮਾਮਲੇ ਵਿਚ ਹਿਰਾਸਤ ਵਿਚ ਲਏ ਗਏ ਪਹਿਲੇ ਵਿਅਕਤੀ ਹਨ। ਯੂਨ ਐਤਵਾਰ ਨੂੰ ਸੰਸਦ ਵਿੱਚ ਵਿਰੋਧੀ ਧਿਰ ਵੱਲੋਂ ਉਨ੍ਹਾਂ ਖ਼ਿਲਾਫ ਮਹਾਦੋਸ਼ ਚਲਾਉਣ ਦੀ ਕੋਸ਼ਿਸ਼ ਤੋਂ ਬਚ ਗਏ, ਕਿਉਂਕਿ ਸੱਤਾਧਾਰੀ ਪਾਰਟੀ ਦੇ ਜ਼ਿਆਦਾਤਰ ਸੰਸਦ ਮੈਂਬਰਾਂ ਨੇ ਵੋਟਿੰਗ ਦਾ ਬਾਈਕਾਟ ਕੀਤਾ ਅਤੇ ਰਾਸ਼ਟਰਪਤੀ ਦੀਆਂ ਸ਼ਕਤੀਆਂ ਨੂੰ ਮੁਅੱਤਲ ਕਰਨ ਅਤੇ ਮਹਾਦੋਸ਼ ਪ੍ਰਸਤਾਵ ਲਈ ਲੋੜੀਂਦਾ ਦੋ-ਤਿਹਾਈ ਬਹੁਮਤ ਹਾਸਲ ਨਹੀਂ ਕੀਤਾ ਜਾ ਸਕਿਆ।
ਇਹ ਵੀ ਪੜ੍ਹੋ: ਅਮਰੀਕਾ ਜਾਣਾ ਹੋਵੇਗਾ ਹੋਰ ਵੀ ਸੌਖਾ, ਟਰੰਪ ਨੇ ਦਿੱਤੇ ਸੰਕੇਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8