ਸਾਊਥਾਲ: ਸ੍ਰੀ ਗੁਰੂ ਸਿੰਘ ਸਭਾ ਗੁਰੂਘਰ (ਪਾਰਕ ਐਵਨਿਊ) ਵਿਖੇ ਅੰਮ੍ਰਿਤ ਸੰਚਾਰ 29 ਮਾਰਚ ਨੂੰ

Sunday, Mar 23, 2025 - 10:58 AM (IST)

ਸਾਊਥਾਲ: ਸ੍ਰੀ ਗੁਰੂ ਸਿੰਘ ਸਭਾ ਗੁਰੂਘਰ (ਪਾਰਕ ਐਵਨਿਊ) ਵਿਖੇ ਅੰਮ੍ਰਿਤ ਸੰਚਾਰ 29 ਮਾਰਚ ਨੂੰ

ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)- ਵਿਦੇਸ਼ਾਂ ਦੀ ਧਰਤੀ ‘ਤੇ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਦੀਆਂ ਗਤੀਵਿਧੀਆਂ ਵਿੱਚ ਤੇਜ਼ੀ ਦੇ ਮੱਦੇਨਜ਼ਰ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ (ਪਾਰਕ ਐਵਨਿਊ) ਵਿਖੇ 29 ਮਾਰਚ ਨੂੰ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਜਾ ਰਿਹਾ ਹੈ। ਖਾਲਸਾ ਸਾਜਨਾ ਦਿਵਸ ਦੇ ਸੰਦਰਭ ਵਿੱਚ ਹੋਣ ਜਾ ਰਹੇ ਇਸ ਅੰਮ੍ਰਿਤ ਸੰਚਾਰ ਸਮਾਗਮ ਸੰਬੰਧੀ ਗੁਰੂ ਘਰ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦੁਆਰਾ ਕਮੇਟੀ ਵੱਲੋਂ ਅੰਮ੍ਰਿਤ ਛਕਣ ਦੇ ਚਾਹਵਾਨ ਪ੍ਰਾਣੀ ਲਈ ਕੱਕਾਰ ਮੁਹੱਈਆ ਕਰਵਾਏ ਜਾਣਗੇ।

ਪੜ੍ਹੋ ਇਹ ਅਹਿਮ ਖ਼ਬਰ-ਨੀਨਾ ਟਾਂਗਰੀ ਛੋਟੇ ਕਾਰੋਬਾਰ ਦੇ ਐਸੋਸੀਏਟ ਮੰਤਰੀ ਵਜੋਂ ਦੁਬਾਰਾ ਨਿਯੁਕਤ (ਤਸਵੀਰਾਂ)

ਪ੍ਰਧਾਨ ਹਿੰਮਤ ਸਿੰਘ ਸੋਹੀ, ਮੁੱਖ ਪ੍ਰਬੰਧਕ ਸੁਖਦੇਵ ਸਿੰਘ ਔਜਲਾ, ਵਾਈਸ ਪ੍ਰਧਾਨ ਕੁਲਵੰਤ ਸਿੰਘ ਭਿੰਡਰ, ਟਰੱਸਟੀ ਗੁਰਦੇਵ ਸਿੰਘ ਬਰਾੜ ਰੋਡੇ ਸਮੇਤ ਸਮੂਹ ਕਮੇਟੀ ਮੈਂਬਰਾਂ ਨੇ ਕਿਹਾ ਕਿ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ ਹੈ ਤੇ ਸੰਗਤ ਦੇ ਸਹਿਯੋਗ ਨਾਲ ਹੀ ਅਜਿਹੇ ਕਾਰਜ ਸਰਗਰਮੀ ਨਾਲ ਕੀਤੇ ਜਾ ਰਹੇ ਹਨ। ਬੁਲਾਰਿਆਂ ਨੇ ਅੰਮ੍ਰਿਤ ਛਕਣ ਦੇ ਚਾਹਵਾਨ ਪ੍ਰਾਣੀਆਂ ਨੂੰ ਅਪੀਲ ਕੀਤੀ ਕਿ ਉਹ 29 ਮਾਰਚ 2025 ਨੂੰ ਦੁਪਹਿਰ 12:30 ‘ਤੇ ਪਾਰਕ ਐਵਨਿਊ ਗੁਰੂ ਘਰ ਵਿਖੇ ਪਹੁੰਚਣ ਦੀ ਕਿਰਪਾਲਤਾ ਕਰਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।


author

Vandana

Content Editor

Related News