ਸਪੇਨ ''ਚ ਕੋਰੋਨਾ ਵਾਇਰਸ ਕਾਰਣ ਰੋਜ਼ਾਨਾ ਮਰਨ ਵਾਲਿਆਂ ਦੀ ਗਿਣਤੀ ''ਚ ਆਈ ਕਮੀ

04/26/2020 6:37:26 PM

ਮੈਡ੍ਰਿਡ- ਕੋਰੋਨਾ ਵਾਇਰਸ ਮਹਾਮਾਰੀ ਕਾਰਣ ਸਪੇਨ ਵਿਚ ਰੋਜ਼ਾਨਾ ਮਰਨ ਵਾਲਿਆਂ ਦੀ ਗਿਣਤੀ ਵਿਚ ਕਮੀ ਆਈ ਹੈ ਤੇ ਐਤਵਾਰ ਨੂੰ ਇਹ ਗਿਣਤੀ 288 ਰਹੀ, ਜੋ ਕਿ 20 ਮਾਰਚ ਤੋਂ ਬਾਅਦ ਤੋਂ ਸਭ ਤੋਂ ਘੱਟ ਹੈ। ਸਿਹਤ ਮੰਤਰਾਲਾ ਨੇ ਇਸਦੀ ਜਾਣਕਾਰੀ ਦਿੱਤੀ ਹੈ।

ਦੇਸ਼ ਵਿਚ ਪਿਛਲੇ 6 ਹਫਤਿਆਂ ਵਿਚ ਪਹਿਲੀ ਵਾਰ ਲਾਕਡਾਊਨ ਵਿਚ ਢਿੱਲ ਦਿੰਦੇ ਹੋਏ ਬੱਚਿਆਂ ਨੂੰ ਬਾਹਰ ਨਿਕਲਣ ਦੀ ਆਗਿਆ ਦਿੱਤੀ ਗਈ ਹੈ। ਸਿਹਤ ਮੰਤਰਾਲਾ ਨੇ ਦੱਸਿਆ ਕਿ ਰੋਜ਼ਾਨਾ ਮਰਨ ਵਾਲਿਆਂ ਦੀ ਗਿਣਤੀ ਵਿਚ ਕਮੀ ਆਈ ਹੈ ਤੇ ਇਹ ਗਿਣਤੀ ਸ਼ਨੀਵਾਰ ਦੇ 378 ਦੇ ਅੰਕੜੇ ਤੋਂ ਘੱਟ ਕੇ 288 ਦਰਜ ਕੀਤੀ ਗਈ ਹੈ। ਮੰਤਰਾਲਾ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੀ ਲਪੇਟ ਵਿਚ ਆਉਣ ਨਾਲ ਦੇਸ਼ ਵਿਚ ਹੁਣ ਤੱਕ 23,190 ਲੋਕਾਂ ਦੀ ਮੌਤ ਹੋ ਚੁੱਕੀ ਹੈ ਜੋ ਕਿ ਦੁਨੀਆ ਵਿਚ ਅਮਰੀਕਾ ਤੇ ਇਟਲੀ ਤੋਂ ਬਾਅਦ ਸਭ ਤੋਂ ਵਧੇਰੇ ਹੈ।


Baljit Singh

Content Editor

Related News