ਸਪੇਨ ਤੱਕ ਪੁੱਜਾ ਕੋਰੋਨਾਵਾਇਰਸ, ਪਹਿਲੇ ਮਾਮਲੇ ਦੀ ਹੋਈ ਪੁਸ਼ਟੀ

02/01/2020 12:06:10 PM

ਮੈਡਰਿਡ- ਸਪੇਨ ਵਿਚ ਕੋਰੋਨਾਵਾਇਰਸ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਸਪੇਨ ਦੇ ਸਿਹਤ ਮੰਤਰਾਲੇ ਨੇ ਸ਼ੁੱਕਰਵਾਰ ਦੇਰ ਰਾਤ ਇਸ ਦੀ ਪੁਸ਼ਟੀ ਕੀਤੀ ਹੈ। ਸਿਹਤ ਮੰਤਰਾਲਾ ਦੇ ਮੁਤਾਬਕ ਜਿਸ ਵਿਅਕਤੀ ਵਿਚ ਕੋਰੋਨਾਵਾਇਰਸ ਮਿਲਿਆ ਹੈ, ਉਹ ਜਰਮਨੀ ਨਿਵਾਸੀ ਇਕ ਸੈਲਾਨੀ ਹੈ। ਪੀੜਤ ਵਿਅਕਤੀ ਨੂੰ ਇਲਾਜ ਲਈ ਕੈਨਾਰੀ ਟਾਪੂ ਦੇ ਲਾ ਗੋਮੇਰਾ ਹਸਪਤਾਲ ਦਾਖਲ ਕਰਵਾਇਆ ਗਿਆ ਹੈ। 

ਕੋਰੋਨਾਵਾਇਰਸ ਨਾਲ ਪੀੜਤ ਵਿਅਕਤੀ ਨੇ ਦੱਸਿਆ ਕਿ ਜਰਮਨੀ ਤੋਂ ਰਵਾਨਾ ਹੋਣ ਤੋਂ ਪਹਿਲਾਂ ਉਹ ਕੋਰੋਨਾਵਾਇਰਸ ਨਾਲ ਪੀੜਤ ਇਕ ਵਿਅਕਤੀ ਦੇ ਸੰਪਰਕ ਵਿਚ ਆਇਆ ਸੀ। ਜ਼ਿਕਰਯੋਗ ਹੈ ਕਿ ਕੋਰੋਨਾਵਾਇਰਸ ਦਾ ਪਹਿਲਾ ਮਾਮਲਾ ਚੀਨ ਦੇ ਵੁਹਾਨ ਵਿਚ ਬੀਤੇ ਸਾਲ ਦਸੰਬਰ ਮਹੀਨੇ ਸਾਹਮਣੇ ਆਇਆ ਸੀ। ਮੌਜੂਦਾ ਸਮੇਂ ਵਿਚ ਇਹ 20 ਤੋਂ ਵਧੇਰੇ ਦੇਸ਼ਾਂ ਵਿਚ ਫੈਲ ਗਿਆ ਹੈ। ਹੁਣ ਤੱਕ ਇਸ ਵਾਇਰਸ ਕਾਰਨ 259 ਮੌਤਾਂ ਹੋ ਚੁੱਕੀਆਂ ਹਨ ਤੇ 11,791 ਲੋਕ ਇਸ ਵਾਇਰਸ ਨਾਲ ਪੀੜਤ ਦੱਸੇ ਜਾ ਰਹੇ ਹਨ। 

Baljit Singh

This news is Content Editor Baljit Singh