ਕੋਵਿਡ-19: ਸਪੇਨ ''ਚ ਹੋਰ 809 ਮੌਤਾਂ, ਦੁਨੀਆ ਭਰ 60 ਹਜ਼ਾਰ ਤੋਂ ਵਧੇਰੇ ਲੋਕਾਂ ਗੁਆਈ ਜਾਨ

04/04/2020 3:53:40 PM

ਮੈਡ੍ਰਿਡ- ਸਪੇਨ ਵਿਚ ਕੋਰੋਨਾਵਾਇਰਸ ਕਾਰਨ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸ਼ਨੀਵਾਰ ਨੂੰ ਸਪੇਨ ਵਿਚ ਹੋਰ 809 ਮੌਤਾਂ ਦਰਜ ਕੀਤੀਆਂ ਗਈਆਂ, ਜਿਸ ਨਾਲ ਦੇਸ਼ ਵਿਚ ਇਸ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 11,744 ਹੋ ਗਈ। ਹਾਲਾਂਕਿ ਇਸ ਦੌਰਾਨ ਸਪੇਨ ਦੇ ਸਿਹਤ ਮੰਤਰਾਲਾ ਦਾ ਕਹਿਣਾ ਹੈ ਕਿ ਦੇਸ਼ ਵਿਚ ਵਾਇਰਸ ਕਾਰਨ ਮੌਤ ਦਰ ਲਗਾਤਾਰ ਦੂਜੇ ਦਿਨ ਘਟੀ ਹੈ।

ਸਿਹਤ ਮੰਤਰਾਲਾ ਨੇ ਆਪਣੇ ਬਿਆਨ ਵਿਚ ਕਿਹਾ ਕਿ ਦੇਸ਼ ਵਿਚ ਬੀਤੇ 24 ਘੰਟਿਆਂ ਵਿਚ ਇਸ ਵਾਇਰਸ ਕਾਰਨ 809 ਲੋਕਾਂ ਦੀ ਮੌਤ ਹੋਈ ਹੈ ਤੇ ਇਸ ਤੋਂ ਇਕ ਦਿਨ ਪਹਿਲਾਂ ਇਹ ਗਿਣਤੀ 932 ਸੀ। ਸਰਕਾਰੀ ਅੰਕੜਿਆਂ ਮੁਤਾਬਦ ਦੇਸ਼ ਵਿਚ ਇਨਫੈਕਸ਼ਨ ਦੇ ਮਾਮਲਿਆਂ ਦੀ ਗਿਣਤੀ ਸ਼ੁੱਕਰਵਾਰ ਦੇ 1,17,710 ਦੇ ਮੁਕਾਬਲੇ ਵਧ ਕੇ 1,24,736 ਹੋ ਗਈ ਹੈ। ਜ਼ਿਕਰਯੋਗ ਹੈ ਕਿ ਕੋਰੋਨਾਵਾਇਰਸ ਦੇ ਦੁਨੀਆ ਭਰ ਵਿਚ ਕੁੱਲ ਮਾਮਲੇ 11 ਲੱਖ ਦਾ ਅੰਕੜਾ ਪਾਰ ਕਰ ਗਏ ਹਨ, ਜਿਹਨਾਂ ਵਿਚੋਂ 60 ਹਜ਼ਾਰ ਤੋਂ ਵਧੇਰੇ ਲੋਕ ਆਪਣੀ ਜਾਨ ਗੁਆ ਚੁੱਕੇ ਹਨ। 


Baljit Singh

Content Editor

Related News