ਕੋਰੋਨਾ: ਸਪੇਨ ''ਚ 24 ਘੰਟਿਆਂ ''ਚ 832 ਮੌਤਾਂ, ਦੁਨੀਆ ਭਰ ''ਚ ਮਰੀਜ਼ਾਂ ਦੀ ਗਿਣਤੀ 6 ਲੱਖ ਪਾਰ

03/28/2020 5:02:31 PM

ਮੈਡਰਿਡ(ਏ.ਐਫ.ਪੀ.)- ਸਪੇਨ 'ਚ ਸ਼ਨੀਵਾਰ ਨੂੰ ਦੇਸ਼ ਵਿਚ ਕੋਰੋਨਾਵਾਇਰਸ ਕਾਰਨ 24 ਘੰਟਿਆਂ ਦੌਰਾਨ ਰਿਕਾਰਡ 832 ਮੌਤਾਂ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 5,600 ਦਾ ਅੰਕੜਾ ਪਾਰ ਕਰ ਗਈ ਹੈ। ਇਸ ਦੇ ਨਾਲ ਹੀ ਸਪੇਨ ਵਿਚ ਇਨਫੈਕਸ਼ਨ ਦੇ ਮਾਮਲੇ 72 ਹਜ਼ਾਰ ਪਾਰ ਹੋ ਗਏ ਹਨ ਤੇ ਦੁਨੀਆ ਭਰ ਵਿਚ ਇਹ ਗਿਣਤੀ 6 ਲੱਖ ਦਾ ਅੰਕੜਾ ਪਾਰ ਕਰ ਗਈ ਹੈ।

PunjabKesari

ਕੋਰੋਨਾਵਾਇਰਸ ਕਾਰਨ ਇਟਲੀ ਤੋਂ ਬਾਅਦ ਸਪੇਨ ਵਿਚ ਸਭ ਤੋਂ ਵਧੇਰੇ ਮੌਤਾਂ ਹੋਈਆਂ ਹਨ। ਇਸ ਦੌਰਾਨ ਸਪੇਨ ਸਰਕਾਰ ਨੇ ਕਿਹਾ ਕਿ ਦੇਸ਼ ਵਿਚ ਵਾਇਰਸ ਦੀ ਟੈਸਟਿੰਗ ਤੇਜ਼ੀ ਨਾਲ ਜਾਰੀ ਹੈ ਤੇ ਮਰਨ ਵਾਲਿਆਂ ਦੀ ਗਿਣਤੀ 5,690 'ਤੇ ਪਹੁੰਚ ਗਈ ਹੈ ਜਦਕਿ ਇਨਫੈਕਸ਼ਨ ਦੇ 72,248 ਮਾਮਲੇ ਦਰਜ ਕੀਤੇ ਗਏ ਹਨ। ਇਥੇ ਦੱਸਣਯੋਗ ਹੈ ਕਿ ਇਹਨਾਂ ਤਾਜ਼ਾ ਅੰਕੜੇ ਜੁੜਨ ਨਾਲ ਦੁਨੀਆ ਭਰ ਵਿਚ ਇਨਫੈਕਸ਼ਨ ਦੇ ਮਾਮਲਿਆਂ ਦੀ ਗਿਣਤੀ ਵਧ ਕੇ 6 ਲੱਖ ਪਾਰ ਹੋ ਗਈ ਹੈ।

PunjabKesariਵਰਲਡ-ਓ-ਮੀਟਰ ਮੁਤਾਬਕ ਹੁਣ ਤੱਕ ਪੂਰੀ ਦੁਨੀਆ ਵਿਚ ਕੋਰੋਨਾਵਾਇਰਸ ਦੇ ਤਕਰੀਬਨ 6,14,000 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਹਨਾਂ ਵਿਚੋਂ 28 ਹਜ਼ਾਰ ਤੋਂ ਵਧੇਰੇ ਲੋਕਾਂ ਨੇ ਆਪਣੀ ਜਾਨ ਗੁਆਈ ਹੈ। ਹਾਲਾਂਕਿ 1,35,000 ਤੋਂ ਵਧੇਰੇ ਲੋਕਾਂ ਨੂੰ ਇਲਾਜ ਤੋਂ ਬਾਅਦ ਹਸਪਤਾਲਾਂ ਵਿਚੋਂ ਛੁੱਟੀ ਦੇ ਦਿੱਤੀ ਗਈ ਹੈ।

PunjabKesari


Baljit Singh

Content Editor

Related News