ਸਪੇਨ ''ਚ ਪਿਛਲੇ 24 ਘੰਟਿਆਂ ਦੌਰਾਨ 1000 ਨਵੇਂ ਮਾਮਲੇ ਤੇ ਮੌਤਾਂ ਦੀ ਗਿਣਤੀ 26 ਹਜ਼ਾਰ ਪਾਰ
Saturday, May 09, 2020 - 02:25 AM (IST)
ਮੈਡਿ੍ਰਡ - ਸਪੇਨ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾਵਾਇਰਸ ਦੇ 1000 ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਇਥੇ ਕੋਰੋਨਾ ਤੋਂ ਪ੍ਰਭਾਵਿਤ ਦੀ ਗਿਣਤੀ 2,22,857 ਹੋ ਗਈ ਹੈ। ਸਿਹਤ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਪਿਛਲੇ ਕੁਝ ਦਿਨਾਂ ਵਿਚ ਸਪੇਨ ਵਿਚ ਹਰ ਰੋਜ਼ 1000 ਤੋਂ ਘੱਟ ਮਾਮਲੇ ਸਾਹਮਣੇ ਆਏ ਰਹੇ ਸਨ। ਇਸ ਦੌਰਾਨ ਕੋਰੋਨਾਵਾਇਰਸ ਨਾਲ ਹੋਰ 229 ਲੋਕਾਂ ਦੀ ਮੌਤ ਹੋ ਗਈ ਹੈ, ਜਿਸ ਨਾਲ ਇਸ ਦਾ ਅੰਕੜਾ 26,299 ਪਹੁੰਚ ਗਿਆ ਹੈ। ਪਿਛਲੇ 24 ਘੰਟਿਆਂ ਵਿਚ 2637 ਲੋਕ ਠੀਕ ਹੋਏ ਹਨ, ਜਿਸ ਨਾਲ ਕੁਲ ਠੀਕ ਹੋਣ ਵਾਲਿਆਂ ਦੀ ਗਿਣਤੀ 1,31,148 ਹੋ ਗਈ ਹੈ। ਸਪੇਨ ਦੇ ਸੰਸਦ ਮੈਂਬਰ ਨੇ ਇਸ ਹਫਤੇ ਦੀ ਸ਼ੁਰੂਆਤ ਵਿਚ ਸਿਹਤ ਐਮਰਜੰਸੀ ਨੂੰ 24 ਮਈ ਤੱਕ ਵਧਾ ਦਿੱਤਾ ਸੀ। ਪ੍ਰਧਾਨ ਮੰਤਰੀ ਪ੍ਰੇਡੋ ਸਾਂਚੇਜ਼ ਨੇ ਆਖਿਆ ਸੀ ਕਿ ਜੇਕਰ ਇਹੀ ਸਥਿਤੀ ਬਣੀ ਰਹੀ ਤਾਂ ਦੇਸ਼ ਜੂਨ ਦੇ ਆਖਿਰ ਤੱਕ ਆਮ ਜ਼ਿੰਦਗੀ ਫਿਰ ਤੋਂ ਸ਼ੁਰੂ ਕਰ ਸਕਦਾ ਹੈ।