ਸਪੇਨ ''ਚ ਗੈਸ ਲੀਕ ਮਗਰੋਂ ਹੋਇਆ ਜ਼ਬਰਦਸਤ ਧਮਾਕਾ ! 1 ਦੀ ਮੌਤ, 25 ਹੋਰ ਜ਼ਖ਼ਮੀ
Sunday, Sep 14, 2025 - 03:56 PM (IST)

ਇੰਟਰਨੈਸ਼ਨਲ ਡੈਸਕ- ਸਪੇਨ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਰਾਜਧਾਨੀ ਮੈਡ੍ਰਿਡ ਵਿਖੇ ਇੱਕ ਇਮਾਰਤ ਵਿੱਚ ਗੈਸ ਲੀਕ ਹੋਣ ਕਾਰਨ ਜ਼ਬਰਦਸਤ ਧਮਾਕਾ ਹੋ ਗਿਆ, ਜਿਸ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 25 ਹੋਰ ਜ਼ਖਮੀ ਹੋ ਗਏ।
ਘਟਨਾ ਦੀ ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਸ਼ਨੀਵਾਰ ਨੂੰ ਹੋਏ ਧਮਾਕੇ ਤੋਂ ਬਾਅਦ, ਸਨਿਫਿੰਗ ਡੌਗਜ਼ ਦੀ ਮਦਦ ਨਾਲ ਇੱਕ ਰੈਸਕਿਊ ਆਪਰੇਸ਼ਨ ਚਲਾਇਆ ਗਿਆ, ਜਿਸ ਦੌਰਾਨ ਮਲਬੇ 'ਚੋਂ ਇੱਕ ਵਿਅਕਤੀ ਦੀ ਲਾਸ਼ ਮਿਲੀ। ਸਪੇਨ ਦੀ ਇਕ ਨਿਊਜ਼ ਏਜੰਸੀ ਤੋਂ ਮਿਲੀ ਜਾਣਕਾਰੀ ਅਨੁਸਾਰ ਫਾਇਰ ਬ੍ਰਿਗੇਡ ਨੂੰ ਸ਼ੱਕ ਹੈ ਕਿ ਧਮਾਕੇ ਦਾ ਕਾਰਨ ਗੈਸ ਲੀਕ ਹੋ ਸਕਦਾ ਹੈ, ਹਾਲਾਂਕਿ ਪੁਲਸ ਇਸ ਦੀ ਜਾਂਚ ਕਰ ਰਹੀ ਹੈ।
ਫਾਇਰ ਬ੍ਰਿਗੇਡ ਦੇ ਮੁਖੀ ਜੇਵੀਅਰ ਰੋਮੇਰੋ ਨੇ ਕਿਹਾ ਕਿ ਇਹ ਧਮਾਕਾ ਸ਼ਨੀਵਾਰ ਦੁਪਹਿਰ 3 ਵਜੇ ਦੇ ਕਰੀਬ ਤਿੰਨ ਮੰਜ਼ਿਲਾ ਇਮਾਰਤ ਦੀ ਹੇਠਲੀ ਮੰਜ਼ਿਲ 'ਤੇ ਹੋਇਆ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ 4 ਲੋਕਾਂ ਨੂੰ ਮਲਬੇ ਵਿੱਚੋਂ ਬਾਹਰ ਕੱਢਿਆ ਗਿਆ। ਉਨ੍ਹਾਂ ਕਿਹਾ ਕਿ ਧਮਾਕੇ ਵਿੱਚ ਇੱਕ ਕੈਫੇ, ਇੱਕ ਦੁਕਾਨ ਅਤੇ ਹੋਰ ਜਾਇਦਾਦਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ।
ਇਹ ਵੀ ਪੜ੍ਹੋ- ''ਤੀਜੇ ਵਿਸ਼ਵ ਯੁੱਧ ਵੱਲ ਵਧ ਰਹੀ ਦੁਨੀਆ..!'', UN ਨੇ ਦਿੱਤੀ ਚਿਤਾਵਨੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e