ਸਪੇਨ ''ਚ ਕੋਰੋਨਾਵਾਇਰਸ ਦੇ ਮਾਮਲੇ ਲੱਖ ਪਾਰ, 9000 ਤੋਂ ਵਧੇਰੇ ਹੋਈ ਮ੍ਰਿਤਕਾਂ ਦੀ ਗਿਣਤੀ

04/01/2020 5:02:26 PM

ਮੈਡ੍ਰਿਡ(ਯੂ.ਐੱਨ.ਆਈ.)- ਸਪੇਨ ਵਿਚ ਲਗਾਤਾਰ ਕੋਰੋਨਾਵਾਇਰਸ ਤਬਾਹੀ ਮਚਾ ਰਿਹਾ ਹੈ। ਸਪੇਨ ਨੇ ਬੁੱਧਵਾਰ ਨੂੰ ਪੁਸ਼ਟੀ ਕੀਤੀ ਹੈ ਕਿ ਉਹਨਾਂ ਦੇ ਦੇਸ਼ ਵਿਚ ਕੋਰੋਨਾਵਾਇਰਸ ਦੇ ਮਾਮਲਿਆਂ ਦੀ ਗਿਣਤੀ 1 ਲੱਖ ਦਾ ਅੰਕੜਾ ਪਾਰ ਕਰ ਗਈ ਹੈ। ਇਸ ਦੀ ਜਾਣਕਾਰੀ ਸਪੇਨ ਦੇ ਸਿਹਤ ਮੰਤਰਾਲਾ ਵਲੋਂ ਦਿੱਤੀ ਗਈ ਹੈ।

ਸਪੇਨ ਦੇ ਸਿਹਤ ਮੰਤਰਾਲਾ ਨੇ ਕਿਹਾ ਕਿ ਦੇਸ਼ ਵਿਚ ਵਾਇਰਸ ਦੇ ਪੁਸ਼ਟੀ ਕੀਤੇ ਮਾਮਲੇ ਵਧ ਕੇ 1,02,136 ਹੋ ਗਏ ਹਨ, ਜਿਹਨਾਂ ਵਿਚੋਂ 9,053 ਲੋਕਾਂ ਦੀ ਮੌਤ ਹੋ ਗਈ ਹੈ। ਇਸ ਸਬੰਧੀ ਮੰਤਰਾਲਾ ਵਲੋਂ ਇਕ ਟਵੀਟ ਵੀ ਕੀਤਾ ਗਿਆ ਹੈ। ਵਿਸ਼ਵ ਵਿਚ ਕੋਰੋਨਾਵਾਇਰਸ ਦੇ ਮਾਮਲਿਆਂ ਦੀ ਨਿਗਰਾਨੀ ਕਰਨ ਵਾਲੀ ਵੈੱਬਸਾਈਟ ਮੁਤਾਬਕ ਵਾਇਰਸ ਦੇ ਕੁੱਲ ਮਾਮਲੇ 8.7 ਲੱਖ ਦਾ ਅੰਕੜਾ ਪਾਰ ਕਰ ਗਏ ਹਨ ਤੇ ਇਸ ਵਾਇਰਸ ਕਾਰਨ 43 ਹਜ਼ਾਰ ਤੋਂ ਵਧੇਰੇ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਇਸ ਦੇ ਨਾਲ ਹੀ 1.84 ਲੱਖ ਲੋਕਾਂ ਨੂੰ ਇਲਾਜ ਤੋਂ ਬਾਅਦ ਉਹਨਾਂ ਦੇ ਘਰਾਂ ਵਿਚ ਵਾਪਸ ਭੇਜ ਦਿੱਤਾ ਗਿਆ ਹੈ।  

Baljit Singh

This news is Content Editor Baljit Singh