ਸਪੇਨ ''ਚ ਕੋਰੋਨਾ ਕਾਰਨ 24 ਘੰਟੇ ''ਚ 769 ਮੌਤਾਂ, 4,900 ਨੇੜੇ ਪੁੱਜੀ ਮ੍ਰਿਤਕਾਂ ਦੀ ਗਿਣਤੀ

03/27/2020 6:08:34 PM

ਮੈਡਰਿਡ- (ਸਪੁਤਨਿਕ)- ਸਪੇਨ ਵਿਚ ਕੋਰੋਨਾਵਾਇਰਸ ਕਾਰਨ ਹਾਲਾਤ ਦਿਨੋਂ ਦਿਨ ਹੋਰ ਖਰਾਬ ਹੁੰਦੇ ਜਾ ਰਹੇ ਹਨ। ਦੇਸ਼ ਦੇ ਸਿਹਤ ਮੰਤਰਾਲਾ ਨੇ ਦੱਸਿਆ ਹੈ ਕਿ ਪਿਛਲੇ 24 ਘੰਟਿਆਂ ਦੌਰਾਨ 769 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਤੇ ਇਸ ਨਾਲ ਦੇਸ਼ ਵਿਚ ਜਾਨਲੇਵਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 4900 ਨੇੜੇ ਪਹੁੰਚ ਗਈ ਹੈ।

ਮੰਤਰਾਲਾ ਨੇ ਦੱਸਿਆ ਕਿ ਦੇਸ਼ ਵਿਚ ਬੀਤੇ 24 ਘੰਟੇ ਵਿਚ ਕੋਰੋਨਾਵਾਇਰਸ ਦੇ 7900 ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਪੀੜਤਾਂ ਦੀ ਗਿਣਤੀ ਵਧ ਕੇ 64 ਹਜ਼ਾਰ ਪਾਰ ਕਰ ਗਈ ਹੈ। ਮੰਤਰਾਲਾ ਨੇ ਅੱਗੇ ਆਪਣੇ ਬਿਆਨ ਵਿਚ ਕਿਹਾ ਕਿ ਦੇਸ਼ ਵਿਚ ਕੁੱਲ 4,858 ਲੋਕਾਂ ਦੀ ਮੌਤ ਹੋ ਗਈ ਹੈ ਤੇ 4000 ਤੋਂ ਵਧੇਰੇ ਲੋਕ ਗੰਭੀਰ ਹਾਲਤ ਵਿਚ ਹਨ। ਇਸ ਦੌਰਾਨ 9600 ਲੋਕਾਂ ਨੂੰ ਠੀਕ ਹੋਣ ਤੋਂ ਬਾਅਦ ਘਰੇ ਭੇਜ ਦਿੱਤਾ ਗਿਆ ਹੈ।

ਮੰਤਰਾਲਾ ਨੇ ਆਪਣੇ ਬਿਆਨ ਵਿਚ ਕਿਹਾ ਕਿ ਇਸ ਮਹਾਮਾਰੀ ਨਾਲ ਸਭ ਤੋਂ ਵਧੇਰੇ ਦੇਸ਼ ਦੀ ਰਾਜਧਾਨੀ ਮੈਡਰਿਡ ਪ੍ਰਭਾਵਿਤ ਹੋਈ ਹੈ, ਜਿਥੇ 19 ਹਜ਼ਾਰ ਤੋਂ ਵਧੇਰੇ ਇਨਫੈਕਸ਼ਨ ਦੇ ਮਾਮਲੇ ਸਾਹਮਣੇ ਆਏ ਹਨ ਤੇ ਤਕਰੀਬਨ 2400 ਲੋਕਾਂ ਦੀ ਮੌਤ ਹੋਈ ਹੈ। ਇਸ ਤੋਂ ਇਲਾਵਾ ਕੈਟਾਲੋਨੀਆ ਵਿਚ ਵਾਇਰਸ ਦੇ 13 ਹਜ਼ਾਰ ਮਾਮਲੇ ਦਰਜ ਕੀਤੇ ਗਏ ਹਨ, ਜਿਹਨਾਂ ਵਿਚੋਂ 1,880 ਲੋਕਾਂ ਦੀ ਮੌਤ ਹੋ ਗਈ ਹੈ। ਸਪੇਨ ਇਸ ਮਹਾਮਾਰੀ ਨਾਲ ਇਟਲੀ ਤੋਂ ਬਾਅਦ ਯੂਰਪ ਦਾ ਦੂਜਾ ਸਭ ਤੋਂ ਪ੍ਰਭਾਵਿਤ ਦੇਸ਼ ਹੈ।

Baljit Singh

This news is Content Editor Baljit Singh