ਸ਼ਰਮਨਾਕ: 16 ਸਾਲਾ ਪੁੱਤਰ ਨੇ ਰੋਲ਼ੀ ਮਾਂ ਦੀ ਪੱਤ, ਨਸ਼ੇ ਦੀ ਲੋਰ ''ਚ ਭੁੱਲਿਆ ਪਵਿੱਤਰ ਰਿਸ਼ਤਾ

Saturday, Jun 19, 2021 - 12:18 PM (IST)

ਸ਼ਰਮਨਾਕ: 16 ਸਾਲਾ ਪੁੱਤਰ ਨੇ ਰੋਲ਼ੀ ਮਾਂ ਦੀ ਪੱਤ, ਨਸ਼ੇ ਦੀ ਲੋਰ ''ਚ ਭੁੱਲਿਆ ਪਵਿੱਤਰ ਰਿਸ਼ਤਾ

ਮੈਡ੍ਰਿਡ : ਮਾਂਵਾਂ ਲਈ ਬੱਚੇ ਜਿਗਰ ਦਾ ਟੁੱਕੜਾ ਹੁੰਦੇ ਹਨ ਪਰ ਜੇਕਰ ਉਹੀ ਬੱਚੇ ਮਾਂਵਾਂ ਨਾਲ ਗਲਤ ਹਰਕਤਾਂ ਕਰਨ ਤਾਂ ਇਹ ਬਹੁਤ ਹੀ ਸ਼ਰਮ ਦੀ ਗੱਲ ਹੈ। ਇਸੇ ਤਰ੍ਹਾਂ ਦਾ ਇਕ ਮਾਮਲਾ ਸਪੇਨ ਦੇ ਲਾਸ ਪਾਲਮਸ ਤੋਂ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਸੁਣ ਕੇ ਹਰ ਕੋਈ ਹੈਰਾਨ ਹੈ। ਦਰਅਸਲ ਇੱਥੇ ਇਕ 16 ਸਾਲ ਦੇ ਨਾਬਾਲਗ ਮੁੰਡੇ ਨੇ ਕਥਿਤ ਰੂਪ ਨਾਲ ਆਪਣੀ ਹੀ ਮਾਂ ਨਾਲ ਜ਼ਬਰ-ਜਿਨਾਹ ਦੀ ਘਟਨਾ ਨੂੰ ਅੰਜ਼ਾਮ ਦਿੱਤਾ ਹੈ। ਪੀੜਤ ਮਹਿਲਾ ਨੇ ਖ਼ੁਦ ਫੋਨ ਕਰਕੇ ਪੁਲਸ ਨੂੰ ਆਪਣੇ ਪੁੱਤਰ ਦੀ ਇਸ ਕਰਤੂਤ ਬਾਰੇ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ: ਕੰਗਾਲ ਪਾਕਿਸਤਾਨ ’ਚ ਫਿਰ ਫਟਿਆ ਮਹਿੰਗਾਈ ਬੰਬ, 112 ਰੁਪਏ ਲਿਟਰ ਪੁੱਜਾ ਡੀਜ਼ਲ

ਦਿ ਸਨ ਵਿਚ ਛਪੀ ਇਕ ਰਿਪੋਰਟ ਮੁਤਾਬਕ ਦੋਸ਼ੀ ਮੁੰਡੇ ਨੇ ਕਿਹਾ ਕਿ ਉਹ ਡਰੱਗਜ਼ ਦੇ ਨਸ਼ੇ ਵਿਚ ਸੀ। ਉਸ ਨੂੰ ਮਾਂ ’ਤੇ ਕੀਤੇ ਗਏ ਯੌਨ ਹਮਲੇ ਬਾਰੇ ਕੁੱਝ ਵੀ ਪਤਾ ਨਹੀਂ ਹੈ। ਉਹ ਉਸ ਸਮੇਂ ਹੋਸ਼ ਵਿਚ ਨਹੀਂ ਸੀ। ਪੁਲਸ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਉਨ੍ਹਾਂ ਨੇ ਮੰਗਲਵਾਰ ਨੂੰ ਲਾਸ ਪਾਲਮਸ ਤੋਂ ਇਕ ਮੁੰਡੇ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ ’ਤੇ ਉਸ ਦੀ ਮਾਂ ਨਾਲ ਜ਼ਬਰ-ਜਿਨਾਹ ਕਰਨ ਦਾ ਦੋਸ਼ ਹੈ। ਹਿਰਾਸਤ ਵਿਚ ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਰੋਨਾਲਡੋ ਨੇ ਰਚਿਆ ਇਤਿਹਾਸ, ਇੰਸਟਾਗ੍ਰਾਮ ’ਤੇ 300 ਮਿਲੀਅਨ ਫਾਲੋਅਰਸ ਵਾਲੇ ਬਣੇ ਪਹਿਲੇ ਵਿਅਕਤੀ

ਜ਼ਿਕਰਯੋਗ ਹੈ ਕਿ ਪੁਲਸ ਨੇ ਦੋਸ਼ੀ ਦੇ ਨਾਬਾਲਗ ਹੋਣ ਦੀ ਵਜ੍ਹਾ ਨਾਲ ਉਸ ਦੀ ਪਛਾਣ ਊਜਾਗਰ ਨਹੀਂ ਕੀਤੀ ਹੈ। ਦੱਸ ਦੇਈਏ ਕਿ ਗ੍ਰਿਫ਼ਤਾਰ ਕਰਨ ਦੇ ਬਾਅਦ ਦੋਸ਼ੀ ਮੁੰਡੇ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਜੱਜ ਨੇ ਕਿਹਾ ਕਿ ਇਹ ਬਹੁਤ ਹੀ ਗੰਭੀਰ ਅਪਰਾਧ ਹੈ, ਜਿਸ ਦੇ ਬਾਅਦ ਦੋਸ਼ੀ ਨੂੰ ਪੁਲਸ ਰਿਮਾਂਡ ਵਿਚ ਭੇਜ ਦਿੱਤਾ ਗਿਆ। ਜੱਜ ਨੇ ਅੱਗੇ ਕਿਹਾ ਕਿ ਪੁੱਤਰ ’ਤੇ ਆਪਣੀ ਮਾਂ ਨਾਲ ਜ਼ਬਰ-ਜਿਨਾਹ ਕਰਨ ਦਾ ਦੋਸ਼ ਹੈ। ਜੇਕਰ ਇਹ ਸਾਬਿਤ ਹੁੰਦਾ ਹੈ ਤਾਂ ਇਹ ਸਮਾਜ ਲਈ ਬਹੁਤ ਚਿੰਤਾ ਦਾ ਵਿਸ਼ਾ ਹੈ। 

ਇਹ ਵੀ ਪੜ੍ਹੋ: ਪੈਰੂ ’ਚ ਵਾਪਰਿਆ ਭਿਆਨਕ ਸੜਕ ਹਾਦਸਾ, ਬੱਸ ਪਲਟਨ ਮਗਰੋਂ ਡੂੰਘੀ ਖੱਡ ’ਚ ਡਿੱਗੀ, 27 ਲੋਕਾਂ ਦੀ ਮੌਤ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

cherry

Content Editor

Related News