ਸਪੇਨ ਦੇ ਪ੍ਰਧਾਨ ਮੰਤਰੀ ਦੀ ਪਤਨੀ ਦੇ ਦੇਸ਼ ਛੱਡਣ ’ਤੇ ਰੋਕ
Sunday, Jun 21, 2026 - 12:35 AM (IST)
ਬਾਰਸੀਲੋਨਾ - ਸਪੇਨ ਦੀ ਇਕ ਅਦਾਲਤ ਨੇ ਪ੍ਰਧਾਨ ਮੰਤਰੀ ਪੇਡਰੋ ਸਾਂਚੇਜ਼ ਦੀ ਪਤਨੀ ਬੇਗੋਨਾ ਗੋਮੇਜ਼ ਦੇ ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲੇ ਵਿਚ ਟ੍ਰਾਇਲ ਸ਼ੁਰੂ ਕਰਨ ਦਾ ਹੁਕਮ ਦਿੱਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਮੁਕੱਦਮਾ ਪੂਰਾ ਹੋਣ ਤੱਕ ਉਨ੍ਹਾਂ ਦੇ ਸਪੇਨ ਛੱਡਣ ’ਤੇ ਵੀ ਰੋਕ ਲਾ ਦਿੱਤੀ ਹੈ। ਗੋਮੇਜ਼ ਨੂੰ ਪਾਸਪੋਰਟ ਜਮ੍ਹਾ ਕਰਵਾਉਣ ਅਤੇ ਹਰ ਮਹੀਨੇ 2 ਵਾਰ ਅਦਾਲਤ ਵਿਚ ਹਾਜ਼ਰੀ ਲਾਉਣ ਦਾ ਹੁਕਮ ਦਿੱਤਾ ਗਿਆ ਹੈ। ਗੋਮੇਜ਼ ’ਤੇ ਗਬਨ, ਅਹੁਦੇ ਦੀ ਗਲਤ ਵਰਤੋਂ, ਕਾਰੋਬਾਰੀ ਭ੍ਰਿਸ਼ਟਾਚਾਰ ਅਤੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਵਰਗੇ ਦੋਸ਼ ਹਨ।
ਪੀ. ਐੱਮ. ਸਾਂਚੇਜ਼ ਦਾ ਕਹਿਣਾ ਹੈ ਕਿ ਇਹ ਮਾਮਲਾ ਸਿਆਸਤ ਤੋਂ ਪ੍ਰੇਰਿਤ ਹੈ ਅਤੇ ਸੱਜੇ-ਪੱਖੀ ਵਿਰੋਧੀ ਧਿਰ ਉਨ੍ਹਾਂ ਦੀ ਸਰਕਾਰ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਦੂਜੇ ਪਾਸੇ ਵਿਰੋਧੀ ਧਿਰ ਪ੍ਰਧਾਨ ਮੰਤਰੀ ਸਾਂਚੇਜ਼ ਦੇ ਅਸਤੀਫ਼ੇ ਅਤੇ ਸਮੇਂ ਤੋਂ ਪਹਿਲਾਂ ਚੋਣਾਂ ਕਰਵਾਉਣ ਦੀ ਮੰਗ ਕਰ ਰਹੀ ਹੈ। ਹਾਲਾਂਕਿ ਵਧਦੇ ਸਿਆਸੀ ਦਬਾਅ ਦੇ ਬਾਵਜੂਦ ਸਾਂਚੇਜ਼ ਨੇ ਕਿਹਾ ਹੈ ਕਿ ਉਹ ਅਸਤੀਫ਼ਾ ਨਹੀਂ ਦੇਣਗੇ ਅਤੇ 2027 ਤੱਕ ਆਪਣਾ ਕਾਰਜਕਾਲ ਪੂਰਾ ਕਰਨਗੇ।
