ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ ਬਰਸੀ ਸਮੇਂ ਫਰਿਜ਼ਨੋ ਵਿਖੇ ਹੋਏ ਵਿਸ਼ੇਸ਼ ਸਮਾਗਮ

06/14/2022 4:25:10 PM

ਫਰਿਜ਼ਨੋ, ਕੈਲੇਫੋਰਨੀਆ (ਨੀਟਾ ਮਾਛੀਕੇ):  ਧੰਨ-ਧੰਨ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ ਬਰਸੀ ਨੂੰ ਮੁੱਖ ਰੱਖਦੇ ਹੋਏ ਗੁਰਦੁਆਰਾ “ਦਰਬਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ” ਫਰਿਜ਼ਨੋ ਵਿਖੇ ਵਿਸ਼ੇਸ਼ ਸਲਾਨਾ ਸਮਾਗਮ ਕਰਵਾਏ ਗਏ। ਜਿਸ ਦੌਰਾਨ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਬਾਣੀ ਕੀਰਤਨ ਅਤੇ ਕਥਾ ਦੇ ਦੀਵਾਨ ਸਜੇ। ਜਿੰਨ੍ਹਾਂ ਵਿੱਚ ਗੁਰੂਘਰ ਦੁਆਰਾ ਚਲਾਏ ਜਾ ਰਹੇ “ਗੋਬਿੰਦ ਸਰਵਰ ਸਕੂਲ” ਦੇ ਬੱਚਿਆਂ ਦੇ ਵੱਖ-ਵੱਖ ਗਰੁੱਪਾਂ ਨੇ ਗੁਰਬਾਣੀ ਕੀਰਤਨ ਕੀਤਾ। ਇਸ ਤੋਂ ਇਲਾਵਾ ਗੁਰਬਾਣੀ ਕਥਾ ਸਰਵਨ ਕਰਵਾਉਂਦੇ ਹੋਏ ਸੰਤ ਬਾਬਾ ਪ੍ਰੇਮ ਸਿੰਘ ਜੀ ਦੀ ਜੀਵਨੀ ਅਤੇ ਸਿੱਖ ਸੰਗਤ ਨੂੰ ਦੇਣ ਵਾਰੇ ਵਿਚਾਰਾ ਹੋਈਆਂ।  

PunjabKesari

ਪੜ੍ਹੋ ਇਹ ਅਹਿਮ ਖ਼ਬਰ-  ਗਲਾਸਗੋ: ਗੁਰੂ ਨਾਨਕ ਸਿੱਖ ਗੁਰਦੁਆਰਾ ਦੇ ਕੀਰਤਨੀਏ ਸਿੰਘਾਂ ਦੀ ਵਿਦਾਇਗੀ ਨਮਿਤ ਸਮਾਗਮ 

ਗੁਰੂਘਰ ਦੇ ਹਜ਼ੂਰੀ ਕੀਰਤਨੀ ਜੱਥੇ, ਹੋਰ ਕੀਰਤਨੀ ਜੱਥਿਆ ਅਤੇ ਢਾਡੀ ਜੱਥੇ ਨੇ ਹਾਜ਼ਰੀ ਭਰੀ। ਇਸ ਸਮੇਂ ਪ੍ਰਬੰਧਕਾਂ ਵੱਲੋਂ ਬੱਚਿਆਂ ਦੇ ਮੰਨੋਰੰਜਨ ਲਈ ਬਾਹਰ ਖੁਲੇ ਮੈਦਾਨ ਵਿੱਚ ਖੇਡਾਂ ਅਤੇ ਹੋਰ ਰਾਈਡਾ ਦਾ ਵੀ ਪ੍ਰਬੰਧ ਕੀਤਾ ਹੋਇਆ ਸੀ। ਜਿਸ ਦਾ ਬੱਚਿਆਂ ਨੇ ਖੂਬ ਅਨੰਦ ਮਾਣਿਆ। ਗੁਰੂ ਦੇ ਲੰਗਰਾਂ ਦੇ ਸਟਾਲਾਂ ਤੋਂ ਲੰਗਰ ਅਤੁੱਟ ਵਰਤੇ। ਇੱਥੇ ਇਹ ਗੱਲ ਵਰਨਣਯੋਗ ਹੈ ਕਿ ਇਹ ਗੁਰਦੁਆਰਾ ਸਾਹਿਬ ਬਾਬਾ ਬਲਦੇਵ ਸਿੰਘ ਜੀ ਬੁਲੰਦਪੁਰੀ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਚਲਾਇਆ ਜਾ ਰਿਹਾ ਹੈ। ਬਾਬਾ ਜੀ ਦੁਆਰਾ ਦੁਨੀਆ ਭਰ ਦੇ ਵੱਖ-ਵੱਖ ਦੇਸ਼ਾਂ ਵਿੱਚ ਜਾ ਕੇ ਸੰਗਤਾਂ ਨੂੰ ਗੁਰਸਿੱਖੀ ਜੀਵਨ ਨਾਲ ਜੋੜਿਆ ਜਾ ਰਿਹਾ ਹੈ। ਇਸੇ ਤਰ੍ਹਾ ਪ੍ਰਬੰਧਕਾ ਵੱਲੋਂ ਇੱਥੋਂ ਦੀਆਂ ਸੰਗਤਾਂ ਅਤੇ ਖਾਸਕਰ ਬੱਚਿਆਂ ਨੂੰ ਗੁਰਸਿੱਖੀ ਅਤੇ ਗੁਰਮਤਿ ਨਾਲ ਜੋੜਨ ਲਈ ਸ਼ਲਾਘਾਯੋਗ ਉਪਰਾਲੇ ਕੀਤੇ ਜਾਂਦੇ ਹਨ। ਅੰਤ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਇਹ ਸਮਾਗਮ ਯਾਦਗਾਰੀ ਹੋ ਨਿਬੜੇ।


Vandana

Content Editor

Related News