ਇਟਲੀ ’ਚ ਸ੍ਰੀ ਗੁਰੁ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਹੋਏ ਵਿਸ਼ੇਸ਼ ਸਮਾਗਮ

Wednesday, Jul 14, 2021 - 05:50 PM (IST)

ਇਟਲੀ ’ਚ ਸ੍ਰੀ ਗੁਰੁ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਹੋਏ ਵਿਸ਼ੇਸ਼ ਸਮਾਗਮ

ਰੋਮ (ਕੈਂਥ): ਇਟਲੀ ਦੇ ਜ਼ਿਲ੍ਹਾ ਬਰੇਸੀਆ ਦੇ ਗੁਰਦੁਆਰਾ ਧੰਨ ਬਾਬਾ ਬੁੱਢਾ ਜੀ ਸਿੱਖ ਸੈਂਟਰ ਕਸਤੇਨੇਦੋਲੋ ਵਿਖੇ ਪੰਚਮ ਪਾਤਸ਼ਾਹ ਸ੍ਰੀ ਗੁਰੁ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਸਮਾਗਮ ਸਰਬਤ ਦਾ ਭਲਾ ਸੇਵਾ ਸੁਸਾਇਟੀ ਇਟਲੀ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਕਰਵਾਏ ਗਏ।

ਪੜ੍ਹੋ ਇਹ ਅਹਿਮ ਖਬਰ- ਇਟਲੀ 'ਚ ਦੋ ਪੰਜਾਬਣ ਭੈਣਾਂ ਨੇ ਪੜ੍ਹਾਈ 'ਚ ਗੱਡੇ ਝੰਡੇ, ਮਾਪਿਆਂ ਤੇ ਦੇਸ਼ ਦਾ ਵਧਾਇਆ ਮਾਣ

ਇਸ ਸਮਾਗਮ ਵਿਚ ਸੰਗਤਾਂ ਵੱਡੀ ਗਿਣਤੀ ਵਿਚ ਨਤਮਸਤਕ ਹੋਈਆਂ।ਗੁਰਦੁਆਰਾ ਸਹਿਬ ਵਿਚ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪੰਰਤ ਭਾਰੀ ਦੀਵਾਨ ਸਜਾਏ ਗਏ ਜਿਸ ਵਿਚ ਕਵੀਸ਼ਰੀ ਜਥਾ ਭਾਈ ਗੁਰਮੁੱਖ ਸਿੰਘ ਜੋਹਲ ਨੇ ਕਵੀਸ਼ਰੀ ਵਾਰਾ ਨਾਲ ਸੰਗਤਾਂ ਨੂੰ ਗੁਰ ਇਤ੍ਹਿਸ ਬਾਰੇ ਚਾਨਣਾ ਪਾਇਆ।
 


author

Vandana

Content Editor

Related News