ਇਟਲੀ : ਸੰਤ ਬਾਬਾ ਰੋਸ਼ਨ ਸਿੰਘ ਜੀ ਹੋਤੀ ਮਰਦਾਨ ਵਾਲਿਆਂ ਦੀ ਮਿੱਠੀ ਯਾਦ ''ਚ ਕਰਵਾਏ ਗਏ ਵਿਸ਼ੇਸ਼ ਸਮਾਗਮ
Tuesday, Jul 02, 2024 - 04:20 PM (IST)

ਬਰੇਸ਼ੀਆ (ਕੈਂਥ): ਗੁਰਦੁਆਰਾ ਸਿੰਘ ਸਭਾ ਫਲੈਰੋ ਵਿਖੇ ਸੰਤ ਬਾਬਾ ਰੋਸ਼ਨ ਸਿੰਘ ਜੀ ਹੋਤੀ ਮਰਦਾਨ ਵਾਲਿਆਂ ਦੀ ਮਿੱਠੀ ਯਾਦ ਵਿੱਚ ਸਮੂਹ ਸੰਗਤਾਂ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨੌਜਵਾਨ ਸਭਾ ਬਾਬਾ ਮੱਖਣ ਸ਼ਾਹ ਲੁਬਾਣਾ ਇਟਲੀ ਵੱਲੋਂ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ। ਜਿਨਾਂ ਵਿੱਚ ਆਰੰਭੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪੰਰਤ ਵਿਸ਼ਾਲ ਦੀਵਾਨ ਸਜਾਏ ਗਏ। ਭਾਈ ਚੰਚਲ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ ਅਤੇ ਬਾਬਾ ਗੁਲਜਾਰ ਸਿੰਘ ਨਾਨਕਸਰ ਜੱਬੋਵਾਲ ਵਾਲਿਆਂ ਵੱਲੋਂ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਉਣ ਦੇ ਨਾਲ-ਨਾਲ ਬਾਬਾ ਰੋਸ਼ਨ ਸਿੰਘ ਹੋਤੀ ਮਰਦਾਨ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ ਗਿਆ।
ਪੜ੍ਹੋ ਇਹ ਅਹਿਮ ਖ਼ਬਰ-ਸਵੀਡਨ 'ਚ ਨਵਾਂ ਕਾਨੂੰਨ, ਪੋਤੇ-ਪੋਤੀਆਂ ਦੀ ਦੇਖਭਾਲ ਲਈ ਦਾਦਾ-ਦਾਦੀ ਨੂੰ ਮਿਲੇਗੀ parental leave
ਇਸ ਮੌਕੇ ਉਨ੍ਹਾਂ ਸਮੂਹ ਸੰਗਤਾਂ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਹੋਣ ਲਈ ਅਤੇ ਅਮ੍ਰਿੰਤ ਛੱਕ ਕੇ ਗੁਰੂ ਵਾਲੇ ਬਣਨ ਲਈ ਪੁਰ ਜੌਰ ਅਪੀਲ ਕੀਤੀ। ਮੌਜੂਦ ਪ੍ਰਬੰਧਕ ਕਮੇਟੀ ਸੁਰਿੰਦਰਜੀਤ ਸਿੰਘ ਪੰਡੋਰੀ, ਬਲਕਾਰ ਸਿੰਘ, ਨਿਸ਼ਾਨ ਸਿੰਘ, ਕੁਲਵੰਤ ਸਿੰਘ ਬੱਸੀ, ਸਵਰਨ ਸਿੰਘ, ਸ਼ਰਨਜੀਤ ਸਿੰਘ, ਮਹਿੰਦਰ ਸਿੰਘ, ਅਮਰੀਕ ਸਿੰਘ, ਲਖਵਿੰਦਰ ਸਿੰਘ ਅਤੇ ਨੌਜਵਾਨ ਸਭਾ ਬਾਬਾ ਮੱਖਣ ਸ਼ਾਹ ਲੁਬਾਣਾ ਦੇ ਸੇਵਾਦਾਰ ਰਵਿੰਦਰ ਸਿੰਘ, ਸਿਮਰਜੀਤ ਸਿੰਘ, ਗੁਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਕਰਨੈਲ ਸਿੰਘ, ਪਲਵਿੰਦਰ ਸਿੰਘ, ਦਿਲਬਾਗ ਸਿੰਘ ਆਦਿ ਵਲੋ ਆਈਆ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸੰਤ ਬਾਬਾ ਰੌਸ਼ਨ ਸਿੰਘ ਜੀ ਹੋਤੀ ਮਰਦਾਨ ਵਾਲਿਆਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।