ਭਾਰਤ ਦਾ ਨਾਮ ਰੌਸ਼ਨ ਕਰਨ ਵਾਲੇ ਹੋਣਹਾਰ ਭਾਰਤੀ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ
Saturday, Mar 01, 2025 - 09:33 AM (IST)

ਰੋਮ/ਮਿਲਾਨ (ਕੈਂਥ,ਚੀਨੀਆਂ)- ਇਟਲੀ ਦੇ ਕਾਲਜਾਂ ਅਤੇ ਯੁਨੀਵਰਸਿਟੀਆਂ ਵਿੱਚ ਚੰਗੇ ਨੰਬਰ ਲੈ ਕੇ ਪੁਜੀਸ਼ਨਾਂ ਹਾਸਿਲ ਕਰਕੇ ਭਾਰਤ ਦਾ ਨਾਮ ਰੌਸ਼ਨ ਕਰਨ ਵਾਲੇ ਹੋਣਹਾਰ ਭਾਰਤੀ ਵਿਦਿਆਰਥੀਆਂ ਦਾ ਬੀਤੇ ਦਿਨ ਮਿਲਾਨ ਸਥਿੱਤ ਇੰਡੀਅਨ ਕੌਂਸਲੇਟ ਜਨਰਲ ਵਿਖੇ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ। ਭਾਰਤ ਸਰਕਾਰ ਦੇ ਮਿੱਥੇ ਗਏ ਪ੍ਰੋਗਰਾਮ ਅਨੁਸਾਰ ਇਟਲੀ 'ਚ ਭਾਰਤੀ ਅੰਬੈਸੀ ਰੋਮ ਦੇ ਰਾਜਦੂਤ ਸਤਿਕਾਰਯੋਗ ਮੈਡਮ ਵਾਨੀ ਰਾਓ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਇਨਾਂ ਹੋਣਹਾਰ ਵਿਦਿਆਰਥੀਆਂ ਨੂੰ ਇਹ ਵੱਕਾਰੀ ਸਨਮਾਨ ਮਿਲਾਨ ਕੌਂਸਲੇਟ ਜਨਰਲ ਸ਼੍ਰੀ ਲਵੱਨਿਆ ਕੁਮਾਰ ਦੁਆਰਾ ਪ੍ਰਦਾਨ ਕੀਤਾ ਗਿਆ।
ਪੜ੍ਹੋ ਇਹ ਅਹਿਮ ਖ਼ਬਰ-ਲੰਡਨ ਕੋਰਟ ਦਾ ਵੱਡਾ ਫ਼ੈਸਲਾ, ਸੰਜੇ ਭੰਡਾਰੀ ਦੀ ਹਵਾਲਗੀ ਨਹੀਂ ਕਰੇਗਾ ਬ੍ਰਿਟੇਨ
ਇਸ ਸਮੇਂ ਕੌਂਸਲਟ ਅਧਿਕਾਰੀਆਂ ਦੁਆਰਾ ਇਨਾਂ ਵਿਦਿਆਰਥੀਆਂ ਦੇ ਵਿੱਦਿਅਕ ਗੁਣਾਂ ਦੀ ਭਰਪੂਰ ਸ਼ਾਲਾਘਾ ਵੀ ਕੀਤੀ ਗਈ। ਇਸ ਸਨਮਾਨ ਸਮਾਰੋਹ ਵਿੱਚ ਵਿਦਿਆਰਥੀਆਂ ਦੇ ਨਾਲ- ਨਾਲ ਉਨਾਂ ਦੇ ਮਾਪੇ ਵੀ ਹਾਜ਼ਿਰ ਸਨ ਅਤੇ ਉਨਾਂ ਦੁਆਰਾ ਕੌਂਸਲਟ ਜਨਰਲ ਦੇ ਇਸ ਉਪਰਾਲੇ ਦੀ ਖੂਬ ਸ਼ਲਾਘਾ ਵੀ ਕੀਤੀ ਗਈ। ਦੱਸਣਯੋਗ ਹੈ ਕਿ ਇਸ ਸਮਾਗਮ ਵਿੱਚ ਉੱਤਰੀ (ਨੌਰਥ) ਇਟਲੀ ਦੇ ਵੱਖ-ਵੱਖ ਇਲਾਕਿਆਂ ਚੋ ਵਿਦਿਆਰਥੀਆਂ ਦੇ ਨਾਂ ਸ਼ਾਮਿਲ ਕੀਤੇ ਗਏ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।