ਸਿੱਖ ਕੌਂਸਲ ਆਫ਼ ਕੈਲੀਫੋਰਨੀਆ ਵੱਲੋਂ ਗੁਰਦੁਆਰਾ ਨਾਨਕਸਰ ਚੈਰੀ ਫਰਿਜ਼ਨੋ ਦਾ ਵਿਸ਼ੇਸ਼ ਸਨਮਾਨ

03/22/2023 2:50:07 AM

ਫਰਿਜ਼ਨੋ/ਕੈਲੀਫੋਰਨੀਆ (ਗੁਰਿੰਦਰਜੀਤ ਨੀਟਾ ਮਾਛੀਕੇ) : ਸੈਂਟਰਲ ਵੈਲੀ ਕੈਲੀਫੋਰਨੀਆ ਦੇ ਗੁਰਦੁਆਰਿਆ 'ਚ ਯੋਗ ਪ੍ਰਬੰਧਾਂ ਤੇ ਸੇਵਾਵਾਂ ਨੂੰ ਉਚਿਤ ਬਣਾਉਣ ਲਈ ਸਿੱਖ ਕੌਂਸਲ ਆਫ਼ ਕੈਲੀਫੋਰਨੀਆ ਪਿਛਲੇ ਲੰਮੇ ਅਰਸੇ ਤੋਂ ਸੇਵਾਵਾਂ ਨਿਭਾ ਰਹੀ ਹੈ। ਇਹ ਸੰਸਥਾ ਸੈਂਟਰਲ ਵੈਲੀ ਕੈਲੀਫੋਰਨੀਆ ਦੇ ਸਮੂਹ ਗੁਰੂਘਰਾਂ ਦੇ ਪ੍ਰਬੰਧ ਅਤੇ ਆਪਸੀ ਤਾਲਮੇਲ ਬਣਾਉਣ ਤੋਂ ਇਲਾਵਾ ਇਕ-ਦੂਜੇ ਲਈ ਵੱਡੇ ਸਮਾਗਮਾਂ ਦੌਰਾਨ ਸਹਿਯੋਗ ਕਰਨ ਵਿੱਚ ਮਦਦ ਕਰਦੀ ਹੈ। ਹੁਣ ਸੰਸਥਾ ਦੇ ਉਲੀਕੇ ਪ੍ਰੋਗਰਾਮ ਅਨੁਸਾਰ ਸੈਂਟਰਲ ਵੈਲੀ ਦੇ ਸਮੂਹ ਗੁਰੂਘਰਾਂ ਦੀਆਂ ਕਮੇਟੀਆਂ ਨੂੰ ਸੰਸਥਾ ਦੇ ਮੈਂਬਰ ਬਣਾ ਸੇਵਾਵਾਂ ਨਿਭਾਉਣ ਕਰਕੇ ਸਨਮਾਨਿਤ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਲੰਡਨ ’ਚ ਭਾਰਤੀ ਹਾਈ ਕਮਿਸ਼ਨ ਤੋਂ ਤਿਰੰਗਾ ਉਤਾਰਨ ਵਾਲਾ ਅਵਤਾਰ ਸਿੰਘ ਖੰਡਾ ਗ੍ਰਿਫ਼ਤਾਰ

ਇਸੇ ਲੜੀ ਤਹਿਤ ਸੰਤ ਬਾਬਾ ਨੰਦ ਸਿੰਘ ਜੀ ਨਾਨਕਸਰ ਕਲੇਰਾਂ ਵਾਲਿਆਂ ਦੀ ਮਰਿਆਦਾ ਅਨੁਸਾਰ ਚਲਾਏ ਜਾ ਰਹੇ ਗੁਰਦੁਆਰਾ ਨਾਨਕਸਰ ਚੈਰੀ ਐਵੀਨਿਊ ਫਰਿਜ਼ਨੋ ਵਿੱਚ ਇਕ ਵਿਸ਼ੇਸ਼ ਸਮਾਗਮ ਦੌਰਾਨ ਗੁਰੂਘਰ ਦੀ ਕਮੇਟੀ ਨੂੰ ਸਿੱਖ ਕੌਂਸਲ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਸਮੇਂ ਸਿੱਖ ਕੌਂਸਲ ਵੱਲੋਂ ਸੁਖਦੇਵ ਸਿੰਘ ਚੀਮਾ, ਨਾਨਕਸਰ ਗੁਰੂਘਰ ਦੇ ਬੁਲਾਰੇ ਭਾਈ ਹਰਭਜਨ ਸਿੰਘ ਅਤੇ ਹੋਰ ਹਾਜ਼ਰ ਬੁਲਾਰਿਆਂ ਨੇ ਬੋਲਦਿਆਂ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਈ। ਇਸ ਸਮੇਂ ਗੁਰੂਘਰ ਦੀ ਪ੍ਰਬੰਧਕ ਕਮੇਟੀ, ਸਿੱਖ ਕੌਂਸਲ ਦੇ ਮੈਂਬਰ ਅਤੇ ਸੰਗਤਾਂ ਮੌਜੂਦ ਸਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News