ਗੁਰਦੁਆਰਾ ਸਿੰਘ ਸਭਾ ਪੁਨਤੀਨੀਆ ਵਿਖੇ ਭਾਈ ਨਿਸ਼ਾਨ ਸਿੰਘ ਦਾ ਵਿਸ਼ੇਸ਼ ਕਥਾ ਦੀਵਾਨ ਅੱਜ

Saturday, Sep 14, 2024 - 01:12 PM (IST)

ਗੁਰਦੁਆਰਾ ਸਿੰਘ ਸਭਾ ਪੁਨਤੀਨੀਆ ਵਿਖੇ ਭਾਈ ਨਿਸ਼ਾਨ ਸਿੰਘ ਦਾ ਵਿਸ਼ੇਸ਼ ਕਥਾ ਦੀਵਾਨ ਅੱਜ

ਰੋਮ (ਇਟਲੀ (ਕੈਂਥ)- ਸੂਬਾ ਲਾਸੀਓ ਦੇ ਗੁਰਦੁਆਰਾ ਸਿੰਘ ਸਭਾ ਪੁਨਤੀਨੀਆ (ਪੁਰਾਣੀ ਇਮਾਰਤ) ਲਾਤੀਨਾ ਵਿਖੇ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 14 ਸਤੰਬਰ ਸ਼ਾਮ ਨੂੰ ਰਹਿਰਾਸ ਸਾਹਿਬ ਅਤੇ ਆਰਤੀ ਹੋਵੇਗੀ। ਇਸ ਉਪਰੰਤ ਵਿਸ਼ੇਸ ਤੌਰ ’ਤੇ ਪਹੁੰਚ ਰਹੇ ਭਾਈ ਨਿਸ਼ਾਨ ਸਿੰਘ ਆਸਟ੍ਰੇਲੀਆ ਵਾਲੇ ਕਥਾ ਵਾਚਕ ਸੰਗਤਾਂ ਨੂੰ ਕਥਾ ਸਰਵਣ ਕਰਵਾਉਣਗੇ ਤੇ ਇਤਿਹਾਸ ਤੋ ਸੰਗਤਾਂ ਨੂੰ ਜਾਣੂ ਕਰਵਾਉਣਗੇ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਅਪੀਲ ਹੈ ਕਿ ਇਸ ਸਮਾਗਮ ’ਚ ਹਾਜ਼ਰੀਆਂ ਭਰ ਕੇ ਗੁਰੂ ਘਰ ਤੋ ਖੁਸ਼ੀਆਂ ਪ੍ਰਾਪਤ ਕਰੋ ਅਤੇ ਗੁਰਬਾਣੀ ਕੀਰਤਨ ਸਰਵਣ ਕਰੋ। ਸੰਗਤਾਂ ਲਈ ਗੁਰੂ ਦੇ ਲੰਗਰ ਅਤੁੱਟ ਵਰਤਾਏ ਜਾਣਗੇ।

ਪੜ੍ਹੋ ਇਹ ਖ਼ਬਰ-ਅਮਰੀਕੀ ਚੋਣਾਂ : ਕੀ ਹੁਣ ਪੁਲਾੜ ਤੋਂ ਵੋਟ ਪਾਉਣਗੇ ਸੁਨੀਤਾ ਵਿਲੀਅਮਸ ਤੇ ਬੁੱਚ ਵਿਲਮੋਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


 


author

Sunaina

Content Editor

Related News