ਪੰਜਾਬੀ ਬੋਲੀ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਹੱਲ ਸਬੰਧੀ ਸਰੀ ’ਚ ਵਿਸ਼ੇਸ਼ ਇਕੱਤਰਤਾ 4 ਅਗਸਤ ਨੂੰ

Tuesday, Jul 30, 2024 - 11:58 PM (IST)

ਵੈਨਕੂਵਰ (ਮਲਕੀਤ ਸਿੰਘ) - ਪੰਜਾਬੀ ਭਾਸ਼ਾ ਦੇ ਪਸਾਰ ਲਈ ਯਤਨਸ਼ੀਲ ਅਤੇ ਪੰਜਾਬੀ ਮਾਂ ਬੋਲੀ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਅਤੇ ਉਨ੍ਹਾਂ ਦਾ ਢੁਕਵਾਂ ਹੱਲ ਲੱਭਣ ਲਈ ਕੁਝ ਪੰਜਾਬੀ ਹਿਤੈਸ਼ੀਆਂ ਵਲੋਂ ਪੰਜਾਬੀ ਭਾਈਚਾਰੇ ਦੇ ਸਾਂਝੇ ਉਦਮ ਸਦਕਾ ਸਰੀ ਦੇ 8388-128 ਸ਼ਟ੍ਰੀਟ ’ਤੇ ਸਥਿਤ ਗਰੈਂਡ ਤਾਜ ਬੈਂਕੁਇਟ ਹਾਲ ’ਚ 4 ਅਗਸਤ ਦਿਨ ਐਤਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਇਕ ਵਿਸ਼ੇਸ਼ ਇਕੱਤਰਤਾ ਕਰਵਾਏ ਜਾਣ ਦਾ ਸ਼ਲਾਘਾਯੋਗ ਉਪਰਾਲਾ ਵਿੱਢਿਆ ਗਿਆ ਹੈ। ਉਘੇ ਟੀ.ਵੀ ਹੋਸਟ ਕੁਲਦੀਪ ਸਿੰਘ ਨੇ ਇਸ ਸਬੰਧੀ ਵਿਸਥਾਰਿਤ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਇਕੱਤਰਤਾ ’ਚ ਹੋਰਨਾਂ ਸਖਸੀਅਤਾਂ ਤੋਂ ਇਲਾਵਾ ਡਾ. ਪਿਆਰੇ ਲਾਲ ਗਰਗ, ਡਾ.ਬਾਵਾ ਸਿੰਘ ਅਤੇ ਉਘੇ ਵਕੀਲ ਮਿਤਰ ਸੈਨ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਆਪਣੇ ਵਿਚਾਰ ਸਾਂਝੇ ਕਰਨਗੇ। ਉਨ੍ਹਾਂ ਨੇ ਪੰਜਾਬੀ ਭਾਈਚਾਰੇ ਨਾਲ ਸਬੰਧਿਤ ਲੋਕਾਂ ਨੂੰ ਵੱਧ ਚੜ ਕੇ ਇਸ ਮੌਕੇ ਸ਼ਿਰਕਤ ਕਰਨ ਦੀ ਅਪੀਲ ਵੀ ਕੀਤੀ। ਸੰਗੀਤਕ ਕਲਾ ਨਾਲ ਸਬੰਧਿਤ ਸਾਂਝ ਜੋੜਾ ਅਤੇ ਅਮਰਜੀਤ ਸਿੰਘ ਇਸ ਮੌਕੇ ਆਪਣੇ ਪੰਜਾਬੀ ਕਲਾਸੀਕਲ ਸੰਗੀਤ ਦੀ ਵੀ ਪੇਸ਼ਕਾਰੀ ਕਰਨਗੇ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Inder Prajapati

Content Editor

Related News