ਬੰਬ-ਧਮਾਕਿਆਂ ਨਾਲ ਦਹਿਲਿਆ ਯੂਕ੍ਰੇਨ, ਵਲਾਦੀਮੀਰ ਪੁਤਿਨ ਨੇ ਦੱਸਿਆ ਕਿਉਂ ਕੀਤਾ ਹਮਲਾ
Thursday, Feb 24, 2022 - 05:15 PM (IST)
ਮਾਸਕੋ (ਭਾਸ਼ਾ)- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਵੀਰਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਯੂਕ੍ਰੇਨ ਵਿਚ ‘ਵਿਸ਼ੇਸ਼ ਫ਼ੌਜੀ ਕਾਰਵਾਈ’ ਸ਼ੁਰੂ ਕਰਨ ਦਾ ਫੈਸਲਾ ਉਸ ਨੂੰ ਸੈਨਾ ਅਤੇ ਨਾਜ਼ੀਆਂ ਤੋਂ ਮੁਕਤ ਕਰਾਉਣ ਦੇ ਉਦੇਸ਼ ਨਾਲ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਕਦਮ ਦਾ ਉਦੇਸ਼ ਉਨ੍ਹਾਂ ਲੋਕਾਂ ਨੂੰ ਨਿਆਂ ਦੇ ਘੇਰੇ ਵਿਚ ਲਿਆਉਣਾ ਹੈ, ਜਿਨ੍ਹਾਂ ਨੇ ਰੂਸੀ ਨਾਗਰਿਕਾਂ ਸਮੇਤ ਸ਼ਾਂਤੀ ਪਸੰਦ ਲੋਕਾਂ ਦੇ ਖ਼ਿਲਾਫ਼ ਅਣਗਿਣਤ ਅਪਰਾਧ ਕੀਤੇ ਹਨ।
ਇਹ ਵੀ ਪੜ੍ਹੋ: ਰੂਸ ਵੱਲੋਂ ਯੂਕ੍ਰੇਨ 'ਤੇ ਹਮਲਾ, ਜਾਣੋ ਹੁਣ ਤੱਕ ਦੀਆਂ 10 ਵੱਡੀਆਂ ਅਪਡੇਟਸ
ਰੂਸੀ ਰਾਸ਼ਟਰਪਤੀ ਨੇ ਟੈਲੀਵਿਜ਼ਨ 'ਤੇ ਆਪਣੇ ਵਿਸ਼ੇਸ਼ ਸੰਬੋਧਨ ਵਿਚ ਕਿਹਾ, 'ਪੀਪਲਜ਼ ਰੀਪਬਲਿਕ ਆਫ ਡੋਨਬਾਸ ਨੇ ਮਦਦ ਦੀ ਗੁਹਾਰ ਲਗਾਉਂਦੇ ਹੋਏ ਰੂਸ ਨਾਲ ਸੰਪਰਕ ਕੀਤਾ, 'ਮੈਂ ਇਕ ਵਿਸ਼ੇਸ਼ ਫ਼ੌਜੀ ਕਾਰਵਾਈ ਕਰਨ ਦਾ ਫ਼ੈਸਲਾ ਕੀਤਾ ਹੈ।' ਉਨ੍ਹਾਂ ਕਿਹਾ ਕਿ ਫ਼ੌਜੀ ਕਾਰਵਾਈ ਦੀ ਉਦੇਸ਼, ਉਨ੍ਹਾਂ ਲੋਕਾਂ ਦੀ ਰੱਖਿਆ ਕਰਨਾ ਹੈ, ਜੋ ਤੰਗ-ਪਰੇਸ਼ਾਨ ਹਨ ਅਤੇ 8 ਸਾਲਾਂ ਤੋਂ ਕੀਵ ਦੇ ਸ਼ਾਸਵ ਵਿਚ ਨਸਲਕੁਸ਼ੀ ਦਾ ਸਾਹਮਣਾ ਕਰ ਰਹੇ ਹਨ। ਅਸੀਂ ਯੂਕ੍ਰੇਨ ਨੂੰ ਸੈਨਾ ਅਤੇ ਨਾਜ਼ੀਆਂ ਤੋਂ ਮੁਕਤ ਕਰਨ ਦੀ ਕੋਸ਼ਿਸ਼ ਕਰਾਂਗੇ। ਨਾਲ ਹੀ, ਅਸੀਂ ਉਨ੍ਹਾਂ ਲੋਕਾਂ ਨੂੰ ਵੀ ਨਿਆਂ ਦੇ ਕਟਹਿਰੇ ਵਿਚ ਲਿਆਵਾਂਗੇ, ਜਿਨ੍ਹਾਂ ਨੇ ਰੂਸੀ ਨਾਗਰਿਕਾਂ ਸਮੇਤ ਸ਼ਾਂਤੀ ਪਸੰਦ ਲੋਕਾਂ ਦੇ ਖ਼ਿਲਾਫ਼ ਅਣਗਿਣਤ ਅਪਰਾਧ ਕੀਤੇ ਹਨ।
ਇਹ ਵੀ ਪੜ੍ਹੋ: ਰੂਸ ਦੇ ਹਮਲੇ ਮਗਰੋਂ ਯੂਕ੍ਰੇਨ ਦੇ ਰਾਸ਼ਟਰਪਤੀ ਨੇ ਦੇਸ਼ 'ਚ ‘ਮਾਰਸ਼ਲ ਲਾਅ’ ਦਾ ਕੀਤਾ ਐਲਾਨ
ਸਰਕਾਰੀ ਸਮਾਚਾਰ ਏਜੰਸੀ 'ਟੀ.ਏ.ਐਸ.ਐਸ.' ਨੇ ਆਪਣੀ ਖ਼ਬਰ ਵਿਚ ਪੁਤਿਨ ਦੇ ਹਵਾਲੇ ਨਾਲ ਕਿਹਾ ਕਿ ਨਿਆਂ ਅਤੇ ਸੱਚ ਰੂਸ ਦੇ ਪੱਖ 'ਚ ਹਨ। ਉਨ੍ਹਾਂ ਕਿਹਾ, 'ਬਲਾਂ ਦੀ ਹਮੇਸ਼ਾ ਲੋੜ ਹੁੰਦੀ ਹੈ, ਪਰ ਇਹ ਵੱਖ-ਵੱਖ ਕਿਸਮਾਂ ਦੇ ਹੋ ਸਕਦੇ ਹਨ ਅਤੇ ਅਸੀਂ ਜਾਣਦੇ ਹਾਂ ਕਿ ਸਹੀ ਤਾਕਤਾਂ ਨਿਆਂ ਅਤੇ ਸੱਚ ਵਿਚ ਹਨ ਅਤੇ ਇਹ ਸਾਡੇ ਨਾਲ ਹਨ।' ਪੁਤਿਨ ਨੇ ਕਿਹਾ ਕਿ ਕੀਵ ਦੇ ਗੈਰ-ਕਾਨੂੰਨੀ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਯੂਕ੍ਰੇਨੀ ਫ਼ੌਜੀਆਂ ਨੂੰ ਫ਼ੌਜੀ ਖੇਤਰ ਛੱਡਣ ਦੀ ਇਜਾਜ਼ਤ ਦਿੱਤੀ ਜਾਵੇਗੀ। ਇਸ ਦੌਰਾਨ, ਰੂਸੀ ਰੱਖਿਆ ਮੰਤਰਾਲਾ ਨੇ ਕਿਹਾ ਕਿ ਉਸ ਨੇ ਯੂਕ੍ਰੇਨ ਦੀ ਹਵਾਈ ਫ਼ੌਜ ਅਤੇ ਹਵਾਈ ਰੱਖਿਆ ਅਤੇ ਫ਼ੌਜੀ ਬੁਨਿਆਦੀ ਢਾਂਚੇ ਨੂੰ ਬੇਅਸਰ ਕਰਨ ਲਈ ਹਥਿਆਰਾਂ ਦੀ ਵਰਤੋਂ ਕੀਤੀ ਹੈ।
ਇਹ ਵੀ ਪੜ੍ਹੋ: ਪੁਤਿਨ ਨੇ ਪੂਰਬੀ ਯੂਕ੍ਰੇਨ 'ਚ ਫੌਜੀ ਕਾਰਵਾਈ ਦਾ ਕੀਤਾ ਐਲਾਨ, ਦੂਜੇ ਦੇਸ਼ਾਂ ਨੂੰ ਦਿੱਤੀ ਚੇਤਾਵਨੀ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।