ਸਾਹਿਤ ਸੁਰ ਸੰਗਮ ਸਭਾ, ਇਟਲੀ ਵਲੋਂ ਵਿਸਾਖੀ ਮੌਕੇ ਵਿਸ਼ੇਸ਼ ਕਵੀ ਦਰਵਾਰ ਆਯੋਜਿਤ

Monday, Apr 14, 2025 - 04:54 PM (IST)

ਸਾਹਿਤ ਸੁਰ ਸੰਗਮ ਸਭਾ, ਇਟਲੀ ਵਲੋਂ ਵਿਸਾਖੀ ਮੌਕੇ ਵਿਸ਼ੇਸ਼ ਕਵੀ ਦਰਵਾਰ ਆਯੋਜਿਤ

ਬਰੇਸ਼ੀਆ(ਕੈਂਥ)- ਸਾਹਿਤ ਸੁਰ ਸੰਗਮ ਸਭਾ, ਇਟਲੀ ਵਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 52 ਕਵੀਆਂ ਨੂੰ ਸਮਰਪਿਤ ਵਿਸ਼ੇਸ਼ ਕਵੀ ਦਰਵਾਰ ਗੁਰਦੁਆਰਾ ਧੰਨ ਧੰਨ ਬਾਬਾ ਬੁੱਢਾ ਜੀ ਸਿੱਖ ਸੈਂਟਰ, ਕਸਤੇਨੇਦੋਲੋ (ਬਰੇਸ਼ੀਆ) ਵਿਖੇ ਕਰਵਾਇਆ ਗਿਆ। ਗੁਰਦੁਆਰਾ ਸਾਹਿਬ ਵਿਖੇ ਹਫਤਾਵਾਰੀ ਦੀਵਾਨਾਂ ਦੀ ਸਮਾਪਤੀ ਉਪਰੰਤ ਕਰਵਾਏ ਇਸ ਕਵੀ ਦਰਵਾਰ ਵਿੱਚ ਸੰਗਤਾਂ ਦਾ ਭਾਰੀ ਇਕੱਠ ਸੀ। ਕਵੀ ਦਰਵਾਰ ਦੌਰਾਨ ਸਭਾ ਦੇ ਮੁਖੀ ਬਿੰਦਰ ਕੋਲੀਆਂ ਵਾਲ, ਦਲਜਿੰਦਰ ਸਿੰਘ ਰਹਿਲ, ਪ੍ਰੇਮਪਾਲ ਸਿੰਘ, ਜਗਤਾਰ ਸਿੰਘ, ਨਰਿੰਦਰ ਸਿੰਘ ਪੰਨੂੰ ,ਜਸਵਿੰਦਰ ਕੌਰ, ਕਰਮਜੀਤ ਕੌਰ ਰਾਨਾ, ਜੱਸੀ ਕੌਰ ਅਤੇ ਜਸਵੀਰ ਸਿੰਘ ਨੇ ਵੀਰ ਰਸ ਨਾਲ ਭਰਪੂਰ ਆਪੋ ਆਪਣੀਆਂ ਰਚਨਾਵਾਂ ਸੰਗਤਾਂ ਦੇ ਸਨਮੁਖ ਪੇਸ਼ ਕੀਤੀਆਂ। 

ਪੜ੍ਹੋ ਇਹ ਅਹਿਮ ਖ਼ਬਰ-ਟਰੰਪ ਦੇ ਰਾਹ 'ਤੇ ਕੈਨੇਡੀਅਨ ਨੇਤਾ, ਵਿਦੇਸ਼ੀਆਂ ਨੂੰ ਦੇਸ਼ ਨਿਕਾਲਾ ਦੇਣ ਦੀ ਖਾਧੀ ਸਹੁੰ

ਪ੍ਰਬੰਧਕ ਕਮੇਟੀ ਵਲੋਂ ਸਾਹਿਤ ਸੁਰ ਸੰਗਮ ਸਭਾ ਦੇ ਸਮੂਹ ਅਹੁਦੇਦਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਅਵਸਰ ਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸ. ਅਮਰੀਕ ਸਿੰਘ ਬੂਰੇ ਜੱਟਾਂ (ਮੁੱਖ ਸੇਵਾਦਾਰ), ਭਾਈ ਲਾਲ ਸਿੰਘ ਸੁਰਤਾਪੁਰ, ਦੇਵ ਸਿੰਘ ਰਹੀਮਪੁਰ, ਹਰਦੇਵ ਸਿੰਘ ਗਰੇਵਾਲ, ਜਗਜੀਤ ਸਿੰਘ ਧਾਲੀਵਾਲ, ਜਸਵੀਰ ਸਿੰਘ ਗੇਧੀ, ਰਵਿੰਦਰ ਸਿੰਘ ਰੋਮੀ, ਸੰਤੋਖ ਸਿੰਘ ਲਾਂਬੜਾ, ਸੁਖਦੇਵ ਸਿੰਘ ,ਚਰਨਜੀਤ ਸਿੰਘ ਚੰਨਾ, ਭੁਪਿੰਦਰ ਸਿੰਘ ਮੁਲਤਾਨੀ, ਰਣਜੀਤ ਸਿੰਘ ਬਰੇਸ਼ੀਆ, ਜਗਦੀਸ਼ ਲਾਲ ਅਤੇ ਬਲਜੀਤ ਸਿੰਘ ਨੇ ਸਮੂਹ ਸੰਗਤ ਅਤੇ ਸਭਾ ਦਾ ਵਿਸ਼ੇਸ਼ ਧੰਨਵਾਦ ਕੀਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।


author

Vandana

Content Editor

Related News