ਕੌਮ ਦੇ ਸਮੂਹ ਸ਼ਹੀਦਾਂ ਤੇ ਘੱਲੂਘਾਰਾ ਦਿਵਸ ਨੂੰ ਸਮਰਪਿਤ ਹੋਇਆ ਵਿਸ਼ੇਸ਼ ਸ਼ਹੀਦੀ ਸਮਾਗਮ

07/16/2017 5:23:17 PM

ਰੋਮ/ਇਟਲੀ (ਕੈਂਥ)—ਸਿੱਖ ਕੌਮ ਦੇ ਮਹਾਨ ਸਮੂਹ ਸ਼ਹੀਦਾਂ ਅਤੇ ਘੱਲੂਘਾਰਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸ਼ਹੀਦੀ ਸਮਾਗਮ ਪੂਰੀ ਦੁਨੀਆ 'ਚ ਹੀ ਸੰਗਤਾਂ ਵਲੋਂ ਸ਼ਰਧਾ ਭਾਵਨਾ ਨਾਲ ਮਨਾਏ ਜਾਂਦੇ ਹਨ।ਇਸ ਲੜੀ ਤਹਿਤ ਇਟਲੀ ਦੇ ਗੁਰਦੁਆਰਾ ਸਾਹਿਬ ਸਿੰਘ ਸਭਾ ਬਿਤਰੀਤੋ (ਬਾਰੀ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਵਿਸ਼ੇਸ਼ ਸ਼ਹੀਦੀ ਸਮਾਗਮ ਕਰਵਾਏ ਗਏ, ਜਿਸ 'ਚ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਵਿਸ਼ਾਲ ਕੀਰਤਨ ਦਰਬਾਰ ਸਜਾਏ ਗਏ, ਜਿਸ 'ਚ ਪ੍ਰਸਿੱਧ ਕੀਰਤਨੀ, ਰਾਗੀ, ਢਾਡੀ ਅਤੇ ਕਵੀਸ਼ਰ ਜੱਥਿਆਂ ਨੇ ਸੰਗਤਾਂ ਨੂੰ ਮਹਾਨ ਸਿੱਖ ਧਰਮ ਦੀਆਂ ਲਾਸਾਨੀ ਕੁਰਬਾਨੀਆਂ ਦੇ ਸਾਕੇ ਆਪਣੀ ਬੁਲੰਦ ਅਤੇ ਦਮਦਾਰ ਆਵਾਜ਼ ਵਿੱਚ ਸਰਵਣ ਕਰਵਾਏ।ਇਸ ਮੌਕੇ ਗੁਰਦੁਆਰਾ ਸਾਹਿਬ ਸਿੰਘ ਸਭਾ ਬਿਤਰੀਤੋ(ਬਾਰੀ)ਦੀ ਪ੍ਰਬੰਧਕ ਕਮੇਟੀ ਨੇ ਹਾਜ਼ਰੀਨ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਕਰਦਿਆਂ ਸੰਗਤਾਂ ਇਟਲੀ ਵਿੱਚ ਮਹਾਨ ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਸੰਗਤਾਂ ਪਹਿਲ ਦੇ ਆਧਾਰ ਉੱਤੇ ਅੱਗੇ ਆਉਣ।ਸ਼ਹੀਦੀ ਸਮਾਗਮ ਮਨਾਉਣਾ ਤਦ ਹੀ ਸਾਰਥਿਕ ਮੰਨੇ ਜਾ ਸਕਦੇ ਹਾਂ ਜਦੋਂ ਤੱਕ ਸਾਡਾ ਆਪਣਾ ਜੀਵਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਿੱਖਿਆ ਅਨੁਸਾਰ ਢੱਲ ਨਹੀਂ ਜਾਂਦਾ।ਇਸ ਸ਼ਹੀਦੀ ਸਮਾਗਮ ਮੌਕੇ ਇਟਲੀ ਵਿੱਚ ਮਹਾਨ ਸਿੱਖ ਧਰਮ ਦੇ ਪ੍ਰਚਾਰ ਮੁੱਫਤ ਸੇਵਾ ਕਰ ਰਹੀ ਨਾਮੀ ਸੰਸਥਾ ਸਿੱਖ ਕਲਤੂਰਾ ਇਟਲੀ ਦੇ ਸਿੰਘਾਂ ਵੱਲੋਂ ਮਹਾਨ ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਵਿਸੇਥਸ ਕਿਤਾਬਾਂ ਦਾ ਸਟਾਲ ਵੀ ਲਗਾਇਆ ਗਿਆ।ਇਸ ਮੌਕੇ ਸੰਗਤਾਂ ਲਈ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਗੁਰੂ ਦਾ ਲੰਗਰ ਅਤੁੱਟ ਵਰਤਿਆ।


Related News